10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਖੇਡਾਂ ਵਤਨ ਪੰਜਾਬ ਦੀਆਂ ਵਿਚ ਡਿਪਟੀ ਕਮਿਸ਼ਨਰ ਵਲੋਂ ਖੇਡ ਮੁਕਾਬਲਿਆਂ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ

ਜਲੰਧਰ, 9 ਸਤੰਬਰ (ਡਾ ਜਤਿੰਦਰ ਸਾਬੀ)-ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਗਏ ਹਨ। ਵਿਧਾਇਕਾ ਇੰਦਰਜੀਤ ਕੌਰ ਮਾਨ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਮੇਅਰ ਵਿਨੀਤ ਧੀਰ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਦੇ ਨੌਜਵਾਨਾਂ ਤੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਜਲੰਧਰ, 9 ਸਤੰਬਰ (ਡਾ ਜਤਿੰਦਰ ਸਾਬੀ)-ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਗਏ ਹਨ। ਵਿਧਾਇਕਾ ਇੰਦਰਜੀਤ ਕੌਰ ਮਾਨ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਮੇਅਰ ਵਿਨੀਤ ਧੀਰ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਦੇ ਨੌਜਵਾਨਾਂ ਤੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ, ਪਰਮਿੰਦਰ ਸਿੰਘ ਪੰਡੌਰੀ, ਹਰਜੋਤ ਕੌਰ ਲੋਹਟੀਆ ਵੀ ਮੌਜੂਦ ਸਨ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਿਧਾਇਕ, ਚੇਅਰਮੈਨ, ਮੇਅਰ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਵੱਧ ਤੋਂ ਵੱਧ ਖਿਡਾਰੀਆਂ/ਕਲੱਬਾਂ/ਟੀਮਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ 9 ਉਮਰ ਵਰਗ ਵਿੱਚ 38 ਖੇਡਾਂ ਤੇ 1 ਪ੍ਰਦਰਸ਼ਨੀ ਖੇਡ (ਟੈਨਿਸ ਬਾਲ ਕ੍ਰਿਕਟ) ਅਤੇ 4 ਪੈਰਾ ਸਪੋਰਟਸ ਖੇਡਾਂ ਦੇ ਮੁਕਾਬਲੇ ਬਲਾਕ, ਜ਼ਲ੍ਹਿਾ ਅਤੇ ਸੂਬਾ ਪੱਧਰ ਉੱਤੇ ਕਰਵਾਏ ਜਾ ਰਹੇ ਹਨ। ਜੇਤੂਆਂ ਨੂੰ ਕੁੱਲ 12 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਅਤੇ ਗ੍ਰਡੇਸ਼ਨ ਸਰਟੀਫਿਕੇਟ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਉੱਤੇ ਸੱਤ ਖੇਡਾਂ ਅਥਲੈਟਿਕਸ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ) ਅਤੇ ਵਾਲੀਬਾਲ (ਸ਼ੂਟਿੰਗ) ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਜਦਕਿ 2 0 ਸਤੰਬਰ ਤੋਂ 30 ਸਤੰਬਰ ਤੱਕ ਜ਼ਿਲਾ ਪੱਧਰੀ ਮੁਕਾਬਲੇ ਹੋਣਗੇ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਮੀਡੀਆ ਨੇ ਗੱਲਬਾਤ ਕਰਦਿਆਂ ਦੱਸਿਆ ਕਿ 14 ਸਾਲ ਤੋਂ ਲੈ ਕੇ 70 ਸਾਲ ਉਪਰ ਕੋਈ ਵੀ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਸਕਦਾ ਹੈ, ਜਿਸ ਦੇ ਲਈ ਵਿਭਾਗ ਦੇ ਪੋਰਟਲ ਤੇ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਖੇਡਾਂ ਦੌਰਾਨ ਮੌਕੇ ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਤੋਂ ਇਲ਼ਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗ੍ਰਿਫ਼ਤਾਰ ਕਰਨ ਗਏ ਏ. ਐਸ.ਆਈ. ’ਤੇ ਮੁਲਜ਼ਮ ਵਲੋਂ ਜਾਨਲੇਵਾ ਹਮਲਾ, ਭੱਜਣ ਦੀ ਕੋਸ਼ਿਸ਼ ’ਚ ਲੱਗੀਆਂ ਸੱਟਾਂ ਅਗਲੀ ਖ਼ਬਰ ਵਿਜੀਲੈਂਸ ਵਲੋਂ ਸੇਵਾ ਕੇਂਦਰ ਨੂਰਮਹਿਲ ਦਾ ਮੁਲਾਜ਼ਮ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Ad Position 24