ਸੰਤ ਬਾਬਾ ਲਾਲ ਸਿੰਘ ਦੀ ਯਾਦ ਵਿਚ ਕੀਰਤਨ ਦਰਬਾਰ ਅਤੇ ਸੰਤ ਸਮਾਗਮ ਕੱਲ੍ਹ ਤੋਂ
ਚੁਗਿੱਟੀ/ਜੰਡੂ ਸਿੰਘਾ, 9 ਸਤੰਬਰ (ਨਰਿੰਦਰ ਲਾਗੂ)-ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਬਸ਼ੀਰਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਤ ਬਾਬਾ ਲਾਲ ਸਿੰਘ ਦੀ ਯਾਦ ਵਿੱਚ ਮਹਾਨ ਕੀਰਤਨ ਦਰਬਾਰ ਅਤੇ ਸੰਤ ਸਮਾਗਮ 11, 12 ਅਤੇ 13 ਸਤੰਬਰ ਨੂੰ ਕਰਵਾਇਆ ਜਾਵੇਗਾ । ਜਾਣਕਾਰੀ ਦਿੰਦੇ ਹੋਏ ਉਕਤ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬੀਬਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਇਸ ਦੌਰਾਨ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਪ੍ਰਸਿੱਧ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਹਾਜ਼ਰੀ ਲਗਵਾਈ ਜਾਵੇਗੀ।
ਅਜੀਤ ਡੈਸਕ
10-09-2026