10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਵਿਜੀਲੈਂਸ ਵਲੋਂ ਸੇਵਾ ਕੇਂਦਰ ਨੂਰਮਹਿਲ ਦਾ ਮੁਲਾਜ਼ਮ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਜਲੰਧਰ, 9 ਸਤੰਬਰ (ਜਤਿੰਦਰ ਪੰਮੀ)-ਵਿਜੀਲੈਂਸ ਬਿਊਰੋ ਨੇ ਸੇਵਾ ਕੇਂਦਰ ਨੂਰਮਹਿਲ ਦੇ ਹੈਲਕ ਡੈਸਕ ਮੁਲਾਜ਼ਮ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਹੇਸ਼ ਕੁਮਾਰ ਵਜੋਂ ਹੋਈ, ਜਿਸ ਨੂੰ ਪਿੰਡ ਨੂਰਮਹਿਲ ਦੇ ਇੱਕ ਨਿਵਾਸੀ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਜਲੰਧਰ, 9 ਸਤੰਬਰ (ਜਤਿੰਦਰ ਪੰਮੀ)-ਵਿਜੀਲੈਂਸ ਬਿਊਰੋ ਨੇ ਸੇਵਾ ਕੇਂਦਰ ਨੂਰਮਹਿਲ ਦੇ ਹੈਲਕ ਡੈਸਕ ਮੁਲਾਜ਼ਮ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਹੇਸ਼ ਕੁਮਾਰ ਵਜੋਂ ਹੋਈ, ਜਿਸ ਨੂੰ ਪਿੰਡ ਨੂਰਮਹਿਲ ਦੇ ਇੱਕ ਨਿਵਾਸੀ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਰੀ ਬਿਆਨ ਰਾਹੀਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ 24 ਅਗਸਤ ਨੂੰ ਸੇਵਾ ਕੇਂਦਰ ਨੂਰਮਹਿਲ ਵਿਖੇ ਮੈਰਿਜ ਸਰਟੀਫਿਕੇਟ ਲਈ ਅਰਜ਼ੀ ਦਿੱਤੀ ਸੀ। ਬਾਅਦ ਵਿੱਚ ਉਹ ਮਹੇਸ਼ ਕੁਮਾਰ ਹੈਲਪ ਡੈਸਕ ਸੇਵਾ ਕੇਂਦਰ ਨੂਰਮਹਿਲ ਨੂੰ ਮਿਲਿਆ ਅਤੇ ਮੈਰਿਜ ਸਰਟੀਫਿਕੇਟ ਜਲਦੀ ਜਾਰੀ ਕਰਨ ਦੀ ਬੇਨਤੀ ਕੀਤੀ। ਮੁਲਜ਼ਮ ਮਹੇਸ਼ ਕੁਮਾਰ ਨੇ ਇਸ ਕੰਮ ਲਈ 7,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਕਿਹਾ ਕਿ ਸਰਟੀਫਿਕੇਟ 2 ਦਿਨਾਂ ਦੇ ਅੰਦਰ ਜਾਰੀ ਕਰ ਦਿੱਤਾ ਜਾਵੇਗਾ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਨਾਲ ਸੰਬੰਧਤ ਗੱਲਬਾਤ ਰਿਕਾਰਡ ਕਰ ਲਈ। ਰਿਸ਼ਵਤ ਨਾ ਦੇਣ ਦੇ ਇੱਛੁਕ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਮਹੇਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸੰਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਨਿਪਾਲ ਹੜ੍ਹ ਪੀੜਤਾਂ ਲਈ ਆਰਥਿਕ ਸਹਾਇਤਾ ਅਤੇ ਸ਼ਾਂਤੀ ਪ੍ਰਾਰਥਨਾ ਸਮਾਗਮ ਅਗਲੀ ਖ਼ਬਰ ਸ਼ਾਹਕੋਟ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਸ਼ਾਨਦਾਰ ‘ਡਰੋਨ ਸ਼ੋਅ’
Ad Position 24