11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਐਚ.ਐਮ.ਵੀ. ਵਿਖੇ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ

ਜਲੰਧਰ, 10 ਸਤੰਬਰ (ਜਸਪਾਲ ਸਿੰਘ)-ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ ਵਲੋਂ ਨੌਜਵਾਨ ਵਿਦਿਆਰਥਣਾਂ ਨੂੰ ਲੋਕਤੰਤਰੀ ਪ੍ਰਕਿਰਿਆ ’ਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਵੋਟਰ ਰਜਿਸਟਰੇਸ਼ਨ ਕੈਂਪ ਲਗਾਏ ਗਏ। ਇਹ ਕੈਂਪ ਪੰਜਾਬ ਸਰਕਾਰ ਦੇ ਚੋਣ ਰਜਿਸਟਰੇਸ਼ਨ ਦਫ਼ਤਰ ਅਤੇ ਉਚੇਰੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਲੈਕਟੋਰਲ ਲਿਟਰੇਸੀ ਕਲੱਬ ਅਤੇ ਰਾਜਨੀਤੀ ਵਿਗਿਆਨ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ ਲਗਾਏ ਗਏ| ਇਸ ਪਹਿਲ ਕਦਮੀ ਦਾ ਉਦੇਸ਼ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਵਿਦਿਆਰਥਣਾਂ ਨੂੰ ਵੋਟਰ ਸੂਚੀ ’ਚ ਆਪਣਾ ਨਾਂਅ ਦਰਜ ਕਰਵਾਉਣ ਲਈ ਮਾਰਗਦਰਸ਼ਨ ਕਰਨਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਵਜੋਂ ਉਨ੍ਹਾਂ ਦੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕਰਨਾ ਸੀ | ਪ੍ਰਿੰਸੀਪਲ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਜਲੰਧਰ, 10 ਸਤੰਬਰ (ਜਸਪਾਲ ਸਿੰਘ)-ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ ਵਲੋਂ ਨੌਜਵਾਨ ਵਿਦਿਆਰਥਣਾਂ ਨੂੰ ਲੋਕਤੰਤਰੀ ਪ੍ਰਕਿਰਿਆ ’ਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਵੋਟਰ ਰਜਿਸਟਰੇਸ਼ਨ ਕੈਂਪ ਲਗਾਏ ਗਏ। ਇਹ ਕੈਂਪ ਪੰਜਾਬ ਸਰਕਾਰ ਦੇ ਚੋਣ ਰਜਿਸਟਰੇਸ਼ਨ ਦਫ਼ਤਰ ਅਤੇ ਉਚੇਰੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਲੈਕਟੋਰਲ ਲਿਟਰੇਸੀ ਕਲੱਬ ਅਤੇ ਰਾਜਨੀਤੀ ਵਿਗਿਆਨ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ ਲਗਾਏ ਗਏ| ਇਸ ਪਹਿਲ ਕਦਮੀ ਦਾ ਉਦੇਸ਼ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਵਿਦਿਆਰਥਣਾਂ ਨੂੰ ਵੋਟਰ ਸੂਚੀ ’ਚ ਆਪਣਾ ਨਾਂਅ ਦਰਜ ਕਰਵਾਉਣ ਲਈ ਮਾਰਗਦਰਸ਼ਨ ਕਰਨਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਵਜੋਂ ਉਨ੍ਹਾਂ ਦੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕਰਨਾ ਸੀ | ਪ੍ਰਿੰਸੀਪਲ ਡਾ. ਸ਼੍ਰੀਮਤੀ ਏਕਤਾ ਖੋਸਲਾ ਨੇ ਯੋਗ ਵਿਦਿਆਰਥਣਾਂ ਨੂੰ ਵੋਟਰ ਵਜੋਂ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ। ਕੈਂਪਾਂ ਦੌਰਾਨ ਰਾਜਨੀਤੀ ਵਿਗਿਆਨ ਵਿਭਾਗ ਦੀ ਮੁਖੀ ਅਤੇ ਸਵੀਪ ਨੋਡਲ ਅਫ਼ਸਰ ਸ਼੍ਰੀਮਤੀ ਅਲਕਾ ਅਤੇ ਰਾਜਨੀਤੀ ਵਿਗਿਆਨ ਫੋਰਮ ਦੀ ਇੰਚਾਰਜ ਡਾ. ਜੀਵਨ ਦੇਵੀ ਨੇ ਵਿਦਿਆਰਥਣਾਂ ਨੂੰ ਫਾਰਮ 6 ਅਤੇ ਡੈਕਲੇਰੇਸ਼ਨ ਫਾਰਮ ਭਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ| ਇਸ ਸੰਬੰਧੀ ਫਾਰਮ ਭਾਰਤ ਚੋਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ ਅਤੇ ਪੂਰੇ ਭਰਨ ਤੋਂ ਬਾਅਦ ਆਪਣੇ ਸਬੰਧਤ ਖੇਤਰਾਂ ਦੇ ਬੂਥ ਲੈਵਲ ਅਫ਼ਸਰ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ | ਕਾਲਜ ਦੀਆਂ ਸਵੀਪ ਅੰਬੈਸਡਰਾਂ ਭਾਵਨਾ (ਐਮ.ਏ.), ਜਾਨਵੀ ਅਤੇ ਪਲਕ (ਐਮ.ਏ.), ਸਿਮਰਨ, ਆਕਾਂਸ਼ੀ, ਤਨਵੀ ਅਤੇ ਅਦਿਤੀ ਸ਼ਰਮਾ (ਬੀ.ਏ.), ਅਤੇ ਦ੍ਰਿਸ਼ਟੀ ਅਤੇ ਅੰਸ਼ਿਤਾ (ਬੀ.ਏ.) ਨੇ ਆਨਲਾਈਨ ਅਤੇ ਆਫਲਾਈਨ ਦੋਵਾਂ ਮਾਧਿਅਮਾਂ ਰਾਹੀਂ ਆਪਣੀਆਂ ਸਾਥੀ ਵਿਦਿਆਰਥਣਾਂ ਨਾਲ ਸੰਪਰਕ ਕੀਤਾ ਅਤੇ ਵੋਟਰ ਰਜਿਸਟਰੇਸ਼ਨ ਨਾਲ ਸਬੰਧਤ ਜਾਣਕਾਰੀ ’ਚ ਉਨ੍ਹਾਂ ਦੀ ਮਦਦ ਕੀਤੀ|
Ad Position 22
No active advertisement
ਪਿਛਲੀ ਖ਼ਬਰ ਸ਼ਿਵ ਰਾਮ ਕਲਾ ਮੰਚ ਵਲੋਂ ਰਾਮ ਲੀਲ੍ਹਾ ਦੀਆਂ ਰਿਹਰਸਲਾਂ ਸ਼ੁਰੂ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਬਜਾਏ ਸਵਾਲ ਉਠਾਉਣ ਵਾਲਿਆਂ ’ਤੇ ਧੱਕੇਸ਼ਾਹੀ ਕਰ ਰਹੀ ਸਰਕਾਰ-ਕਿਰਨਦੀਪ ਸਿੰਘ ਰੰਧਾਵਾ
Ad Position 24