11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡਾ. ਅਵਤਾਰ ਸਿੰਘ ਨੇ ਜਲੰਧਰ ਦੇ ਡਿਪਟੀ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਗੁਲਦਸਤਾ ਭੇਟ ਕਰਕੇ ਕੀਤਾ ਸਵਾਗਤ

ਜਲੰਧਰ, 10 ਸਤੰਬਰ (ਜਤਿੰਦਰ ਪੰਮੀ)-ਡਾ. ਅਵਤਾਰ ਸਿੰਘ ਨੇ ਵੀਰਵਾਰ ਨੂੰ ਜਲੰਧਰ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵਜੋਂ ਆਪਣਾ ਅਹੁਦਾ ਸੰਭਾਲ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਜਲੰਧਰ, 10 ਸਤੰਬਰ (ਜਤਿੰਦਰ ਪੰਮੀ)-ਡਾ. ਅਵਤਾਰ ਸਿੰਘ ਨੇ ਵੀਰਵਾਰ ਨੂੰ ਜਲੰਧਰ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾ. ਅਵਤਾਰ ਸਿੰਘ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਅਸਿਸਟੈਂਟ ਡਾਇਰੈਕਟਰ ਡਾ. ਕੁਲਵਿੰਦਰ ਸਿੰਘ ਤੇ ਡਾ. ਬਲਵੀਰ ਸਿੰਘ ਵੀ ਹਾਜ਼ਰ ਸਨ। ਡਾ. ਬਲਵੀਰ ਸਿੰਘ ਨੇ ਡਿਪਟੀ ਡਾਇਰੈਕਟਰ ਡਾ. ਅਵਤਾਰ ਸਿੰਘ ਨੂੰ ਜ਼ਿਲ੍ਹੇ ਦੇ ਵੈਟਨਰੀ ਇੰਸਪੈਕਟਰ ਕਾਡਰ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਇਹ ਕਾਡਰ ਬਹੁਤ ਹੀ ਮਿਹਨਤੀ ਹੈ, ਜੋ ਫੀਲਡ ਵਿੱਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੈਟਨਰੀ ਇੰਸਪੈਕਟਰ ਪਸ਼ੂ ਪਾਲਕਾਂ ਤੱਕ ਵਿਭਾਗ ਦੀਆਂ ਸੇਵਾਵਾਂ ਪਹੁੰਚਾਉਣ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੀਨੀਅਰ ਵੈਟਨਰੀ ਇੰਸਪੈਕਟਰ ਅਸ਼ੋਕ ਕੁਮਾਰ ਤੇ ਪ੍ਰਧਾਨ ਅਸ਼ੋਕ ਕੁਮਾਰ ਨੇ ਵੈਟਰਨਰੀ ਇੰਸਪੈਕਟਰ ਕਾਡਰ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਸਮ ੱਸਿਆਵਾਂ ਵੀ ਰੱਖੀਆਂ। ਇਸ ਮੌਕੇ ਐਸ.ਵੀ.ਆਈ. ਨਰਿੰਦਰ ਸਿੰਘ, ਸੂਬਾ ਕਮੇਟੀ ਮੈਂਬਰ ਵੈਟਰਨਰੀ ਇੰਸਪੈਕਟਰ ਰਜਿੰਦਰ ਕੁਮਾਰ, ਨਰਿੰਦਰ ਸਿੰਘ, ਜਸਪਾਲ ਸਿੰਘ, ਪਵਿੱਤਰ ਸਿੰਘ, ਚਰਨਜੀਤ ਸਿੰਘ, ਬਲਜਿੰਦਰ ਸਿੰਘ, ਸਾਹਿਲ ਸ਼ਰਮਾ, ਪੰਕਜ ਕੁਮਾਰ, ਅਬਦੁਲ ਲਤੀਫ਼ ਸਮੇਤ ਵੱਡੀ ਗਿਣਤੀ ਵਿੱਚ ਵੈਟ j ਨਰੀ ਇੰਸਪੈਕਟਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਭਲਕੇ ਅਗਲੀ ਖ਼ਬਰ ਫਿਲੌਰ ਵਾਸੀਆਂ ਦੀ ਸਹੂਲਤ ਲਈ 16 ਤੋਂ 18 ਤੱਕ ਪਾਸਪੋਰਟ ਸੇਵਾ ਆਰ.ਪੀ.ਓ. ਮੋਬਾਈਲ ਵੈਨ ਸਹੂਲਤ
Ad Position 24