11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਯਸ਼ਪਾਲ ਪਾਸਪੋਰਟ ਅਫ਼ਸਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਹੋਏ ਗੁਰਮਤਿ ਸਮਾਗਮ ਅੱਜ ਪ੍ਰੋਫ਼ੈਸਰ ਜਗਰੂਪ ਸਿੰਘ ਰੂਪ ਖ਼ਾਲਸਾ ਭਰਨਗੇ ਕੀਰਤਨ ਦੀ ਹਾਜ਼ਰੀ

ਜਲੰਧਰ, 10 ਸਤੰਬਰ (ਐੱਮ. ਐੱਸ.

Ad Position 21
repet_subhas-goyals [Copy P29]
ਭਾਈ ਸਤਨਾਮ ਸਿੰਘ (ਜਵੱਦੀ ਕਲਾਂ) ਦਾ ਸਨਮਾਨ ਕਰਦੇ ਹੋਏ ਪ੍ਰਧਾਨ ਚਰਨਜੀਤ ਸਿੰਘ, ਪਰਮਿੰਦਰ ਸਿੰਘ ਡਿੰਪੀ, ਬਲਜੀਤ ਸਿੰਘ ਸੇਠੀ ਅਤੇ ਦਵਿੰਦਰ ਸਿੰਘ। ਤਸਵੀਰ : ਮੁਨੀਸ਼ 11-09-2026
ਜਲੰਧਰ, 10 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਗੁਰਮਤਿ ਸਮਾਗਮ 12 ਸਤੰਬਰ, ਦਿਨ ਸਨਿਚਰਵਾਰ ਤੱਕ ਕਰਵਾਏ ਜਾ ਰਹੇ ਹਨ। ਅੱਜ ਸਮਾਗਮ ਦੇ ਪਹਿਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ (ਜਵੱਦੀ ਕਲਾਂ) ਨੇ ਗੁਰਬਾਣੀ ਕੀਰਤਨ ਦੁਆਰਾ ਗੁਰੂ ਜੱਸ ਗਾਇਨ ਕੀਤਾ। ਸਮਾਗਮ ਦੌਰਾਨ ਗਿਆਨੀ ਮੁਖਤਿਆਰ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨਾਲ ਸਾਂਝ ਪਾਈ। ਸਮਾਗਮ ਦੌਰਾਣ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਚਰਨਜੀਤ ਸਿੰਘ (ਡੀ.ਸੀ. ਟਾਇਰ) ਅਤੇ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ 11 ਸਤੰਬਰ ਦਿਨ ਸ਼ੁਕਰਵਾਰ ਨੂੰ ਸਜਾਏ ਜਾਣ ਵਾਲੇ ਸ਼ਾਮ ਦੇ ਵਿਸ਼ੇਸ਼ ਦੀਵਾਨਾਂ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਪ੍ਰੋਫੈਸਰ ਜਗਰੂਪ ਸਿੰਘ ਰੂਪ ਖ਼ਾਲਸਾ ਕੀਰਤਨ ਦੁਆਰਾ ਹਾਜ਼ਰੀ ਭਰਨਗੇ ਜਦਕਿ ਗਿਆਨੀ ਸਾਹਿਬ ਸਿੰਘ ਲੱਖਣਾ ਗੁਰ ਇਤਿਹਾਸ ਸਰਵਣ ਕਰਵਾਉਣਗੇ। ਪ੍ਰਬੰਧਕਾਂ ਨੇ ਸੰਗਤ ਨੂੰ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ। ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ, ਦਵਿੰਦਰ ਸਿੰਘ, ਰਜਿੰਦਰ ਸਿੰਘ ਬੇ ਦੀ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਰਵਿੰਦਰ ਸਿੰਘ ਰੀਹਲ, ਬਲਬੀਰ ਸਿੰਘ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਸੁਖਦੇਵ ਸਿੰਘ ਸਹਿਗਲ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਪਰਮਜੀਤ ਸਿੰਘ, ਗੁਰਜੀਤ ਸਿੰਘ, ਜਸਵਿੰਦਰ ਸਿੰਘ, ਚਰਨਜੀਤ ਸਿੰਘ ਮੱਕੜ, ਇੰਸਪੈਕਟਰ ਸੁਖਦੇਵ ਸਿੰਘ, ਜਤਿੰਦਰ ਪਾਲ ਸਿੰਘ ਮਝੈਲ, ਅਮਰਜੀਤ ਸਿੰਘ ਬੰਟੀ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਹੋਵੇਗਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਤੇ ਸਕੱਤਰ ਦਾ ਫੈਸਲਾ, ਵੱਖ-ਵੱਖ ਅਹੁਦਿਆਂ ਲਈ 28 ਉਮੀਦਵਾਰ ਚੋਣ... ਅਗਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਭਲਕੇ
Ad Position 24