ਲੁਧਿਆਣਾ ਘਟਨਾ ਦੇ ਵਿਰੋਧ ’ਚ ਜਲੰਧਰ ਬੰਦ ਨੂੰ ਮਿਲਿਆ ਭਰਵਾਂ ਸਮਰਥਨ-ਬਾਜ਼ਾਰਾਂ ’ਚ ਪਈ ਰਹੀ ਸੁੰਨ
8 ਘਟਨਾ ਦੇ ਵਿਰੋਧ ’ ਚ ਨਗਰ ਨਿਗਮ ਯੂਨੀਅਨਾਂ ਸਮੇਤ ਕਈ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ 8 ਕਿਹਾ , ਡਾ . ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ
ਸ਼ਹਿਰ ’ਚ ਨਹੀਂ ਚੁੱਕਿਆ ਗਿਆ ਕੂੜਾ
ਜਲੰਧਰ, 10 ਸਤੰਬਰ (ਸ਼ਿਵ)-ਲੁਧਿਆਣਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੇ ਵਿਰੋਧ ਵਿਚ ਅੱਜ ਵਾਲਮੀਕਿ ਸਮਾਜ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਜਲੰਧਰ ਬੰਦ ਦੇ ਸੱਦੇ ਨੂੰ ਪੂਰੀ ਤਰ੍ਹਾਂ ਨਾਲ ਭਰਵਾਂ ਸਮਰਥਨ ਮਿਲਿਆ ਤੇ ਜਿਸ ਕਰਕੇ ਸਾਰੇ ਬਾਜ਼ਾਰ ਪੁੂਰਨ ਤੌਰ ’ਤੇ ਬੰਦ ਰਹੇ।
ਲ
ਲੁਧਿਆਣਾ ਘਟਨਾ ਦੇ ਵਿਰੋਧ ’ਚ ਸਰਕਾਰ ਖ਼ਿਲਾਫ ਪੁਤਲਾ ਫੂਕ ਪ੍ਰਦਰਸ਼ਨ ਕਰਦੇ ਹੋਏ ਰਾਜੀਵ ਗੋਰਾ, ਬੰਟੂ ਸੱਭਰਵਾਲ, ਅਜੇ ਖੋਸਲਾ ਤੇ ਹੋਰ।
11-09-2026
ਜਲੰਧਰ, 10 ਸਤੰਬਰ (ਸ਼ਿਵ)-ਲੁਧਿਆਣਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੇ ਵਿਰੋਧ ਵਿਚ ਅੱਜ ਵਾਲਮੀਕਿ ਸਮਾਜ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਜਲੰਧਰ ਬੰਦ ਦੇ ਸੱਦੇ ਨੂੰ ਪੂਰੀ ਤਰ੍ਹਾਂ ਨਾਲ ਭਰਵਾਂ ਸਮਰਥਨ ਮਿਲਿਆ ਤੇ ਜਿਸ ਕਰਕੇ ਸਾਰੇ ਬਾਜ਼ਾਰ ਪੁੂਰਨ ਤੌਰ ’ਤੇ ਬੰਦ ਰਹੇ। ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚ ਦੁਕਾਨਾਂ ਬੰਦ ਰਹਿਣ ਕਾਰਨ ਪੂਰੀ ਤਰ੍ਹਾਂ ਸੁੰਨ ਪਈ ਰਹੀ ਜਦਕਿ ਸੜਕਾਂ ’ਤੇ ਆਵਾਜਾਈ ਚਲਦੀ ਰਹੀ। ਬੰਦ ਦੌਰਾਨ ਵਾਲਮੀਕਿ ਸਮਾਜ ਦੀਆਂ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਭਗਵਾਨ ਵਾਲਮੀਕਿ ਸ਼ਕਤੀ ਕ੍ਰਾਂਤੀ ਸੈਨਾ ਤੇ ਹੋਰ ਜਥੇਬੰਦਆਂ ਵਲੋਂ ਲੁਧਿਆਣਾ ਦੀ ਘਟਨਾ ਦੇ ਵਿਰੋਧ ਵਿਚ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਥੇਬੰਦੀਆਂ ਵਲੋਂ ਸਪੱਸ਼ਟ ਕੀਤਾ ਗਿਆ ਸੀ ਕਿ ਬੰਦ ਦੌਰਾਨ ਸਕੂਲਾਂ, ਕਾਲਜਾਂ ਅਤੇ ਮੈਡੀਕਲ ਸਟੋਰਾਂ ਨੂੰ ਛੋਟ ਦਿੱਤੀ ਜਾਵੇਗੀ। ਬੰਦ ਦੌਰਾਨ ਵਾਲਮੀਕਿ ਸਮਾਜ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਜਾਰੀ ਰਹੀ ਅਤੇ ਹਾਈਵੇ ’ਤੇ ਵੀ ਲੋਕਾਂ ਦਾ ਆਉਣਾ-ਜਾਣਾ ਆਮ ਤੌਰ ’ਤੇ ਜਾਰੀ ਰਿਹਾ। ਪੁਲਿਸ ਵਲੋਂ ਸ਼ਹਿਰ ਦੇ ਮੁੱਖ ਥਾਵਾਂ ’ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ। ਚੇਤੇ ਰਹੇ ਕਿ ਲੁਧਿਆਣਾ ’ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਘਟਨਾ ਦੇ ਵਿਰੋਧ ’ਚ ਕਾਂਗਰਸ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਹੋਰ ਸਿਆਸੀ ਪਾਰਟੀਆਂ ਵਲੋਂ ਵੀ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਸਿਆਸੀ ਆਗੂਆਂ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਵੀ ਸਰਕਾਰ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ਨਗਰ ਨਿਗਮ ਯੂਨੀਅਨਾਂ ਵਲੋਂ ਬੰਦ ਦੇ ਸਮਰਥਨ ’ਚ ਕੰਮ ਬੰਦ ਰੱਖਿਆ ਗਿਆ। ਯੂੁਨੀਅਨ ਵਲੋਂ ਨਗਰ ਨਿਗਮ ਦਫਤਰ ਨੂੰ ਬੰਦ ਕਰਵਾ ਦਿੱਤਾ ਗਿਆ ਸੀ। ਇਸ ਮੌਕੇ ਬੰਟੂ ਸਭਰਵਾਲ, ਸ਼ੈਰੀ ਚੱਢਾ, ਰਾਜੀਵ ਗੋਰਾ ਤੇ ਹੋਰ ਵੀ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਨਗਰ ਨਿਗਮ ਯੂਨੀਅਨ ਬੰਟੂ ਧੜੇ ਵਲੋਂ ਇਸ ਘਟਨਾ ਦੇ ਰੋਸ ਵਜੋਂ ਅਤੇ ਦੋਸ਼ੀਆਂ ਖ਼ਿਲਾਫ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਜਦਕਿ ਇਸ ਘਟਨਾ ਦੇ ਵਿਰੋਧ ਵਿਚ ਚੰਦਨ ਗਰੇਵਾਲ ਦੀ ਅਗਵਾਈ ’ਚ ਨਗਰ ਨਿਗਮ ਕੰਪਲੈਕਸ ’ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਸਫ਼ਾਈ ਕਰਵਾਈ ਗਈ ਤੇ ਇਸ ਮੌਕੇ ਦੋਸ਼ੀਆਂ ਖ਼ਿਲਾਫ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।