30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ

ਕਿਸ਼ਨਗੜ੍ਹ ਚੌਕ ’ਚ ਵਾਪਰਿਆ ਹਾਦਸਾ ਕਿਸ਼ਨਗੜ੍ਹ, 11 ਸਤੰਬਰ (ਹੁਸਨ ਲਾਲ)-ਜਲੰਧਰ ਪਠਾਨਕੋਟ ਕੌਮੀ ਸ਼ਾਹ ਮਾਰਗ ’ਤੇ ਸਥਿਤ ਅੱਡਾ ਕਿਸ਼ਨਗੜ੍ਹ ਚੌਕ ’ਚ ਟਿੱਪਰ ਅਤੇ ਐਕਟਿਵਾ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਟਿੱਪਰ ਚਾਲਕ ਸੁਰੇਸ਼ ਕੁਮਾਰ ਪੁੱਤਰ ਸਤਪਾਲ ਨਿਵਾਸੀ ਝੇਲਾ ਅੰਬਾ ਪਠਾਨਕੋਟ ਜੋ ਟਿੱਪਰ ਲੈ ਕੇ ਅਲਾਵਲਪੁਰ ਤੋਂ ਜਲੰਧਰ ਵੱਲ ਨੂੰ ਜਾ ਰਿਹਾ ਸੀ ਜਦੋਂ ਉਹ ਕਿਸ਼ਨਗੜ੍ਹ ਚੌਕ ’ਚ ਜਲੰਧਰ ਵੱਲ ਨੂੰ ਮੁੜਨ ਲੱਗਾ ਤਾਂ ਰੈੱਡ ਲਾਈਟ ਹੋਣ ਕਾਰਨ ਸਕੂਟਰੀ ’ਤੇ ਸਵਾਰ ਇਸ਼ਾਰੇ ਦੀ ਉਡੀਕ ਕਰ ਰਹੇ ਕਮਲਜੀਤ ਸਿੰਘ ਪੁੱਤਰ ਚੰਨਣ ਸਿੰਘ ਨਿਵਾਸੀ ਦੌਲਤਪੁਰ ਨੂੰ ਟਿੱਪਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਾਰਨ ਉਹ ਸੜਕ ਵਿਚਕਾਰ ਡਿੱਗ ਪਿਆ।

Ad Position 21
No active advertisement
ਅਜੀਤ ਡੈਸਕ 12-09-2026
ਕਿਸ਼ਨਗੜ੍ਹ ਚੌਕ ’ਚ ਵਾਪਰਿਆ ਹਾਦਸਾ ਕਿਸ਼ਨਗੜ੍ਹ, 11 ਸਤੰਬਰ (ਹੁਸਨ ਲਾਲ)-ਜਲੰਧਰ ਪਠਾਨਕੋਟ ਕੌਮੀ ਸ਼ਾਹ ਮਾਰਗ ’ਤੇ ਸਥਿਤ ਅੱਡਾ ਕਿਸ਼ਨਗੜ੍ਹ ਚੌਕ ’ਚ ਟਿੱਪਰ ਅਤੇ ਐਕਟਿਵਾ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਟਿੱਪਰ ਚਾਲਕ ਸੁਰੇਸ਼ ਕੁਮਾਰ ਪੁੱਤਰ ਸਤਪਾਲ ਨਿਵਾਸੀ ਝੇਲਾ ਅੰਬਾ ਪਠਾਨਕੋਟ ਜੋ ਟਿੱਪਰ ਲੈ ਕੇ ਅਲਾਵਲਪੁਰ ਤੋਂ ਜਲੰਧਰ ਵੱਲ ਨੂੰ ਜਾ ਰਿਹਾ ਸੀ ਜਦੋਂ ਉਹ ਕਿਸ਼ਨਗੜ੍ਹ ਚੌਕ ’ਚ ਜਲੰਧਰ ਵੱਲ ਨੂੰ ਮੁੜਨ ਲੱਗਾ ਤਾਂ ਰੈੱਡ ਲਾਈਟ ਹੋਣ ਕਾਰਨ ਸਕੂਟਰੀ ’ਤੇ ਸਵਾਰ ਇਸ਼ਾਰੇ ਦੀ ਉਡੀਕ ਕਰ ਰਹੇ ਕਮਲਜੀਤ ਸਿੰਘ ਪੁੱਤਰ ਚੰਨਣ ਸਿੰਘ ਨਿਵਾਸੀ ਦੌਲਤਪੁਰ ਨੂੰ ਟਿੱਪਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਾਰਨ ਉਹ ਸੜਕ ਵਿਚਕਾਰ ਡਿੱਗ ਪਿਆ। ਸਥਾਨਕ ਲੋਕਾਂ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਅਲਾਵਲਪੁਰ ਪੁਲਿਸ ਵਲੋਂ ਵਾਹਨਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਭੇਜ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਦੇ ਪਿੰਡ ਪੂਨੀਆਂ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਕਾਰਨ ਨੌਜਵਾਨ ਗੰਭੀਰ ਜ਼ਖਮੀ ਅਗਲੀ ਖ਼ਬਰ ਕਾਰ ਟਿੱਪਰ ਦੀ ਟੱਕਰ ’ਚ ਬਜ਼ੁਰਗ ਔਰਤ ਦੀ ਮੌਤ
Ad Position 24