12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਕਾਂਗਰਸ ਨੇ ਸੁਪਰ ਸਕਸ਼ਨ ਮਸ਼ੀਨਾਂ ਨਾਲ ਸੀਵਰਾਂ ਦੀ ਸਫ਼ਾਈ ਦੇ ਕੰਮਾਂ ’ਚ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼

ਜਲੰਧਰ, 11 ਸਤੰਬਰ (ਸ਼ਿਵ)- ਸ਼ਹਿਰ ’ਚ ਸੀਵਰੇਜ ਦੀ ਸਫ਼ਾਈ ਲਈ ਸੁਪਰ ਸਕਸ਼ਨ ਮਸ਼ੀਨਾਂ ਰਾਹੀਂ ਕਰਵਾਏ ਜਾ ਰਹੇ ਕਰੋੜਾਂ ਰੁਪਏ ਦੇ ਕੰਮਾਂ ਨੂੰ ਲੈ ਕੇ ਕਾਂਗਰਸ ਨੇ ਨਗਰ ਨਿਗਮ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਗਾਏ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਜੇਕਰ ਨਗਰ ਨਿਗਮ ਪ੍ਰਸ਼ਾਸਨ ਵਲੋਂ ਇਕ ਹਫ਼ਤੇ ਵਿਚ ਸੁਪਰ ਸਕਸ਼ਨ ਮਸ਼ੀਨਾਂ ਦੇ ਅਲਾਟ ਕੀਤੇ ਟੈਂਡਰਾਂ ਦੇ ਮਾਮਲੇ ਵਿੱਚ ਜਾਂਚ ਕਰਕੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਇਸ ਸਬੰਧੀ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦੇਣਗੇ।

Ad Position 21
repet_subhas-goyals [Copy P29]
ਗੱਲਬਾਤ ਕਰਦੇ ਹੋਏ ਬਾਵਾ ਹੈਨਰੀ ਨਾਲ ਰਜਿੰਦਰ ਬੇਰੀ, ਸੁਰਿੰਦਰ ਕੌਰ। ਤਸਵੀਰ. ਮੁਨੀਸ਼ 12-09-2026
ਜਲੰਧਰ, 11 ਸਤੰਬਰ (ਸ਼ਿਵ)- ਸ਼ਹਿਰ ’ਚ ਸੀਵਰੇਜ ਦੀ ਸਫ਼ਾਈ ਲਈ ਸੁਪਰ ਸਕਸ਼ਨ ਮਸ਼ੀਨਾਂ ਰਾਹੀਂ ਕਰਵਾਏ ਜਾ ਰਹੇ ਕਰੋੜਾਂ ਰੁਪਏ ਦੇ ਕੰਮਾਂ ਨੂੰ ਲੈ ਕੇ ਕਾਂਗਰਸ ਨੇ ਨਗਰ ਨਿਗਮ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਗਾਏ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਜੇਕਰ ਨਗਰ ਨਿਗਮ ਪ੍ਰਸ਼ਾਸਨ ਵਲੋਂ ਇਕ ਹਫ਼ਤੇ ਵਿਚ ਸੁਪਰ ਸਕਸ਼ਨ ਮਸ਼ੀਨਾਂ ਦੇ ਅਲਾਟ ਕੀਤੇ ਟੈਂਡਰਾਂ ਦੇ ਮਾਮਲੇ ਵਿੱਚ ਜਾਂਚ ਕਰਕੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਇਸ ਸਬੰਧੀ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦੇਣਗੇ। ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਬਾਵਾ ਹੈਨਰੀ, ਜਲੰਧਰ ਕਾਂਗਰਸ ਦੇ ਪ੍ਰਧਾਨ ਰਜਿੰਦਰ ਬੇਰੀ ਅਤੇ ਵੈਸਟ ਹਲਕੇ ਦੇ ਹਲਕਾ ਇੰਚਾਰਜ ਸ੍ਰੀਮਤੀ ਸੁਰਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱੱਲਬਾਤ ਕਰਦਿਆਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੀ ਸੀਵਰੇਜ ਵਿਵਸਥਾ ਨੂੰ ਸੁਧਾਰਨ ਅਤੇ ਸਫ਼ਾਈ ਲਈ ਸੁਪਰ ਸਕਸ਼ਨ ਮਸ਼ੀਨਾਂ ਦੇ ਕੰਮਾਂ ’ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਪਰ ਇਸ ਦੇ ਬਾਵਜੂਦ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸੀਵਰੇਜ ਦੀ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ ਅਤੇ ਲੋਕ ਗੰਦੇ ਪਾਣੀ ਨਾਲ ਜੂਝ ਰਹੇ ਹਨ। ਕਾਂਗਰਸੀ ਆਗੂਆਂ ਨੇ ਦੱਸਿਆ ਕਿ ਪਹਿਲਾਂ ਕਰੀਬ 20 ਕਰੋੜ ਰੁਪਏ ਦੇ ਸੀਵਰੇਜ ਸਫ਼ਾਈ ਦੇ ਕੰਮ ਸੁਪਰ ਸਕਸ਼ਨ ਮਸ਼ੀਨਾਂ ਰਾਹੀਂ ਕਰਵਾਉਣ ਲਈ ਦਿੱਤੇ ਗਏ ਸਨ ਅਤੇ ਬਾਅਦ ਵਿੱਚ ਲਗਭਗ 25 ਕਰੋੜ ਰੁਪਏ ਦੇ ਹੋਰ ਕੰਮ ਅਲਾਟ ਕੀਤੇ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਇਨ੍ਹਾਂ ਕੰਮਾਂ ਸਬੰਧੀ ਵਾਰਡਾਂ ਦੇ ਕੌਂਸਲਰਾਂ ਨੂੰ ਵੀ ਪੂਰੀ ਜਾਣਕਾਰੀ ਨਹੀਂ ਹੁੰਦੀ ਕਿ ਕਿਹੜੇ ਸਮੇਂ ਅਤੇ ਕਿਸ ਇਲਾਕੇ ਵਿੱਚ ਸੀਵਰੇਜ ਦੀ ਸਫ਼ਾਈ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਟੈਂਡਰ ਪ੍ਰਕਿਰਿਆ ਤੋਂ ਬਾਅਦ ਸਬੰਧਤ ਵਾਰਡ ਕੌਂਸਲਰਾਂ ਨੂੰ ਕੰਮ ਦੀ ਜਾਣਕਾਰੀ ਹੁੰਦੀ ਸੀ ਅਤੇ ਕੰਮ ਦੀ ਤਸਦੀਕ ਤੋਂ ਬਾਅਦ ਹੀ ਨਗਰ ਨਿਗਮ ਵੱਲੋਂ ਅਦਾਇਗੀ ਕੀਤੀ ਜਾਂਦੀ ਸੀ। ਪਰ ਹੁਣ ਕਰੋੜਾਂ ਰੁਪਏ ਦੇ ਸੁਪਰ ਸਕਸ਼ਨ ਮਸ਼ੀਨਾਂ ਦੇ ਕੰਮ ਕਥਿਤ ਤੌਰ ’ਤੇ ਚਹੇਤੀਆਂ ਕੰਪਨੀਆਂ ਨੂੰ ਦਿੱਤੇ ਜਾ ਰਹੇ ਹਨ। ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਨਗਰ ਨਿਗਮ ਵਲੋਂ ਲੋਕਾਂ ਤੋਂ ਪ੍ਰਾਪਰਟੀ ਟੈਕਸ ਅਤੇ ਹੋਰ ਟੈਕਸਾਂ ਦੇ ਰੂਪ ਵਿੱਚ ਕਰੋੜਾਂ ਰੁਪਏ ਇਕੱਠੇ ਕੀਤੇ ਜਾਂਦੇ ਹਨ, ਪਰ ਸੀਵਰੇਜ ਦੀ ਸਫ਼ਾਈ ਦੇ ਨਾਂ ’ਤੇ ਲੋਕਾਂ ਦੇ ਪੈਸੇ ਦੀ ਕਥਿਤ ਤੌਰ ’ਤੇ ਦੁਰਵਰਤੋਂ ਕੀਤੀ ਜਾ ਰਹੀ ਹੈ। ਸੁਪਰ ਸਕਸ਼ਨ ਮਸ਼ੀਨਾਂ ਵਲੋਂ ਇਕ ਮੈਨਹੋਲ ਤੋਂ ਕੱਢੀ ਗਾਰ ਕਿੱਥੇ ਸੁੱਟੀ ਜਾਂਦੀ ਹੈ, ਇਸ ਬਾਰੇ ਵੀ ਜਾਣਕਾਰੀ ਨਹੀਂ ਦਿੱਤੀ ਜਾਂਦੀ। ਕਾਂਗਰਸ ਆਗੂਆਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੁਪਰ ਸਕਸ਼ਨ ਮਸ਼ੀਨਾਂ ਦੇ ਕੰਮਾਂ, ਟੈਂਡਰਾਂ ਅਤੇ ਕੀਤੀਆਂ ਗਈਆਂ ਅਦਾਇਗੀਆਂ ਦੀ ਪੂਰੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਪੱਧਰ ’ਤੇ ਬੇਨਿਯਮੀਆਂ ਜਾਂ ਭ੍ਰਿਸ਼ਟਾਚਾਰ ਸਾਹਮਣੇ ਆਉਂਦਾ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਅਣਪਛਾਤਿਅਆਂ ਦਫ਼ਤਰ ਦੇ ਬਾਹਰ ਪ੍ਰਦਰਸ਼ਨ-ਵਿੱਤ ਮੰਤਰੀ ਦਾ ਸਾੜਿਆ ਪੁਤਲਾ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਬੈਂਕ ਅਫਸਰਾਂ, ਕਰਮਚਾਰੀਆਂ ਵਲੋਂ ਜ਼ੋਰਦਾਰ ਪ੍ਰਦਰਸ਼ਨ
Ad Position 24