12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ

ਜਲੰਧਰ, 11 ਸਤੰਬਰ (ਐੱਮ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਜਲੰਧਰ, 11 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਗੁਰਮਤਿ ਸਮਾਗਮ 12 ਸਤੰਬਰ, ਦਿਨ ਸਨਿਚਰਵਾਰ ਤੱਕ ਕਰਵਾਏ ਜਾ ਰਹੇ ਹਨ। ਅੱਜ ਸਮਾਗਮ ਦੇ ਦੂਸਰੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਪ੍ਰੋਫ਼ੈਸਰ ਜਗਰੂਪ ਸਿੰਘ ਰੂਪ ਖ਼ਾਲਸਾ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਗਿਆਨੀ ਸਾਹਿਬ ਸਿੰਘ ਲੱਖਣਾ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨਾਲ ਸਾਂਝ ਪਾਈ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਚਰਨਜੀਤ ਸਿੰਘ (ਡੀ.ਸੀ. ਟਾਇਰ) ਅਤੇ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ ਪ੍ਰਕਾਸ਼ ਪੁਰਬ ਵਾਲੇ ਦਿਨ 12 ਸਤੰਬਰ ਦਿਨ ਸਨਿਚਰਵਾਰ ਨੂੰ ਸਵੇਰ ਅਤੇ ਸ਼ਾਮ ਸਮੇਂ ਦੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਸ਼ਾਮ ਦੇ ਦੀਵਾਨਾਂ ਅੰਦਰ ਬੀਬੀ ਕਮਲਜੀਤ ਕੌਰ ਮਸਕੀਨ (ਸ਼ਾਹਬਾਦ ਮਾਰਕੰਡਾ ਵਾਲੇ) ਕੀਰਤਨ ਦੀ ਹਾਜ਼ਰੀ ਭਰਨਗੇ, ਕਵੀ ਰਛਪਾਲ ਸਿੰਘ ਪਾਲ ਸੰਗਤ ਨੂੰ ਆਪਣੀਆਂ ਰਚਨਾਵਾਂ ਸਰਵਣ ਕਰਵਾਉਣਗੇ ਅਤੇ ਗਿਆਨੀ ਮਨਜੀਤ ਸਿੰਘ ਸੇਵਕ ਸੰਗਤ ਨਾਲ ਗੁਰ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਦੁਆਰਾ ਸਾਂਝ ਪਾਉਣਗੇ। ਪ੍ਰਬੰਧਕਾਂ ਨੇ ਸੰਗਤ ਨੂੰ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ। ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ, ਦਵਿੰਦਰ ਸਿੰਘ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਰਵਿੰਦਰ ਸਿੰਘ ਰੀਹਲ, ਬਲਬੀਰ ਸਿੰਘ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਸੁਖਦੇਵ ਸਿੰਘ ਸਹਿਗਲ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਪਰਮਜੀਤ ਸਿੰਘ, ਗੁਰਜੀਤ ਸਿੰਘ, ਜਸਵਿੰਦਰ ਸਿੰਘ, ਚਰਨਜੀਤ ਸਿੰਘ ਮੱਕੜ, ਇੰਸਪੈਕਟਰ ਸੁਖਦੇਵ ਸਿੰਘ, ਅਮਰਜੀਤ ਸਿੰਘ ਬਜਾਜ, ਲਖਵਿੰਦਰ ਸਿੰਘ ਬੇਦੀ, ਜਤਿੰਦਰ ਪਾਲ ਸਿੰਘ ਮਝੈਲ, ਅਮਰਜੀਤ ਸਿੰਘ ਬੰਟੀ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਸਵਾਈਨ ਫਲੂ ਦੇ 2 ਹੋਰ ਮਾਮਲੇ ਆਏ ਅਗਲੀ ਖ਼ਬਰ ਨਸ਼ਾ ਤਸਕਰੀ ਦੇ ਜਾਲ ’ਚ ਨਾਬਾਲਗ ਵੀ ਫਸਿਆ
Ad Position 24