12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

‘ਖੇਡਾਂ ਵਤਨ ਪੰਜਾਬ ਦੀਆਂ’ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਪਵਨ ਕੁਮਾਰ ਟੀਨੂ ਵਲੋਂ ਉਦਘਾਟਨ

ਭੋਗਪੁਰ, 11 ਸਤੰਬਰ (ਕਮਲਜੀਤ ਸਿੰਘ ਡੱਲੀ)-ਭੋਗਪੁਰ ਦੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹਲਕਾ ਆਦਮਪੁਰ ਦੇ ਸਾਬਕਾ ਵਿਧਾਇਕ/ਆਗੂ ਪਵਨ ਕੁਮਾਰ ਟੀਨੂ ਵਲੋਂ ਕੀਤੀ ਗਈ। ਇਸ ਮੌਕੇ ਖਿਡਾਰੀਆਂ ਅਤੇ ਪਤਵੰਤੇ ਸੱਜਣਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਭੋਗਪੁਰ, 11 ਸਤੰਬਰ (ਕਮਲਜੀਤ ਸਿੰਘ ਡੱਲੀ)-ਭੋਗਪੁਰ ਦੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹਲਕਾ ਆਦਮਪੁਰ ਦੇ ਸਾਬਕਾ ਵਿਧਾਇਕ/ਆਗੂ ਪਵਨ ਕੁਮਾਰ ਟੀਨੂ ਵਲੋਂ ਕੀਤੀ ਗਈ। ਇਸ ਮੌਕੇ ਖਿਡਾਰੀਆਂ ਅਤੇ ਪਤਵੰਤੇ ਸੱਜਣਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਕਿਸੇ ਵੀ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਖੇਡ ਸਟੇਡੀਅਮ ਦੇ ਵਿਕਾਸ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਨਾਲ ਹੀ ਖਿਡਾਰੀਆਂ ਦੀ ਸਹੂਲਤ ਲਈ ਜਿੰਮ ਦੀਆਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਉਣ ਦਾ ਵੀ ਵਾਅਦਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਅਮਰੀਕ ਸਿੰਘ ਸੈਣੀ, ਜ਼ਿਲ੍ਹਾ ਪਰਿਸ਼ਦ ਮੈਂਬਰ ਜਸਦਿਆਲ ਸਿੰਘ, ਕੌਂਸਲਰ ਮਨੀਸ਼ ਕੁਮਾਰ ਸੁਖੀਜਾ, ਮਾਰਕੀਟ ਕਮੇਟੀ ਭੋਗਪੁਰ ਦੇ ਚੇਅਰਮੈਨ ਪਰਮਜੀਤ ਕੁਮਾਰ, ਕੌਂਸਲਰ ਸੁਖਦੇਵ ਰਾਜ, ਕੌਂਸਲਰ ਡਾਕਟਰ ਕਮਲ ਸਿੰਘ, ਬਲਾਕ ਪ੍ਰਧਾਨ ਬਲਵਿੰਦਰ ਭੰਡਾਰੀ, ਬਰਕਤ ਰਾਮ, ਜ਼ਿਲ੍ਹਾ ਸਕੱਤਰ ਹਰਕਮਲ ਸਿੰਘ, ਬੂਟਾ ਸਿੰਘ ਟੀਟੂ, ਸੇਵਾਮੁਕਤ ਪ੍ਰਿੰਸੀਪਲ ਸੋਮਪਾਲ, ਭੋਗਪੁਰ ਦੇ ਸਪੋਰਟਸ ਕੋਆਰਡੀਨੇਟਰ ਸ਼ਾਮ ਲਾਲ, ਕੁਸ਼ਤੀ ਕੋਚ ਰਣਜੀਤ ਸਿੰਘ, ਅਥਲੈਟਿਕਸ ਕੋਚ ਕੁਲਬੀਰ ਸਿੰਘ, ਹੈੱਡਮਾਸਟਰ ਨਰਿੰਦਰ ਸਿੰਘ ਡੱਲੀ, ਭੁਪਿੰਦਰ ਸਿੰਘ ਡੱਲੀ ਅਤੇ ਬਲਕਾਰ ਸਿੰਘ ਡੱਲੀ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਹੈ ਯੁੱਧ ਨਸ਼ਿਆਂ ਵਿਰੁੱਧ- ਅਮਨ ਅਰੋੜਾ ਅਗਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਤੋਂ ਸਜਾਇਆ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
Ad Position 24