13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਮੈਂਬਰ ਪੀ. ਏ. ਸੀ. ਘੁੰਮਣ ਤੇ ਮੈਂਬਰ ਜਨਰਲ ਕੌਂਸਲ ਵਿਰਦੀ ਦਾ ਸਨਮਾਨ

ਜਲੰਧਰ, 12 ਸਤੰਬਰ (ਜਸਪਾਲ ਸਿੰਘ)-ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਅਮਨਦੀਪ ਐਵੇਨਿਊ, ਮਾਸਟਰ ਕਾਲੋਨੀ ਮਕਸੂਦਾਂ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਮੈਂਬਰ ਪੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਜਲੰਧਰ, 12 ਸਤੰਬਰ (ਜਸਪਾਲ ਸਿੰਘ)-ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਅਮਨਦੀਪ ਐਵੇਨਿਊ, ਮਾਸਟਰ ਕਾਲੋਨੀ ਮਕਸੂਦਾਂ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਮੈਂਬਰ ਪੀ. ਏ. ਸੀ. ਅਵਤਾਰ ਸਿੰਘ ਘੁੰਮਣ ਅਤੇ ਮੈਂਬਰ ਜਨਰਲ ਕੌਂਸਲ ਜਗਦੀਪ ਸਿੰਘ ਵਿਰਦੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕਬਾਲ ਸਿੰਘ ਦੀ ਅਗਵਾਈ ਹੇਠ ਸਮੂਹ ਕਮੇਟੀ ਮੈਂਬਰਾਂ ਵਲੋਂ ਦੋਵਾਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ । ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਕਸੂਦਾਂ ਚੌਕ ਦੇ ਪ੍ਰਧਾਨ ਚਰਨ ਸਿੰਘ ਤੇ ਹੋਰ ਅਹਿਮ ਸ਼ਖਸੀਅਤਾਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਬੁਲਾਰਿਆਂ ਨੇ ਸ. ਘੁੰਮਣ ਤੇ ਸ. ਵਿਰਦੀ ਵਲੋਂ ਪਾਰਟੀ ਤੇ ਪੰਥ ਦੀ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ। ਇਸ ਮੌਕੇ ਅਵਤਾਰ ਸਿੰਘ ਘੁੰਮਣ ਤੇ ਜਗਦੀਪ ਸਿੰਘ ਵਿਰਦੀ ਨੇ ਇਸ ਸਨਮਾਨ ਬਦਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕਬਾਲ ਸਿੰਘ ਤੇ ਚਰਨ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਗੁਰੂ ਘਰ ਨਾਲ ਜੁੜੇ ਰਹੇ ਹਨ ਤੇ ਉਨ੍ਹਾਂ ਦੀ ਕੋਸ਼ਿਸ਼ਸ਼ ਹੋਵੇਗੀ ਕਿ ਉਹ ਪੰਥ ਤੇ ਪਾਰਟੀ ਦੀ ਬਿਹਤਰੀ ’ਚ ਆਪਣਾ ਨਿਮਾਣਾ ਯੋਗਦਾਨ ਪਾਉਂਦੇ ਰਹਿਣ। ਇਸ ਮੌਕੇ ਹਰਜਿੰਦਰ ਸਿੰਘ ਸੰਘੇੜਾ ਨੇ ਵੀ ਦੋਵਾਂ ਆਗੂਆਂ ਨੂੰ ਵਧਾਈ ਦਿੰਦੇ ਹੋਏ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ‘ ਰੇਲ ਵਨ ਐਪ’ ਨੂੰ ਉਤਸ਼ਾਹਿਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦਾ ਮੰਚ ਹੈ ਬ੍ਰਿਕਸ-ਮੋਦੀ
Ad Position 24