13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਣਕਿਆਸੇ ਬਿਜਲੀ ਕੱਟਾਂ ਕਾਰਨ ਸਨਅਤਕਾਰਾਂ ’ਚ ਮੁੜ ਰੋਸ ਦੀ ਲਹਿਰ ਸਰਕਾਰ ਨੂੰ ਅਗਾਊਂ ਜਾਣਕਾਰੀ ਦੇਣ ਦੀ ਅਪੀਲ ਬਿਜਲੀ ਬਿੱਲਾਂ ਬਾਰੇ ਖਪਤਕਾਰਾਂ ਦੇ ਅਧਿਕਾਰਾਂ ਬਾਰੇ ਕਰਵਾਈ ਜਾਗਰੂਕਤਾ ਮੀਟਿੰਗ

ਜਲੰਧਰ, 12 ਸਤੰਬਰ (ਸ਼ਿਵ)-ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਕੰਜ਼ਿਊਮਰ ਐਡਵੋਕੇਸੀ ਸੈੱਲ ਵੱਲੋਂ ਅੱਜ ਜਲੰਧਰ ਵਿਖੇ ਬਿਜਲੀ ਖਪਤਕਾਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਜਾਗਰੂਕ ਕਰਨ ਲਈ ਖਪਤਕਾਰ ਜਾਗਰੂਕਤਾ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਅਗਵਾਈ ਪੀ.

Ad Position 21
repet_subhas-goyals [Copy P29]
ਮੀਟਿੰਗ ’ਚ ਮੌਜੂਦ ਸੁਰਜੀਤ ਸਿੰਘ ਤੇ ਨਾਲ ਸ਼ੀਤਲ ਚੰਦੇਲ। ਤਸਵੀਰ. ਜੀ. ਪੀ. ਸਿੰਘ 13-09-2026
ਜਲੰਧਰ, 12 ਸਤੰਬਰ (ਸ਼ਿਵ)-ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਕੰਜ਼ਿਊਮਰ ਐਡਵੋਕੇਸੀ ਸੈੱਲ ਵੱਲੋਂ ਅੱਜ ਜਲੰਧਰ ਵਿਖੇ ਬਿਜਲੀ ਖਪਤਕਾਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਜਾਗਰੂਕ ਕਰਨ ਲਈ ਖਪਤਕਾਰ ਜਾਗਰੂਕਤਾ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਅਗਵਾਈ ਪੀ. ਐਸ. ਈ. ਆਰ. ਸੀ. ਆਫ਼ੀਸ਼ੀਏਟਿੰਗ ਰਜਿਸਟਰਾਰ ਸ਼੍ਰੀਮਤੀ ਸ਼ੀਤਲ ਚੰਦੇਲ ਨੇ ਕੀਤੀ। ਇਸ ਮੌਕੇ ਨੋਡਲ ਅਫ਼ਸਰ ਅਤੇ ਡਿਪਟੀ ਡਾਇਰੈਕਟਰ (ਫਾਈਨਾਂਸ) ਸੁਰਜੀਤ ਸਿੰਘ ਸਮੇਤ ਪਾਵਰਕਾਮ ਦੇ ਜ਼ੋਨ ਪੱਧਰ ਦੇ ਐਕਸੀਅਨ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸੁਰਜੀਤ ਸਿੰਘ ਨੇ ਖਪਤਕਾਰਾਂ ਨੂੰ ਬਿਜਲੀ ਸੰਬੰਧੀ ਉਨ੍ਹਾਂ ਦੇ ਅਧਿਕਾਰਾਂ, ਸ਼ਿਕਾਇਤਾਂ ਦੇ ਨਿਪਟਾਰੇ ਲਈ ਉਪਲਬਧ ਵੱਖ-ਵੱਖ ਫੋਰਮਾਂ, ਸ਼ਿਕਾਇਤ ਦਰਜ ਕਰਵਾਉਣ ਦੀ ਪ੍ਰਕਿਰਿਆ ਅਤੇ ਨਿਰਧਾਰਤ ਸਮਾਂ-ਸੀਮਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖ਼ਾਸ ਤੌਰ ’ਤੇ ਬਿਲਿੰਗ ਸਬੰਧੀ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਖਪਤਕਾਰ ਨੂੰ ਬਿਜਲੀ ਦੇ ਬਿੱਲ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਨਿਰਧਾਰਤ ਪ੍ਰਕਿਰਿਆ ਤਹਿਤ ਵੱਖ-ਵੱਖ ਪੱਧਰਾਂ ’ਤੇ ਆਪਣੀ ਅਰਜ਼ੀ ਦੇ ਕੇ ਸਮੱਸਿਆ ਦਾ ਹੱਲ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬਿਲਿੰਗ ਸਬੰਧੀ ਸ਼ਿਕਾਇਤਾਂ ਦੀ ਰਕਮ ਅਤੇ ਮਾਮਲੇ ਦੀ ਕਿਸਮ ਦੇ ਅਨੁਸਾਰ ਵੱਖ-ਵੱਖ ਫੋਰਮਾਂ ਰਾਹੀਂ ਸੁਣਵਾਈ ਅਤੇ ਨਿਪਟਾਰਾ ਕੀਤਾ ਜਾਂਦਾ ਹੈ। ਸੁਰਜੀਤ ਸਿੰਘ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਸਬੰਧੀ ਕਿਸੇ ਵੀ ਸਮੱਸਿਆ ਦਾ ਸਾਹਮਣਾ ਕਰਨ ’ਤੇ ਆਪਣੇ ਅਧਿਕਾਰਾਂ ਅਤੇ ਉਪਲਬਧ ਸ਼ਿਕਾਇਤ ਨਿਵਾਰਣ ਪ੍ਰਣਾਲੀ ਦਾ ਲਾਭ ਲੈਣ। ਇਸ ਮੀਟਿੰਗ ਦਾ ਮੁੱਖ ਉਦੇਸ਼ ਬਿਜਲੀ ਖਪਤਕਾਰਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਉਪਲਬਧ ਪ੍ਰਣਾਲੀਆਂ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਆਪਣੀਆਂ ਬਿਜਲੀ ਸੰਬੰਧੀ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਵਾਉਣ ਲਈ ਸਸ਼ਕਤ ਬਣਾਉਣਾ ਸੀ।
Ad Position 22
No active advertisement
ਪਿਛਲੀ ਖ਼ਬਰ 255 ਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਜਲੰਧਰ ਛਾਉਣੀ ਹਲਕੇ ’ਚ ਵਿਸ਼ੇਸ਼ ਮੀਟਿੰਗ ­ਢਿਲਵਾਂ ਰੋਡ ਤੋਂ ਨਿਊ ਦਸਮੇਸ਼ ਨਗਰ ਫੇਜ਼-2...
Ad Position 24