13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

255 ਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ

ਮਕਸੂਦਾਂ, 12 ਸਤੰਬਰ ( ਸੌਰਵ ਮਹਿਤਾ)-ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਨੇ 255 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਠੱਠੀ ਖਾਰਾ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।

Ad Position 21
repet_subhas-goyals [Copy P29]
255 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਤਸਕਰ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ। 13-09-2026
ਮਕਸੂਦਾਂ, 12 ਸਤੰਬਰ ( ਸੌਰਵ ਮਹਿਤਾ)-ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਨੇ 255 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਠੱਠੀ ਖਾਰਾ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21-ਸੀ ਤਹਿਤ ਮੁਕੱਦਮਾ ਨੰਬਰ 295 ਮਿਤੀ 9 ਸਤੰਬਰ 2026 ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ ਕਾਰਵਾਈ ਸਬੰਧੀ ਪੁਲਿਸ ਅਨੁਸਾਰ 9 ਸਤੰਬਰ ਨੂੰ ਏ.ਐੱਸ.ਆਈ. ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦਿਆਂ ਮਕਸੂਦਾਂ ਬਾਈਪਾਸ ਤੋਂ ਬਿਧੀਪੁਰ ਵੱਲ ਜਾ ਰਹੀ ਸੀ। ਸੀ.ਜੇ.ਐੱਸ. ਸਕੂਲ ਨੇੜੇ ਇਕ ਵਿਅਕਤੀ ਸ਼ੱਕੀ ਹਾਲਤ ਵਿੱਚ ਮਿਲਿਆ। ਪੁਲਿਸ ਵੱਲੋਂ ਉਸ ਨੂੰ ਕਾਬੂ ਕਰਕੇ ਉਸ ਦੇ ਬੈਗ ਦੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਤਲਾਸ਼ੀ ਲਈ ਗਈ ਤਾਂ 255 ਗ੍ਰਾਮ ਹੈਰੋਇਨ ਬਰਾਮਦ ਹੋਈ। ਹੁਣ ਅਸਲ ਸਵਾਲ ਇਹ ਹੈ ਕਿ ਕੀ ਪੁਲਿਸ ਦੀ ਕਾਰਵਾਈ ਸਿਰਫ਼ 255 ਗ੍ਰਾਮ ਹੈਰੋਇਨ ਸਮੇਤ ਫੜੇ ਗਏ ਇਸ ਵਿਅਕਤੀ ਤੱਕ ਹੀ ਸੀਮਤ ਰਹੇਗੀ ਜਾਂ ਇਸ ਦੇ ਪਿੱਛੇ ਕੰਮ ਕਰ ਰਹੇ ਪੂਰੇ ਨੈਟਵਰਕ ਦੀਆਂ ਜੜ੍ਹਾਂ ਤੱਕ ਪਹੁੰਚੇਗੀ..?
Ad Position 22
No active advertisement
ਪਿਛਲੀ ਖ਼ਬਰ ਬਰਸੀ ’ਤੇ ਵਿਸ਼ੇਸ਼-ਜ਼ਿੰਦਾਦਿਲੀ ਦੀ ਇਕ ਅਨੋਖੀ ਮਿਸਾਲ ਸਨ ਮਨਮੋਹਨ ਸਿੰਘ ਕਲਸੀ ਅਗਲੀ ਖ਼ਬਰ ਅਣਕਿਆਸੇ ਬਿਜਲੀ ਕੱਟਾਂ ਕਾਰਨ ਸਨਅਤਕਾਰਾਂ ’ਚ ਮੁੜ ਰੋਸ ਦੀ ਲਹਿਰ ਸਰਕਾਰ ਨੂੰ ਅਗਾਊਂ ਜਾਣਕਾਰੀ ਦੇਣ ਦੀ ਅਪੀਲ ਬਿਜਲੀ ਬਿ...
Ad Position 24