13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਫੂਡ ਸੇਫਟੀ ਵਿੰਗ ਦੀਆਂ ਟੀਮਾਂ ਨੇ ਜਾਂਚ ਦੌਰਾਨ ਵੱਖ-ਵੱਖ ਥਾਵਾਂ ਤੋਂ ਫੜਿਆ 75 ਕਿੱਲੋ ਪਨੀਰ, ਖੋਏ ਸਣੇ ਭਰੇ 14 ਸੈਂਪਲ

ਜਲੰਧਰ, 12 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਦੀਆਂ ਟੀਮਾਂ ਵਲੋਂ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ’ਤੇ ਮਠਿਆਈ ਤੇ ਡੇਅਰੀ ਉਤਪਾਦ ਵੇਚਣ ਵਾਲੀਆਂ ਦੁਕਾਨਾਂ ਦੀ ਕੀਤੀ ਗਈ ਜਾਂਚ ਦੌਰਾਨ 75 ਕਿੱਲੋ ਪਨੀਰ ਜ਼ਬਤ ਕੀਤਾ ਗਿਆ। ਟੀਮਾਂ ਨੇ ਸੈਂਪਲਿੰਗ ਮੁਹਿੰਮ ਦੌਰਾਨ ਪਨੀਰ ਤੋਂ ਇਲਾਵਾ ਖੋਏ ਦੇ 14 ਸੈਂਪਲ ਭਰੇ, ਜਿਨ੍ਹਾਂ ਨੂੰ ਜਾਂਚ ਲਈ ਫੂਡ ਲੈਬਾਰਟਰੀ ਖਰੜ ਵਿਖੇ ਭੇਜਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਜਲੰਧਰ, 12 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਦੀਆਂ ਟੀਮਾਂ ਵਲੋਂ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ’ਤੇ ਮਠਿਆਈ ਤੇ ਡੇਅਰੀ ਉਤਪਾਦ ਵੇਚਣ ਵਾਲੀਆਂ ਦੁਕਾਨਾਂ ਦੀ ਕੀਤੀ ਗਈ ਜਾਂਚ ਦੌਰਾਨ 75 ਕਿੱਲੋ ਪਨੀਰ ਜ਼ਬਤ ਕੀਤਾ ਗਿਆ। ਟੀਮਾਂ ਨੇ ਸੈਂਪਲਿੰਗ ਮੁਹਿੰਮ ਦੌਰਾਨ ਪਨੀਰ ਤੋਂ ਇਲਾਵਾ ਖੋਏ ਦੇ 14 ਸੈਂਪਲ ਭਰੇ, ਜਿਨ੍ਹਾਂ ਨੂੰ ਜਾਂਚ ਲਈ ਫੂਡ ਲੈਬਾਰਟਰੀ ਖਰੜ ਵਿਖੇ ਭੇਜਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਫੂਡ ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵਲੋਂ ਜਲੰਧਰ ਕੈਂਟ ਅਧੀਨ ਪੈਂਦੇ ਇਲਾਕੇ ’ਚ ਵਾਹਨ ‘ਚੋਂ ਪਨੀਰ ਦੇ 2 ਬਲਾਕ ਤੇ ਕੈਂਟ ਏਰੀਆ ਵਿੱਚ ਸਥਿਤ ਮਠਿਆਈ ਦੀ ਦੁਕਾਨ ਤੋਂ ਪਨੀਰ ਦੇ 3 ਬਲਾਕ ਸ਼ੱਕੀ ਪਾਏ ਜਾਣ ‘ਤੇ ਸੀਜ਼ ਕੀਤੇ ਗਏ। ਸੈਂਪਲ ਲੈਣ ਤੋਂ ਬਾਅਦ ਕੈਂਟ ਏਰੀਆ ਵਿੱਚੋਂ ਕੁੱਲ 25 ਕਿੱਲੋ ਪਨੀਰ ਜ਼ਬਤ ਕੀਤਾ ਗਿਆ। ਇਸੇ ਤਰ੍ਹਾਂ ਕਿਸ਼ਨਪੁਰਾ ਚੌਕ ਵਿਖੇ ਇੱਕ ਹੋਰ ਕਾਰਵਾਈ ਦੌਰਾਨ ਸੈਂਪਲ ਲੈਣ ਤੋਂ ਬਾਅਦ ਲਗਭਗ 50 ਕਿੱਲੋ ਪਨੀਰ ਜ਼ਬਤ ਕੀਤਾ ਗਿਆ ਜਦੋਂਕਿ ਟੀਮਾਂ ਵਲੋਂ ਜਾਂਚ ਦੌਰਾਨ ਸੰਤੋਖਪੁਰਾ, ਕੈਂਟ ਏਰੀਆ ਅਤੇ ਜੀ.ਟੀ.ਬੀ. ਨਗਰ ਦੀਆਂ ਮਠਿਆਈਆਂ ਦੀਆਂ ਦੁਕਾਨਾਂ ਤੋਂ ਖੋਏ ਦੇ ਸੈਂਪਲ ਵੀ ਇਕੱਤਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਕੱਤਰ ਕੀਤੇ ਸਾਰੇ 14 ਸੈਂਪਲ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਭੇਜ ਦਿੱਤੇ ਗਏ ਹਨ। ਸਹਾਇਕ ਕਮਿਸ਼ਨਰ ਫੂਡ ਸੇਫਟੀ ਰਜਿੰਦਰਪਾਲ ਸਿੰਘ ਨੇ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਦਾ ਕਾਰੋਬਾਰ ਕਰਨ ਵਾਲੇ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਅਪੀਲ ਕੀਤੀ ਹੈ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਥਿਆੜਾ ਤੇ ਕੌਂਸਲਰ ਹੈਪੀ ਵਲੋਂ ਗੁਰੂ ਤੇਗ ਬਹਾਦਰ ਐਵੇਨਿਊ ਵਿਖੇ ਸੜਕਾਂ ਦੇ ਨਿਰਮਾਣ ਦਾ ਸਾਂਝਾ ਉੁਦਘਾਟਨ ਅਗਲੀ ਖ਼ਬਰ ਸੀ.ਟੀ. ਗਰੁੱਪ ਸ਼ਾਹਪੁਰ ’ਚ ਸੈਂਟਰ ਆਫ ਐਕਸੀਲੈਂਸ ਦਾ ਉਦਘਾਟਨ
Ad Position 24