ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨ ਹੋਇਆ ਗੁਰਦੁਆਰਾ ਪਾਤਿਸ਼ਾਹੀ ਦਸਵੀਂ ਨਾਮਕਰਨ
ਚੁਗਿੱਟੀ, 12 ਸਤੰਬਰ (ਲਾਗੂ)-ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮੌਕੇ ਅੱਜ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਗੁਰਮਤਿ ਸਮਾਗਮ ’ਚ ਭਾਈ ਅਵਤਾਰ ਸਿੰਘ ਧਾਰੋਵਾਲੀ ਅਤੇ ਗੁਰਦੁਆਰੇ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਬਾਜਵਾ ਵਲੋਂ ਗੁਰਦੁਆਰੇ ਦਾ ਨਾਂਅ ‘ਗੁਰਦੁਆਰਾ ਪਾਤਿਸ਼ਾਹੀ ਦਸਵੀਂ’ ਰੱਖਣ ਦੇ ਮਤੇ ਦਾ ਸੰਗਤਾਂ ਨੇ ਜੈਕਾਰਿਆਂ ਨਾਲ ਪ੍ਰਵਾਨਗੀ ਦਿੱਤੀ।
ਚੁਗਿੱਟੀ, 12 ਸਤੰਬਰ (ਲਾਗੂ)-ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮੌਕੇ ਅੱਜ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਗੁਰਮਤਿ ਸਮਾਗਮ ’ਚ ਭਾਈ ਅਵਤਾਰ ਸਿੰਘ ਧਾਰੋਵਾਲੀ ਅਤੇ ਗੁਰਦੁਆਰੇ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਬਾਜਵਾ ਵਲੋਂ ਗੁਰਦੁਆਰੇ ਦਾ ਨਾਂਅ ‘ਗੁਰਦੁਆਰਾ ਪਾਤਿਸ਼ਾਹੀ ਦਸਵੀਂ’ ਰੱਖਣ ਦੇ ਮਤੇ ਦਾ ਸੰਗਤਾਂ ਨੇ ਜੈਕਾਰਿਆਂ ਨਾਲ ਪ੍ਰਵਾਨਗੀ ਦਿੱਤੀ। ਇਸ ਸਮੇਂ ਕਥਾਵਾਚਕ ਗਿਆਨੀ ਪ੍ਰਦੀਪ ਸਿੰਘ ਨੇ ਗੁਰ ਇਤਿਹਾਸ ਸੁਣਾਇਆ। ਇਸ ਮੌਕੇ ਸਾਬਕਾ ਪ੍ਰਧਾਨ ਮੱਸਾ ਸਿੰਘ, ਖਜ਼ਾਨਚੀ ਤਲਵਿੰਦਰ ਸਿੰਘ, ਸਕੱਤਰ ਇਕਬਾਲ ਸਿੰਘ, ਲਖਵੀਰ ਸਿੰਘ, ਦਵਿੰਦਰਪਾਲ ਸਿੰਘ, ਗੁਰਨਾਮ ਸਿੰਘ, ਜੰਗ ਬਹਾਦਰ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ।