ਬਲਬੀਰ ਸਿੰਘ ਚੌਹਾਨ ਦੇ ਗ੍ਰਹਿ ਵਿਖੇ ਬਲਵਿੰਦਰ ਸਿੰਘ ਭੂੰਦੜ ਦਾ ਨਿੱਘਾ ਸਵਾਗਤ
ਜਲੰਧਰ, 12 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਅੱਜ ਵਿਸ਼ੇਸ਼ ਤੌਰ ’ਤੇ ਰਾਜਪੂਤ ਕਲਿਆਣ ਬੋਰਡ ਦੇ ਸਾਬਕਾ ਉਪ ਚੇਅਰਮੈਨ ਬਲਬੀਰ ਸਿੰਘ ਚੌਹਾਨ ਸਾਬਕਾ ਕੌਂਸਲਰ ਦੇ ਗ੍ਰਹਿ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.
ਜਲੰਧਰ, 12 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਅੱਜ ਵਿਸ਼ੇਸ਼ ਤੌਰ ’ਤੇ ਰਾਜਪੂਤ ਕਲਿਆਣ ਬੋਰਡ ਦੇ ਸਾਬਕਾ ਉਪ ਚੇਅਰਮੈਨ ਬਲਬੀਰ ਸਿੰਘ ਚੌਹਾਨ ਸਾਬਕਾ ਕੌਂਸਲਰ ਦੇ ਗ੍ਰਹਿ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ., ਸ਼੍ਰੋਮਣੀ ਅਕਾਲੀ ਦਲ (ਬ) ਰਾਜਸਥਾਨ ਦੇ ਸਾਬਕਾ ਇੰਚਾਰਜ ਰਣਜੀਤ ਸਿੰਘ ਖੰਨਾ, ਕੰਵਰ ਜਸਪਾਲ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਵੀ ਸਨ । ਇਸ ਮੌਕੇ ਬਲਬੀਰ ਸਿੰਘ ਚੌਹਾਨ ਦੀ ਅਗਵਾਈ ਹੇਠ ਸ. ਭੂੰਦੜ ਦਾ ਬਹੁਤ ਹੀ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ. ਭੂੰਦੜ ਵਲੋਂ ਸ. ਚੌਹਾਨ ਤੇ ਹੋਰਨਾਂ ਆਗੂਆਂ ਨਾਲ ਸੂਬੇ ਦੇ ਸਿਆਸੀ ਹਾਲਾਤ ਅਤੇ ਭਖਦੇ ਮੁੱਦਿਆਂ ’ਤੇ ਗੰਭੀਰ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸ. ਭੂੰਦੜ ਨੇ ਸੂਬੇ ਦੇ ਮੌਜੂਦਾ ਸਿਆਸੀ, ਆਰਥਿਕ ਤੇ ਸਮਾਜਿਕ ਹਾਲਾਤ ਤੋਂ ਇਲਾਵਾ ਅਮਨ ਕਾਨੂੰਨ ਦੀ ਸਥਿਤੀ ’ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਤੇ ਇਸ ਸਮੇਂ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਵੱਲ ਇਕ ਆਸ ਤੇ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਇਸ ਮੌਕੇ ਸ. ਬਲਬੀਰ ਸਿੰਘ ਚੌਹਾਨ ਨੇ ਭਰੋਸਾ ਦਿੱਤਾ ਕਿ ਪੰਜਾਬ ਭਰ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੀਤਾ ਜਾਵੇਗਾ ਤੇ ਹਰ ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਯਤਨ ਕੀਤਾ ਜਾਵੇਗਾ। ਇਸ ਮੌਕੇ ਮਹਿੰਦਰ ਸਿੰਘ ਕੇ. ਪੀ. ਨੇ ਵੀ ਸ. ਭੂੰਦੜ ਨੂੰ ਵਿਸ਼ਵਾਸ ਦੁਆਇਆ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਹੈ ਤੇ ਲੋਕਾਂ ਦਾ ਮੌਜੂਦਾ ‘ਆਪ’ ਸਰਕਾਰ ਤੋਂ ਮੋਹ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕਾ ਹੈ। ਇਸ ਮੌਕੇ ਯੂਥ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੌਨੀ ਚੌਹਾਨ ਨੇ ਵੀ ਸ. ਭੂੰਦੜ ਦਾ ਸਵਾਗਤ ਕੀਤਾ ।