13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਨੇ ਸਜਾਇਆ ਨਗਰ ਕੀਰਤਨ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਜਲੰਧਰ, 12 ਸਤੰਬਰ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਤੋਂ ਅੰਮ੍ਰਿਤ ਵੇਲੇ ਸਜਾਏ ਗਏ ਨਗਰ ਕੀਰਤਨ ਦੌਰਾਨ ਸੰਗਤ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ ਅਤੇ ਸਾਰੇ ਰਸਤੇ ਪੈਦਲ ਚੱਲ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Ad Position 21
repet_subhas-goyals [Copy P29]
ਨਗਰ ਕੀਰਤਨ ਦੌਰਾਨ ਕੰਵਲਜੀਤ ਸਿੰਘ ਉਬਰਾਏ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਵਾਗਤ ਕਰਦੇ ਹੋਏ ਬਲਜੀਤ ਸਿੰਘ ਆਹਲੂਵਾਲੀਆ, ਐਡਵੋਕੇਟ ਗੁਰਵਿੰਦਰ ਸਿੰਘ ਪਰੂਥੀ, ਕੌਂਸਲਰ ਹਰਸ਼ਰਨ ਕੌਰ ਹੈਪੀ, ਗੁਰਕ੍ਰਿਪਾਲ ਸਿੰਘ ਅਤੇ ਹੋਰ। ਤਸਵੀਰ : ਮੁਨੀਸ਼ 13-09-2026
ਜਲੰਧਰ, 12 ਸਤੰਬਰ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਤੋਂ ਅੰਮ੍ਰਿਤ ਵੇਲੇ ਸਜਾਏ ਗਏ ਨਗਰ ਕੀਰਤਨ ਦੌਰਾਨ ਸੰਗਤ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ ਅਤੇ ਸਾਰੇ ਰਸਤੇ ਪੈਦਲ ਚੱਲ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਹ ਨਗਰ ਕੀਰਤਨ ਅੰਮ੍ਰਿਤ ਵੇਲੇ ਕਰੀਬ 3 ਵਜੇ ਆਰੰਭ ਹੋਇਆ, ਜੋ ਮਾਡਲ ਟਾਊਨ ਦੇ ਖੇਤਰ ’ਚ ਘੁੰਮਦਾ ਹੋਇਆ, ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ ਮਹਿੰਦਰਜੀਤ ਸਿੰਘ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਸਦਕਾ ਬੈਂਡ ਪਾਰਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਤੜਕੇ 2 ਵਜੇ ਤੋਂ ਸ਼ਬਦਾਂ ਦੀਆਂ ਧੁੰਨੀਆਂ ਵਜਾਈਆਂ ਗਈਆਂ, ਜੋ ਮਾਹੌਲ ’ਚ ਹਰਿਰਸ ਭਰ ਰਹੀਆਂ ਸਨ। ਪ੍ਰਬੰਧਕਾਂ ਵਲੋਂ ਜਿੱਥੇ ਗੁਰਦੁਆਰਾ ਸਾਹਿਬ ਨੂੰ ਰੋਸ਼ਨੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ, ਉੱਥੇ ਨਗਰ ਕੀਰਤਨ ’ਚ ਸ਼ਾਮਿਲ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਵੀ ਬਹੁਤ ਸੁੰਦਰ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸਿੱਖ ਨੈਸ਼ਨਲ ਸੇਵਕ ਸਭਾ, ਗੁਰਦੁਆਰਾ ਮਾਡਲ ਟਾਊਨ ਦੇ ਮੈਂਬਰਾਂ ਅਤੇ ਸੰਗਤ ਨੇ ਪਾਲਕੀ ਸਾਹਿਬ ਨੂੰ ਆਪਣੇ ਮੋਢਿਆਂ ’ਤੇ ਚੁੱਕਿਆ ਹੋਇਆ ਸੀ ਅਤੇ ਗੁਰੂ ਸਾਹਿਬ ਦੇ ਸਤਿਕਾਰ ਵਜੋਂ ਨੰਗੇ ਪੈਰੀਂ ਚੱਲ ਰਹੇ ਸਨ। ਨਗਰ ਕੀਰਤਨ ਦੀ ਆਮਦ ਦੀ ਸੂਚਨਾ ਦਿੰਦਾ ਰਣਜੀਤ ਨਗਾਰਾ ਸਭ ਤੋਂ ਅੱਗੇ ਚੱਲ ਰਿਹਾ ਸੀ, ਜਿਸ ਦੇ ਪਿੱਛੇ ਪਾਣੀ ਦਾ ਛਿੜਕਾਅ ਕਰਦਿਆਂ ਅਤੇ ਸੜਕ ਦੀ ਸਫ਼ਾਈ ਕਰਦੀ ਸੰਗਤ, ਨਗਰ ਕੀਰਤਨ ਦੇ ਮਾਰਗ ’ਚ ਫੁੱਲਾਂ ਦੀ ਵਰਖਾ ਕਰਦੀ ਰਹੀ। ਤਾਰਿਆਂ ਦੀ ਛਾਵੇਂ ਨਿਕਲੇ ਨਗਰ ਕੀਰਤਨ ਦੌਰਾਨ ਸਾਰੇ ਰਸਤੇ ਸੰਗਤ ਵਲੋਂ ਬਹੁਤ ਹੀ ਸਤਿਕਾਰ ਅਤੇ ਉਤਸ਼ਾਹ ਦੇ ਨਾਲ ਗੁਰਬਾਣੀ ਕੀਰਤਨ ਦਾ ਗਾਇਨ ਕੀਤਾ ਗਿਆ, ਜੋ ਕਿ ਇਕ ਅਲੌਕਿਕ ਨਜ਼ਾਰ ਪੇਸ਼ ਕਰ ਰਿਹਾ ਸੀ। ਇਲਾਕੇ ਦੇ ਗੁਰਮੁੱਖ ਪਰਿਵਾਰਾਂ ਵਲੋਂ ਵੱਖ-ਵੱਖ ਪੜਾਵਾਂ ’ਤੇ ਸੰਗਤ ਦਾ ਸਵਾਗਤ ਕੀਤਾ ਗਿਆ ਅਤੇ ਭਾਂਤ-ਭਾਂਤ ਦੇ ਲੰਗਰ ਲਗਾਏ ਗਏ। ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਪਾਲਕੀ ਸਾਹਿਬ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਜਾ ਕੇ ਗੁਰਦੁਆਰਾ ਸਾਹਿਬ ਦੇ ਹਾਲ ’ਚ ਸੁਸ਼ੋਭਿਤ ਕੀਤੇ ਗਏ ਉਪਰੰਤ ਮੁੱਖ ਵਾਕ ਲਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਪਵਿੱਤਰ ਦਿਹਾੜੇ ਮੌਕੇ ਸ੍ਰੀ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਬਦਲੇ ਗਏ ਅਤੇ ਸੇਵਾ ਲੈਣ ਵਾਲੇ ਪਰਿਵਾਰਾਂ ਦੀ ਅਰਦਾਸ ਕੀਤੀ ਗਈ। ਉਪਰੰਤ ਸੰਗਤ ’ਚ ਸ਼ਰਧਾਈ ਅਤੇ ਚਾਹ ਆਦਿਕ ਪਦਾਰਥਾਂ ਦੇ ਲੰਗਰ ਵਰਤਾਏ ਗਏ। ਉਪਰੰਤ ਸਜਾਏ ਗਏ ਵਿਸ਼ੇਸ਼ ਦੀਵਾਨਾਂ ਅੰਦਰ ਬੀਬੀ ਕਮਲਜੀਤ ਕੌਰ ਮਸਕੀਨ (ਸ਼ਾਹਬਾਦ ਮਾਰਕੰਡਾ ਵਾਲੇ), ਭਾਈ ਗੁਰਦੇਵ ਸਿੰਘ ਅਤੇ ਭਾਈ ਆਤਮਾ ਸਿੰਘ ਹਜ਼ੂਰੀ ਰਾਗੀ ਜਥੇ ਗੁਰਦੁਆਰਾ ਮਾਡਲ ਟਾਊਨ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਦੌਰਾਨ ਪੰਜਾਬ ਦੇ ਰਫ਼ੀ ਰਛਪਾਲ ਸਿੰਘ ਪਾਲ ਨੇ ਵੀ ਆਪਣੀ ਕਵਿਤਾ ਦੁਆਰਾ ਹਾਜ਼ਰੀ ਲਗਵਾਈ। ਇਸ ਮੌਕੇ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ. ਐੱਸ. ਭਸੀਨ, ਐੱਚ. ਐੱਸ. ਕਾਕਾ, ਗਗਨਦੀਪ ਸਿੰਘ ਸੇਠੀ, ਤੇਜਦੀਪ ਸਿੰਘ ਸੇਠੀ, ਸਤਿੰਦਰਪਾਲ ਸਿੰਘ, ਪੀ. ਐੱਸ. ਉਬਰਾਏ, ਲਖਬੀਰ ਸਿੰਘ ਛਾਬੜਾ, ਅਜਿੰਦਰ ਸਿੰਘ ਭਾਟੀਆ, ਹਰਪ੍ਰੀਤ ਸਿੰਘ ਭਾਟੀਆ, ਇੰਦਰਪਾਲ ਸਿੰਘ, ਗਗਨਦੀਪ ਸਿੰਘ ਗੱਗੀ, ਜਸਵਿੰਦਰ ਸਿੰਘ ਸਾਹਨੀ, ਨਰਿੰਦਰ ਸਿੰਘ ਟੋਨੀ, ਮਨਮੋਹਨ ਸਿੰਘ ਸੰਧੂ, ਕੁਲਵਿੰਦਰ ਸਿੰਘ, ਜਸਦੀਪ ਸਿੰਘ, ਹਰਸਿਮਰਨ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ, ਜਸਜੀਤ ਸਿੰਘ ਵਾਲੀਆ ਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਗੁਰੂ ਘਰ ਵਿਖੇ ਨਤਮਸਤਕ ਹੋਏ ਅਤੇ ਆਪਣੀ ਹਾਜ਼ਰੀ ਲਗਵਾਈ। ਸਵੇਰ ਦੇ ਦੀਵਾਨ ਦੀ ਸਮਾਪਤੀ ਉਪਰੰਤ ਖੀਰ ਅਤੇ ਮਾਲ੍ਹ-ਪੂੜਿਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਲੰਗਰ ਦੀ ਸੇਵਾ ਗੁਰਦੁਆਰਾ ਸਾਹਿਬ ਅਤੇ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਸਮੁੱਚੇ ਸਟਾਫ਼ ਵਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਨਿਭਾਈ ਗਈ। ਜਲੰਧਰ, (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ, ਡਿਫ਼ੈਂਸ ਕਾਲੋਨੀ ਤੋਂ ਨਗਰ ਕੀਰਤਨ ਸਜਾਇਆ ਗਿਆ, ਜੋ ਡਿਫ਼ੈਂਸ ਕਾਲੋਨੀ ਅਤੇ ਨਾਲ ਲੱਗਦੇ ਖੇਤਰ ਦਾ ਚੱਕਰ ਲਗਾ ਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਪ੍ਰਬੰਧਕ ਕਮੇਟੀ ਵਲੋਂ ਕੀਤੇ ਵਿਸ਼ੇਸ਼ ਉਪਰਾਲੇ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਵਿਸ਼ੇਸ਼ ਪਾਲਕੀ ਸਾਹਿਬ ’ਚ ਸ਼ੁਸ਼ੋਭਿਤ ਕੀਤਾ ਗਿਆ ਅਤੇ ਉਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਨਗਰ ਕੀਰਤਨ ਦੇ ਮਾਰਗ ’ਚ ਸੰਗਤ ਵਲੋਂ ਸਫ਼ਾਈ ਕੀਤੀ ਗਈ ਅਤੇ ਪਾਣੀ ਦੇ ਛਿੜਕਾਅ ਦੇ ਨਾਲ-ਨਾਲ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਨਗਰ ਕੀਰਤਨ ਦੌਰਾਨ ਪ੍ਰਧਾਨ ਸੁਖਵਿੰਦਰ ਸਿੰਘ ਮੁੱਧੜ, ਸਰਦੂਲ ਸਿੰਘ ਰੰਧਾਵਾ, ਗੁਰਨਾਮ ਸਿੰਘ ਪੇਲੀਆ, ਸੁਲੱਖਣ ਸਿੰਘ ਕੰਗ, ਹਰਬਰਿੰਦਰ ਸਿੰਘ ਸੰਧੂ, ਅਵਤਾਰ ਸਿੰਘ ਵਾਲੀਆ, ਭਾਈ ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਲਖਵੀਰ ਸਿੰਘ ਖ਼ਾਲਸਾ, ਅਜੀਤ ਸਿੰਘ, ਗਗਨਪਾਲ ਸਿੰਘ ਬਿੱਟੂ, ਕਰਨ ਅਜੈ ਸਿੰਘ ਵਿਰਕ, ਡਾ. ਤਰਲੋਕ ਸਿੰਘ, ਤਜਿੰਦਰ ਸਿੰਘ ਬਾਹੀਆ, ਸੋਨੂੰ ਸਿੰਘ ਭਾਟੀਆ, ਸੁਰਿੰਦਰ ਸਿੰਘ ਸੈਣੀ, ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ ਸਚਦੇਵਾ, ਹਰਮੀਤ ਸਿੰਘ, ਸੁੱਚਾ ਸਿੰਘ, ਭੁਪਿੰਦਰ ਸਿੰਘ ਖ਼ਾਲਸਾ, ਹਰਵਿੰਦਰ ਸਿੰਘ ਸੱਗੂ, ਸਤਿੰਦਰ ਪਾਲ ਸਿੰਘ, ਪ੍ਰਿਤਪਾਲ ਸਿੰਘ, ਇੰਦਰਮੋਹਣ ਸਿੰਘ, ਬੀਬੀ ਪਰਮਿੰਦਰ ਕੌਰ ਭਮਰਾ, ਮਨਜਿੰਦਰ ਕੌਰ, ਸੁਖਵਿੰਦਰ ਕੌਰ, ਚਰਨਪ੍ਰੀਤ ਕੌਰ, ਹਰਿੰਦਰ ਕੌਰ ਸੈਣੀ, ਰੂਬੀ ਅਜਨੋਹਾ, ਕੁਲਦੀਪ ਕੌਰ ਸੈਣੀ ਅਤੇ ਹੋਰ ਹਾਜ਼ਰ ਸਨ। ਪ੍ਰਧਾਨ ਸੁਖਵਿੰਦਰ ਸਿੰਘ ਮੁੱਧੜ ਨੇ ਜਾਣਕਾਰੀ ਦਿੱਤੀ ਕਿ 13 ਸਤੰਬਰ ਦਿਨ ਐਤਵਾਰ ਨੂੰ ਸਵੇਰੇ 5.15 ਵਜੇ ਤੋਂ ਦੁਪਹਿਰ 12 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ, ਜਿਸ ਦੌਰਾਨ ਭਾਈ ਗਰਪ੍ਰੀਤ ਸਿੰਘ (ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ) ਕੀਰਤਨ ਦੀ ਹਾਜ਼ਰੀ ਭਰਨਗੇ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਦੀ ਖਿਚਾਈ ਤੋਂ ਬਾਅਦ ਕੰਪਨੀ ਬਾਗ ਦੀ ਸਫਾਈ ਦਾ ਕੰਮ ਸ਼ੁਰੂ ਅਗਲੀ ਖ਼ਬਰ ਬ੍ਰਿਕਸ ਦੇ ਮੰਚ ਤੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਨਿਖੇਧੀ
Ad Position 24