14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਕਰੋੜਾਂ ਰੁਪਏ ਖਰਚਣ ਦੇ ਬਾਵਜੂਦ ਅੰਡਰ ਬ੍ਰਿਜਾਂ ’ਚ ਪਾਣੀ ਭਰਨ ਦੀ ਸਮੱਸਿਆ ਬਰਕਰਾਰ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ ਬਰਸਾਤ ਵਿਚ ਕਈ ਦਿਨ ਬੰਦ ਰਹਿੰਦੇ ਨੇ ਰਸਤੇ

ਜਲੰਧਰ, 13 ਸਤੰਬਰ (ਸ਼ਿਵ)- ਸ਼ਹਿਰ ਵਿੱਚ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਰੇਲਵੇ ਫਾਟਕਾਂ ’ਤੇ ਲੱਗਣ ਵਾਲੇ ਜਾਮ ਤੋਂ ਰਾਹਤ ਦਿਵਾਉਣ ਲਈ ਬਣਾਏ ਗਏ ਅੰਡਰ ਪਾਸ ਬਰਸਾਤ ਦੇ ਮੌਸਮ ਵਿੱਚ ਲੋਕਾਂ ਲਈ ਮੁਸ਼ਕਲ ਦਾ ਕਾਰਨ ਬਣ ਰਹੇ ਹਨ। ਇਨ੍ਹਾਂ ਅੰਡਰ ਬ੍ਰਿਜਾਂ ਵਿੱਚ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਮੀਂਹ ਪੈਣ ਤੋਂ ਬਾਅਦ ਕਈ-ਕਈ ਦਿਨ ਪਾਣੀ ਖੜ੍ਹਾ ਰਹਿੰਦਾ ਹੈ।

Ad Position 21
repet_subhas-goyals [Copy P29]
ਆਏ ਦਿਨ ਚੰਦਨ ਨਗਰ ਅੰਡਰ ਬ੍ਰਿਜ, ਇਕਹਿਰੀ ਪੁਲੀ, ਦਮੋਰੀਆ ਪੁਲ ਵਿਚ ਭਰਦਾ ਹੈ ਪਾਣੀ 14-09-2026
ਜਲੰਧਰ, 13 ਸਤੰਬਰ (ਸ਼ਿਵ)- ਸ਼ਹਿਰ ਵਿੱਚ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਰੇਲਵੇ ਫਾਟਕਾਂ ’ਤੇ ਲੱਗਣ ਵਾਲੇ ਜਾਮ ਤੋਂ ਰਾਹਤ ਦਿਵਾਉਣ ਲਈ ਬਣਾਏ ਗਏ ਅੰਡਰ ਪਾਸ ਬਰਸਾਤ ਦੇ ਮੌਸਮ ਵਿੱਚ ਲੋਕਾਂ ਲਈ ਮੁਸ਼ਕਲ ਦਾ ਕਾਰਨ ਬਣ ਰਹੇ ਹਨ। ਇਨ੍ਹਾਂ ਅੰਡਰ ਬ੍ਰਿਜਾਂ ਵਿੱਚ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਮੀਂਹ ਪੈਣ ਤੋਂ ਬਾਅਦ ਕਈ-ਕਈ ਦਿਨ ਪਾਣੀ ਖੜ੍ਹਾ ਰਹਿੰਦਾ ਹੈ। ਇਸ ਕਾਰਨ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਸਗੋਂ ਇਨ੍ਹਾਂ ਰਸਤਿਆਂ ਤੋਂ ਲੰਘਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਤਰੀ ਹਲਕੇ ਵਿੱਚ ਦਮੋਰੀਆ ਪੁਲ ਤੋਂ ਇਲਾਵਾ ਇਕਹਿਰੀ ਪੁਲੀ ਅਤੇ ਚੰਦਨ ਨਗਰ ਅੰਡਰ ਬ੍ਰਿਜ ਬਣਾਏ ਗਏ ਹਨ। ਇਨ੍ਹਾਂ ਪ੍ਰਾਜੈਕਟਾਂ ਲਈ ਪਾਣੀ ਨਿਕਾਸੀ ਵਾਸਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਰੇਲਵੇ ਫਾਟਕਾਂ ਦੇ ਜਾਮ ਤੋਂ ਰਾਹਤ ਮਿਲ ਸਕੇ। ਪਰ ਬਰਸਾਤ ਦੇ ਦਿਨਾਂ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਕਾਰਨ ਇਨ੍ਹਾਂ ਦਾ ਮਕਸਦ ਹੀ ਪ੍ਰਭਾਵਿਤ ਹੁੰਦਾ ਨਜ਼ਰ ਆ ਰਿਹਾ ਹੈ।ਚੰਦਨ ਨਗਰ ਅੰਡਰ ਬ੍ਰਿਜ ’ਤੇ 40 ਕਰੋੜ ਰੁਪਏ ਤੋਂ ਵੱਧ ਦੀ ਰਕਮ ਖਰਚ ਕੀਤੀ ਗਈ ਹੈ। ਇਸ ਦੇ ਬਾਵਜੂਦ ਬਰਸਾਤ ਦੌਰਾਨ ਇੱਥੇ ਪਾਣੀ ਦੀ ਨਿਕਾਸੀ ਵੱਡੀ ਸਮੱਸਿਆ ਬਣ ਜਾਂਦੀ ਹੈ। ਮੀਂਹ ਪੈਣ ਤੋਂ ਬਾਅਦ ਪਾਣੀ ਇੰਨਾ ਇਕੱਠਾ ਹੋ ਜਾਂਦਾ ਹੈ ਕਿ ਕਈ ਵਾਰ ਕਈ ਦਿਨਾਂ ਤੱਕ ਰਸਤਾ ਪ੍ਰਭਾਵਿਤ ਰਹਿੰਦਾ ਹੈ। ਪਾਣੀ ਖੜ੍ਹਾ ਰਹਿਣ ਕਾਰਨ ਇੱਥੋਂ ਦੀ ਆਵਾਜਾਈ ਰੋਕਣੀ ਪੈਂਦੀ ਹੈ ਅਤੇ ਲੋਕਾਂ ਨੂੰ ਹੋਰ ਰਸਤਿਆਂ ਰਾਹੀਂ ਆਪਣੀ ਮੰਜ਼ਿਲ ਤੱਕ ਪਹੁੰਚਣਾ ਪੈਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਕਿਸੇ ਪ੍ਰਾਜੈਕਟ ’ਤੇ ਕਰੋੜਾਂ ਰੁਪਏ ਖਰਚ ਕੀਤੇ ਜਾਂਦੇ ਹਨ ਤਾਂ ਉਸ ਦੀ ਯੋਜਨਾ ਬਣਾਉਂਦੇ ਸਮੇਂ ਬਰਸਾਤੀ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕਰਨਾ ਵੀ ਜ਼ਰੂਰੀ ਹੈ। ਜੇਕਰ ਮੀਂਹ ਦੇ ਸਮੇਂ ਹੀ ਅੰਡਰ ਬ੍ਰਿਜ ਬੰਦ ਹੋ ਜਾਵੇ ਤਾਂ ਇਸ ’ਤੇ ਖਰਚ ਕੀਤੀ ਗਈ ਵੱਡੀ ਰਕਮ ਦਾ ਲੋਕਾਂ ਨੂੰ ਪੂਰਾ ਲਾਭ ਕਿਵੇਂ ਮਿਲੇਗਾ, ਇਹ ਸਵਾਲ ਹੁਣ ਉੱਠਣ ਲੱਗਾ ਹੈ। ਇਸੇ ਤਰ੍ਹਾਂ ਚੰਦਨ ਨਗਰ ਅੰਡਰ ਬ੍ਰਿਜ ਤੋਂ ਕੁਝ ਦੂਰੀ ’ਤੇ ਸਥਿਤ ਇਕਹਿਰੀ ਪੁਲੀ ਵਿੱਚ ਵੀ ਬਰਸਾਤ ਦੌਰਾਨ ਪਾਣੀ ਭਰਨ ਦੀ ਸਮੱਸਿਆ ਬਣੀ ਰਹਿੰਦੀ ਹੈ। ਪਾਣੀ ਦੀ ਨਿਕਾਸੀ ਵਿੱਚ ਲੰਬਾ ਸਮਾਂ ਲੱਗਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਜਾਂਦੀ ਹੈ। ਜਦੋਂ ਇਹ ਰਸਤਾ ਬੰਦ ਹੁੰਦਾ ਹੈ ਤਾਂ ਇਸ ਦਾ ਸਿੱਧਾ ਅਸਰ ਅੱਡਾ ਹੁਸ਼ਿਆਰਪੁਰ ਫਾਟਕ ਅਤੇ ਟਾਂਡਾ ਰੋਡ ਫਾਟਕ ਵਾਲੇ ਰਸਤਿਆਂ ’ਤੇ ਪੈਂਦਾ ਹੈ। ਇਨ੍ਹਾਂ ਰਸਤਿਆਂ ’ਤੇ ਵਾਹਨਾਂ ਦਾ ਭਾਰ ਵਧਣ ਨਾਲ ਲੰਬੀਆਂ-ਲੰਬੀਆਂ ਜਾਮ ਦੀਆਂ ਲਾਈਨਾਂ ਲੱਗ ਜਾਂਦੀਆਂ ਹਨ। ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿੱਚ ਕਾਫ਼ੀ ਸਮਾਂ ਲੱਗਦਾ ਹੈ ਅਤੇ ਐਮਰਜੈਂਸੀ ਸੇਵਾਵਾਂ ਲਈ ਵੀ ਇਹ ਸਥਿਤੀ ਚਿੰਤਾ ਦਾ ਵਿਸ਼ਾ ਬਣ ਸਕਦੀ ਹੈ। ਦਮੋਰੀਆ ਪੁਲ ਵਿੱਚ ਪਾਣੀ ਦੀ ਨਿਕਾਸੀ ਲਈ ਨਗਰ ਨਿਗਮ ਵੱਲੋਂ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਰੇਨ ਵਾਟਰ ਹਾਰਵੈਸਟਿੰਗ ਪ੍ਰਾਜੈਕਟ ਸਥਾਪਿਤ ਕੀਤੇ ਗਏ ਹਨ। ਇਸ ਦੇ ਬਾਵਜੂਦ ਬਰਸਾਤ ਦੌਰਾਨ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਪੂਰੀ ਤਰ੍ਹਾਂ ਖਤਮ ਨਹੀਂ ਹੋਈ। ਇਸ ਕਾਰਨ ਲੋਕਾਂ ਵੱਲੋਂ ਪ੍ਰਾਜੈਕਟਾਂ ਦੀ ਕਾਰਗੁਜ਼ਾਰੀ ਅਤੇ ਪਾਣੀ ਦੀ ਨਿਕਾਸੀ ਦੇ ਪੂਰੇ ਪ੍ਰਬੰਧਾਂ ’ਤੇ ਸਵਾਲ ਚੁੱਕੇ ਜਾ ਰਹੇ ਹਨ। ਲੋਕਾਂ ਦੀ ਮੰਗ ਹੈ ਕਿ ਸਿਰਫ਼ ਨਵੇਂ ਪ੍ਰਾਜੈਕਟ ਦੇ ਨਾਲ ਮੌਜੂਦਾ ਅੰਡਰ ਬ੍ਰਿਜਾਂ ਵਿੱਚ ਪਾਣੀ ਦੀ ਨਿਕਾਸੀ ਲਈ ਪੱਕਾ ਅਤੇ ਪ੍ਰਭਾਵਸ਼ਾਲੀ ਸਿਸਟਮ ਤਿਆਰ ਕੀਤਾ ਜਾਵੇ। ਨਾਲ ਹੀ ਜਿੱਥੇ ਪੰਪਿੰਗ ਸਿਸਟਮ ਦੀ ਲੋੜ ਹੈ, ਉੱਥੇ ਉਸ ਨੂੰ ਚਾਲੂ ਹਾਲਤ ਵਿੱਚ ਰੱਖਿਆ ਜਾਵੇ ਤਾਂ ਜੋ ਮੀਂਹ ਤੋਂ ਤੁਰੰਤ ਬਾਅਦ ਪਾਣੀ ਕੱਢਿਆ ਜਾ ਸਕੇ। ਹੁਣ 25 ਸਤੰਬਰ ਨੂੰ ਸ਼ਹਿਰ ਵਿੱਚ ਬਾਬਾ ਸੋਡਲ ਦਾ ਵੱਡਾ ਮੇਲਾ ਹੋਣ ਜਾ ਰਿਹਾ ਹੈ। ਮੇਲੇ ਦੌਰਾਨ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬਾਬਾ ਸੋਡਲ ਮੰਦਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਹਨ। ਇਨ੍ਹਾਂ ਵਿੱਚੋਂ ਕਈ ਲੋਕ ਇਨ੍ਹਾਂ ਹੀ ਰਸਤਿਆਂ ਦੀ ਵਰਤੋਂ ਕਰਦੇ ਹਨ। ਇਸ ਕਾਰਨ ਮੇਲੇ ਦੇ ਦਿਨਾਂ ਵਿੱਚ ਇਲਾਕੇ ਵਿੱਚ ਆਵਾਜਾਈ ਦਾ ਦਬਾਅ ਆਮ ਦਿਨਾਂ ਨਾਲੋਂ ਕਾਫ਼ੀ ਵੱਧ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਮੇਲੇ ਤੋਂ ਪਹਿਲਾਂ ਜਾਂ ਮੇਲੇ ਦੌਰਾਨ ਬਰਸਾਤ ਹੋ ਜਾਂਦੀ ਹੈ ਅਤੇ ਚੰਦਨ ਨਗਰ ਅੰਡਰ ਬ੍ਰਿਜ ਜਾਂ ਇਕਹਿਰੀ ਪੁਲੀ ਵਿੱਚ ਪਾਣੀ ਭਰ ਜਾਂਦਾ ਹੈ ਤਾਂ ਆਵਾਜਾਈ ਦੀ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਅਜਿਹੇ ਵਿੱਚ ਸ਼ਰਧਾਲੂਆਂ ਨੂੰ ਮੰਦਰ ਤੱਕ ਪਹੁੰਚਣ ਵਿੱਚ ਭਾਰੀ ਦਿੱਕਤ ਆਵੇਗੀ ਅਤੇ ਸ਼ਹਿਰ ਦੇ ਕਈ ਮੁੱਖ ਰਸਤਿਆਂ ’ਤੇ ਜਾਮ ਦੀ ਸਥਿਤੀ ਬਣ ਸਕਦੀ ਹੈ।ਲੋਕਾਂ ਨੇ ਨਗਰ ਨਿਗਮ ਤੋਂ ਮੰਗ ਕੀਤੀ ਹੈ ਕਿ ਬਾਬਾ ਸੋਡਲ ਮੇਲੇ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਤੋਂ ਹੀ ਇਨ੍ਹਾਂ ਅੰਡਰ ਬ੍ਰਿਜਾਂ ਅਤੇ ਪੁਲੀਆਂ ਵਿੱਚੋਂ ਪਾਣੀ ਦੀ ਨਿਕਾਸੀ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾਵੇ। ਮੀਂਹ ਪੈਣ ਦੀ ਸਥਿਤੀ ਵਿੱਚ ਤੁਰੰਤ ਪਾਣੀ ਕੱਢਣ ਲਈ ਪੰਪ, ਮਸ਼ੀਨਰੀ ਅਤੇ ਸਟਾਫ਼ ਦਾ ਪ੍ਰਬੰਧ ਪਹਿਲਾਂ ਹੀ ਕੀਤਾ ਜਾਵੇ। ਕਰੋੜਾਂ ਰੁਪਏ ਖਰਚ ਕਰਕੇ ਬਣਾਏ ਗਏ ਇਨ੍ਹਾਂ ਅੰਡਰ ਬ੍ਰਿਜਾਂ ਦਾ ਅਸਲ ਮਕਸਦ ਤਾਂ ਹੀ ਪੂਰਾ ਹੋਵੇਗਾ ਜਦੋਂ ਇਹ ਹਰ ਮੌਸਮ ਵਿੱਚ ਲੋਕਾਂ ਲਈ ਸੁਚਾਰੂ ਆਵਾਜਾਈ ਦਾ ਸਾਧਨ ਬਣਨ। ਬਰਸਾਤ ਦੇ ਕੁਝ ਘੰਟਿਆਂ ਦੇ ਪਾਣੀ ਕਾਰਨ ਜੇਕਰ ਕਈ ਦਿਨਾਂ ਤੱਕ ਰਸਤੇ ਬੰਦ ਰਹਿੰਦੇ ਹਨ ਤਾਂ ਇਸ ਸਮੱਸਿਆ ਦਾ ਸਥਾਈ ਹੱਲ ਕਰਨਾ ਬੇਹੱਦ ਜ਼ਰੂਰੀ ਹੈ। ਹੁਣ ਦੇਖਣਾ ਹੋਵੇਗਾ ਕਿ ਨਗਰ ਨਿਗਮ ਬਾਬਾ ਸੋਡਲ ਮੇਲੇ ਤੋਂ ਪਹਿਲਾਂ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਕੀ ਕਦਮ ਚੁੱਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਜਿਮਖਾਨਾ ਕਲੱਬ ਦੇ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੈਕਟਰੀ ਅਮਿਤ ਕੁਕਰੇਜਾ ਵਲੋਂ ਕਲੱਬ ਦੀਆਂ ਵੱਖ-ਵੱਖ... ਅਗਲੀ ਖ਼ਬਰ ਵਰਿਆਣਾ ਕੂੜਾ ਸੰਭਾਲ ਪ੍ਰੋਜੈਕਟ ਨੂੰ ਲੈ ਕੇ ਨਗਰ ਨਿਗਮ ਦੀ ਸਖ਼ਤੀ- ਕੰਪਨੀ ਨੂੰ ਨੋਟਿਸ ਕੰਮ ਵਿਚ ਢਿੱਲ ਵਰਤਣ ’ਤੇ ਕਾਰਵਾ...
Ad Position 24