13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮੁਹੱਲਾ ਕੋਟ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਸਮਾਗਮ

ਜਲੰਧਰ, 13 ਸਤੰਬਰ (ਐੱਮ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਜਲੰਧਰ, 13 ਸਤੰਬਰ (ਐੱਮ. ਐੱਸ. ਲੋਹੀਆ) - ਇਤਿਹਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮੁਹੱਲਾ ਕੋਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਦਿਨਾਂ ਵਿਸ਼ੇਸ਼ ਦੀਵਾਨ ਸਜਾਏ ਗਏ। ਸਜਾਏ ਗਏ ਦੀਵਾਨਾਂ ਅੰਦਰ ਭਾਈ ਮਨਜੀਤ ਸਿੰਘ ‘ਪਾਰਸ’ ਦੇ ਜੱਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੀ ਛਹਿਬਰ ਲਗਾ ਕੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਵਿੰਦਰ ਸਿੰਘ ਦੇ ਪਰਿਵਾਰ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਹੈੱਡ ਗ੍ਰੰਥੀ ਗਿਆਨੀ ਦਲੀਪ ਸਿੰਘ ਨੇ ਗੁਰਮਤਿ ਵੀਚਾਰਾਂ ਦੁਆਰਾ ਸੰਗਤ ਨੂੰ ਗੁਰ-ਇਤਿਹਾਸ ਤੋਂ ਜਾਣੂੰ ਕਰਵਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਕੁਲਵਿੰਦਰ ਸਿੰਘ ਚੀਮਾ ਨੇ ਆਏ ਹੋਏ ਜੱਥਿਆਂ ਅਤੇ ਪ੍ਰਚਾਰਕਾਂ ਦਾ ਸਨਮਾਨ ਕੀਤਾ ਅਤੇ ਸੰਗਤ ਨੂੰ ਪਾਵਨ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਡਾ. ਪ੍ਰੀਤਮ ਸਿੰਘ, ਬਲਬੀਰ ਸਿੰਘ, ਲਖਵਿੰਦਰ ਸਿੰਘ, ਮਨਜੀਤ ਸਿੰਘ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸ਼ਰਧਾ ਨਾਲ ਮਨਾਇਆ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
Ad Position 24