13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸ਼ਰਧਾ ਨਾਲ ਮਨਾਇਆ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

ਜਲੰਧਰ, 13 ਸਤੰਬਰ (ਐੱਮ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਜਲੰਧਰ, 13 ਸਤੰਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਤਹਿਤ ਆਖਰੀ ਦਿਨ ਦੇ ਸਜਾਏ ਵਿਸ਼ੇਸ਼ ਦੀਵਾਨਾਂ ਅੰਦਰ ਬੀਬੀ ਕਮਲਜੀਤ ਕੌਰ ਮਸਕੀਨ (ਸ਼ਾਹਬਾਦ ਮਾਰਕੰਡਾ ਵਾਲੇ) ਦੇ ਜਥੇ ਦੁਆਰਾ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਗਿਆਨੀ ਮਨਜੀਤ ਸਿੰਘ ‘ਸੇਵਕ’ ਵਲੋਂ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗੁਰ ਇਤਿਹਾਸ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ਨਬੀਰ ਸਿੰਘ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵਲੋਂ ਨਿਭਾਈ ਗਈ। ਪ੍ਰਧਾਨ ਚਰਨਜੀਤ ਸਿੰਘ (ਡੀ. ਸੀ. ਟਾਇਰ) ਵਲੋਂ ਸੰਗਤ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ , ਗੁਰਮਿੰਦਰ ਸਿੰਘ ਗੋਮਾ, ਰਵਿੰਦਰ ਸਿੰਘ ਰੀਹਲ, ਬਲਬੀਰ ਸਿੰਘ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਪਰਮਜੀਤ ਸਿੰਘ, ਗੁਰਜੀਤ ਸਿੰਘ, ਜਸਵਿੰਦਰ ਸਿੰਘ, ਜੁਗਿੰਦਰ ਸਿੰਘ ਬਾਗਾਂਵਾਲੇ, ਚਰਨਜੀਤ ਸਿੰਘ ਮੱਕੜ, ਜਤਿੰਦਰ ਪਾਲ ਸਿੰਘ ਮਝੈਲ, ਅਮਰਜੀਤ ਸਿੰਘ ਬੰਟੀ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦੀਵਾਲੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਮਿਤ ਸਮਾਗਮ ਕਰਵਾਏ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮੁਹੱਲਾ ਕੋਟ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਸਮਾਗਮ
Ad Position 24