13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਨੌਜਵਾਨ ਦੀ ਭੇਦਭਰੀ ਹਾਲਤ ’ਚ ਹੋਈ ਮੌਤ, ਨਸ਼ੇ ਦੀ ਵਾਧੂ ਮਾਤਰਾ ਲੈਣ ਦੀ ਚਰਚਾ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੁਲਿਸ ’ਤੇ ਲਗਾਏ ਸਬੂਤ ਖੁਰਦ-ਬੁਰਦ ਕਰਨ ਦੇ ਦੋਸ਼

ਜਲੰਧਰ, 13 ਸਤੰਬਰ (ਐੱਮ. ਐੱਸ.

Ad Position 21
repet_subhas-goyals [Copy P29]
ਘਟਨਾ ਵਾਲੀ ਥਾਂ ’ਤੇ ਹੋਈ ਤਿੱਖੀ ਬਹਿਸ ਦੌਰਾਨ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਥਾਣਾ ਮੁਖੀ ਸੰਜੀਵ ਕੁਮਾਰ ਸੂਰੀ। (ਸੱਜੇ ) ਭੇਦਭਰੀ ਹਾਲਤ ’ਚ ਮਰੇ ਨੌਜਵਾਨ ਦੀ ਕਮਰੇ ’ਚ ਪਈ ਲਾਸ਼। ਤਸਵੀਰਾਂ : ਜੀ.ਪੀ. ਸਿੰਘ ਏ.ਡੀ.ਸੀ.ਪੀ. ਮਾਧਵੀ ਸ਼ਰਮਾ ਜਾਣਕਾਰੀ ਦਿੰਦੇ ਹੋਏ। 14-09-2026
ਜਲੰਧਰ, 13 ਸਤੰਬਰ (ਐੱਮ.ਐੱਸ. ਲੋਹੀਆ) - ਬਸਤੀ ਸ਼ੇਖ ਦੀ ਦੁਸ਼ਹਿਰਾ ਗਰਾਉਂਡ ਵਿਖੇ ਪਾਣੀ ਵਾਲੀ ਟੈਂਕੀ ਨਾਲ ਬਣੇ ਇਕ ਕਮਰੇ ’ਚੋਂ ਅੱਜ ਦੁਪਹਿਰ ਸਮੇਂ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੂੰ ਇਕ 22 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ, ਫਿਲਹਾਲ ਜਿਸ ਦੀ ਮੌਤ ਇਕ ਭੇਦ ਬਣੀ ਹੋਈ ਹੈ। ਇਲਾਕੇ ’ਚ ਚਰਚਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਵਾਧੂ ਮਾਤਰਾ ਲੈਣ ਨਾਲ ਹੋਈ ਹੈ। ਏ.ਡੀ.ਸੀ.ਪੀ. (ਸਿਟੀ-2) ਮਾਧਵੀ ਸ਼ਰਮਾ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਥਾਣਾ ਡਵੀਜ਼ਨ ਨੰਬਰ 5 ਦੇ ਅਧੀਨ ਆਉਂਦੇ ਦੁਸ਼ਹਿਰਾ ਗਰਾਊਂਡ ਨੇੜੇ ਬਣੇ ਇਕ ਕਮਰੇ ’ਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ, ਜਿਸ ਉਪਰੰਤ ਡਵੀਜ਼ਨ ਨੰਬਰ 5 ਦੇ ਮੁਖੀ ਸੰਜੀਵ ਕੁਮਾਰ ਸੂਰੀ ਦੀ ਅਗਵਾਈ ਹੇਠ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮੁੱਢਲੀ ਜਾਂਚ ਦੌਰਾਨ ਮ੍ਰਿਤਕ ਵਿਅਕਤੀ ਦੀ ਪਛਾਣ ਭੂਸ਼ਣ ਕੁਮਾਰ ਵਜੋਂ ਹੋਈ ਹੈ, ਜੋ ਕੁਝ ਦਿਨ ਪਹਿਲਾਂ ਹੀ ਬਿਹਾਰ ਤੋਂ ਜਲੰਧਰ ਆਇਆ ਸੀ। ਉਸਦੇ ਮਾਤਾ-ਪਿਤਾ ਵੀ ਤਕਰੀਬਨ ਪਿੱਛਲੇ 5 ਸਾਲਾਂ ਤੋਂ ਜਲੰਧਰ ’ਚ ਰਹਿ ਰਹੇ ਹਨ। ਮੌਕੇ ਤੋਂ ਮਿਲੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ਵਿਖੇ ਭੇਜ ਦਿੱਤਾ ਗਿਆ ਹੈ। ਏ.ਡੀ.ਸੀ.ਪੀ. ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮੀਰ ਨੇ ਚੀਨ ਲਈ ‘ਲਾਲ ਕਾਰਪੇਟ’ ਵਿਛਾਉਣ ’ਤੇ ਸਵਾਲ ਉਠਾਏ ਅਗਲੀ ਖ਼ਬਰ ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ) ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਹੋਏ ਗੁਰਮਤਿ ਸਮਾਗਮ
Ad Position 24