ਪਿੰਡ ਚਾਨੀਆਂ ’ਚ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼
ਪੁਰਬ ਨੂੰ ਸਮਰਪਿਤ 2 ਦਿਨਾ ਦੀਵਾਨ ਸਜਾਏ
ਜੰਡਿਆਲਾ ਮੰਜਕੀ, 14 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਪਿੰਡ ਚਾਨੀਆਂ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੇ ਪ੍ਰਵਾਸੀ ਪੰਜਾਬੀਆਂ ਅਤੇ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਦਿਨ ਵੇਲੇ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਦੋ ਦਿਨਾਂ ਰਾਤਰੀ ਦੀਵਾਨਾਂ ’ਚ ਪਹਿਲੇ ਦਿਨ ਪੰਥ ਪ੍ਰਸਿੱਧ ਕਵੀਸ਼ਰ ਭਾਈ ਗੁਰਜੰਟ ਸਿੰਘ ਬੈਂਕਾ ਦੇ ਜਥੇ ਵਲੋਂ ਕਵੀਸ਼ਰੀ ਰਾਹੀਂ ਗੁਰ ਇਤਿਹਾਸ ਪੇਸ਼ ਕੀਤਾ ਗਿਆ ।
ਜੰਡਿਆਲਾ ਮੰਜਕੀ, 14 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਪਿੰਡ ਚਾਨੀਆਂ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੇ ਪ੍ਰਵਾਸੀ ਪੰਜਾਬੀਆਂ ਅਤੇ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਦਿਨ ਵੇਲੇ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਦੋ ਦਿਨਾਂ ਰਾਤਰੀ ਦੀਵਾਨਾਂ ’ਚ ਪਹਿਲੇ ਦਿਨ ਪੰਥ ਪ੍ਰਸਿੱਧ ਕਵੀਸ਼ਰ ਭਾਈ ਗੁਰਜੰਟ ਸਿੰਘ ਬੈਂਕਾ ਦੇ ਜਥੇ ਵਲੋਂ ਕਵੀਸ਼ਰੀ ਰਾਹੀਂ ਗੁਰ ਇਤਿਹਾਸ ਪੇਸ਼ ਕੀਤਾ ਗਿਆ । ਦੂਜੇ ਦਿਨ ਬਾਬਾ ਰਵਿੰਦਰ ਸਿੰਘ ਜੋਨੀ ਨਾਨਕਸਰ ਤਖਾਣਵੱਧ ਵਾਲਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦਾ ਉਪਦੇਸ਼ ਦਿੱਤਾ। ਇਸ ਮੌਕੇ ਸਮੁੱਚੀ ਪ੍ਰਬੰਧਕ ਕਮੇਟੀ ਤੋਂ ਇਲਾਵਾ ਇਲਾਕੇ ਭਰ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।