ਗੁਰਦੁਆਰਾ ਦੀਵਾਨ ਅਸਥਾਨ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਕੀਰਤਨ ਸਮਾਗਮ 17 ਨੂੰ
ਭਾਈ ਜਗਜੀਤ ਸਿੰਘ ‘ਬੰਬੀਹਾ’ ਰਾਤ 7.30 ਤੋਂ 9.00 ਵਜੇ ਤੱਕ ਭਰਨਗੇ ਹਾਜ਼ਰੀ
ਜਲੰਧਰ, 14 ਸਤੰਬਰ (ਐੱਮ. ਐੱਸ.
ਜਲੰਧਰ, 14 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ 17 ਸਤੰਬਰ ਦਿਨ ਵੀਰਵਾਰ ਨੂੰ ਕਰਵਾਏ ਜਾ ਰਹੇ ਹਨ। ਸਮਾਗਮ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਇਸ ਸਮਾਗਮ ਦੌਰਾਨ ਸ਼ਾਮ ਸਮੇਂ ਦੇ ਸਜਾਏ ਜਾਣ ਵਾਲੇ ਵਿਸ਼ੇਸ਼ ਦੀਵਾਨਾਂ ਅੰਦਰ ਰਾਤ 7.30 ਵਜੇ ਤੋਂ 9 ਵਜੇ ਤੱਕ ਪੰਥ ਪ੍ਰਸਿੱਧ ਰਾਗੀ ਭਾਈ ਜਗਜੀਤ ਸਿੰਘ ‘ਬਬੀਹਾ’ (ਦਿੱਲੀ ਵਾਲੇ) ਸੰਗਤ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਨਗੇ। ਇਸ ਮੌਕੇ ਗੁਰਸੇਵਕ ਸਿੰਘ, ਪ੍ਰੀਤਮ ਸਿੰਘ, ਇੰਜੀਨੀਅਰ ਡੀ. ਪੀ. ਸਿੰਘ, ਤੇਜਵੀਰ ਸਿੰਘ ਬਾਂਸਲ, ਸਰਬਜੀਤ ਸਿੰਘ, ਨਿਰਮਲ ਸਿੰਘ ਬੇਦੀ, ਗੁਰਜੀਤ ਸਿੰਘ ਟੱਕਰ, ਕੰਵਲਜੀਤ ਸਿੰਘ, ਪਵਿੱਤਰਪਾਲ ਸਿੰਘ, ਜਸਕੀਰਤ ਸਿੰਘ ਜੱਸੀ, ਬਾਵਾ ਗਾਬਾ, ਮਨਕੀਰਤ ਸਿੰਘ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਭਵਜੋਤ ਸਿੰਘ, ਭਵਰਾਜ ਸਿੰਘ, ਜਸਦੀਪ ਭਸੀਨ, ਅਜਮੇਰ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ, ਦਿਮੰਤਜੀਤ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ।