14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੇ ਪ੍ਰਾਪਤ ਦਾਅਵੇ ਤੇ ਇਤਰਾਜ਼ਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ

ਜਲੰਧਰ, 14 ਸਤੰਬਰ (ਜਤਿੰਦਰ ਪੰਮੀ)-ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਦੂਜੇ ਪੜਾਅ (ਦਾਅਵੇ ਤੇ ਇਤਰਾਜ਼ਾਂ ਪ੍ਰਾਪਤੀ) ਦੀ ਆਖਰੀ ਮਿਤੀ 12 ਸਤੰਬਰ ਤੱਕ ਪ੍ਰਾਪਤ ਹੋਏ ਫਾਰਮਾਂ ਦੀਆਂ ਸੂਚੀਆਂ ਸੰਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਰਾਜਨੀਤਿਕ ਪਾਰਟੀਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ’ਚ ਪੈਂਦੇ 9 ਵਿਧਾਨ ਸਭਾ ਹਲਕਿਆਂ 30-ਫਿਲੌਰ, 31-ਨਕੋਦਰ, 32-ਸ਼ਾਹਕੋਟ, 33-ਕਰਤਾਰਪੁਰ, 34-ਜਲੰਧਰ ਪੱਛਮੀ, 35-ਜਲੰਧਰ ਕੇਂਦਰੀ, 36-ਜਲੰਧਰ ਉੱਤਰੀ, 37-ਜਲੰਧਰ ਕੈਂਟ ਅਤੇ 38-ਆਦਮਪੁਰ ਦੇ ਸੰਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਰਾਜਨੀਤਿਕ ਪਾਰਟੀਆਂ ਨਾਲ ਹਫ਼ਤਾਵਾਰੀ ਮੀਟਿੰਗਾਂ ਕੀਤੀਆਂ ਗਈਆਂ ਅਤੇ ਮਿਤੀ 13 ਅਗਸਤ ਤੋਂ 12 ਸਤੰਬਰ ਤੱਕ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦੀਆਂ ਸੂਚੀਆਂ ਫਾਰਮ ਨੰਬਰ 9,10,11,11ਏ, 11ਬੀ ਰਾਜਨੀਤਿਕ ਪਾਰਟੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ।

Ad Position 21
repet_subhas-goyals [Copy P29]
ਐੱਸ. ਆਈ. ਆਰ. ਦੇ ਦੂਜੇ ਪੜਾਅ ਤਹਿਤ ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਦੇ ਫਾਰਮਾਂ ਦੀ ਸੂਚੀ ਸਿਆਸੀ ਪਾਰਟੀ ਦੇ ਨੁਮਾਇੰਦੇ ਨੂੰ ਸੌਂਪਦੇ ਹੋਏ ਐੱਸ. ਡੀ. ਐੱਮ.-1-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ ਸ਼ੁਭੀ ਆਂਗਰਾ। ਤਸਵੀਰ ਮੁਨੀਸ਼ 15-09-2026
ਜਲੰਧਰ, 14 ਸਤੰਬਰ (ਜਤਿੰਦਰ ਪੰਮੀ)-ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਦੂਜੇ ਪੜਾਅ (ਦਾਅਵੇ ਤੇ ਇਤਰਾਜ਼ਾਂ ਪ੍ਰਾਪਤੀ) ਦੀ ਆਖਰੀ ਮਿਤੀ 12 ਸਤੰਬਰ ਤੱਕ ਪ੍ਰਾਪਤ ਹੋਏ ਫਾਰਮਾਂ ਦੀਆਂ ਸੂਚੀਆਂ ਸੰਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਰਾਜਨੀਤਿਕ ਪਾਰਟੀਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ’ਚ ਪੈਂਦੇ 9 ਵਿਧਾਨ ਸਭਾ ਹਲਕਿਆਂ 30-ਫਿਲੌਰ, 31-ਨਕੋਦਰ, 32-ਸ਼ਾਹਕੋਟ, 33-ਕਰਤਾਰਪੁਰ, 34-ਜਲੰਧਰ ਪੱਛਮੀ, 35-ਜਲੰਧਰ ਕੇਂਦਰੀ, 36-ਜਲੰਧਰ ਉੱਤਰੀ, 37-ਜਲੰਧਰ ਕੈਂਟ ਅਤੇ 38-ਆਦਮਪੁਰ ਦੇ ਸੰਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਰਾਜਨੀਤਿਕ ਪਾਰਟੀਆਂ ਨਾਲ ਹਫ਼ਤਾਵਾਰੀ ਮੀਟਿੰਗਾਂ ਕੀਤੀਆਂ ਗਈਆਂ ਅਤੇ ਮਿਤੀ 13 ਅਗਸਤ ਤੋਂ 12 ਸਤੰਬਰ ਤੱਕ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦੀਆਂ ਸੂਚੀਆਂ ਫਾਰਮ ਨੰਬਰ 9,10,11,11ਏ, 11ਬੀ ਰਾਜਨੀਤਿਕ ਪਾਰਟੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਪ੍ਰਾਪਤ ਫਾਰਮ ਨੰ. 6, 6ਏ, 7, 8 ਦਾ ਨਿਪਟਾਰਾ ਸੰਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ 8 ਅਕਤੂਬਰ ਤੱਕ ਕਰ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮਨਜ਼ੂਰੀ ਦੇ ਬਾਵਜੂਦ 6 ਕਾਲੋਨੀਆਂ ਨੂੰ ਨਿਗਮ ਦੇ ਅਧਿਕਾਰ ਖੇਤਰ ’ਚ ਲੈਣ ਦਾ ਮਾਮਲਾ ਲਟਕਿਆ ਅਗਲੀ ਖ਼ਬਰ ਮੰਡੀਆਂ ’ਚ ਪੁੱਜਣ ਲੱਗੀ ਝੋਨੇ ਦੀ ਫਸਲ, ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ
Ad Position 24