14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਗੜ੍ਹਾ ਰੇਲਵੇ ਕਰਾਸਿੰਗ ’ਤੇ ਫਲਾਈਓਵਰ ਦੇ ਵਿਰੋਧ ’ਚ ਦੁਕਾਨਦਾਰਾਂ ਵਲੋਂ ਪ੍ਰਦਰਸ਼ਨ, ਕੰਮ ਰੁਕਵਾਇਆ

ਜਲੰਧਰ, 14 ਸਤੰਬਰ (ਸ਼ਿਵ)- ਗੜ੍ਹਾ ਰੇਲਵੇ ਕਰਾਸਿੰਗ ’ਤੇ ਕਰੀਬ 900 ਮੀਟਰ ਲੰਬਾ ਫਲਾਈਓਵਰ ਬਣਾਉਣ ਦੇ ਪ੍ਰਾਜੈਕਟ ਨੂੰ ਲੈ ਕੇ ਅੱਜ ਦੁਕਾਨਦਾਰਾਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਫਲਾਈਓਵਰ ਦਾ ਕੰਮ ਸ਼ੁਰੂ ਹੁੰਦੇ ਹੀ ਦੁਕਾਨਦਾਰਾਂ ਨੇ ਮੌਕੇ ’ਤੇ ਪਹੁੰਚ ਕੇ ਪ੍ਰਦਰਸ਼ਨ ਕੀਤਾ ਅਤੇ ਕੰਮ ਨੂੰ ਵਿਚਕਾਰ ਹੀ ਰੁਕਵਾ ਦਿੱਤਾ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਜਲੰਧਰ, 14 ਸਤੰਬਰ (ਸ਼ਿਵ)- ਗੜ੍ਹਾ ਰੇਲਵੇ ਕਰਾਸਿੰਗ ’ਤੇ ਕਰੀਬ 900 ਮੀਟਰ ਲੰਬਾ ਫਲਾਈਓਵਰ ਬਣਾਉਣ ਦੇ ਪ੍ਰਾਜੈਕਟ ਨੂੰ ਲੈ ਕੇ ਅੱਜ ਦੁਕਾਨਦਾਰਾਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਫਲਾਈਓਵਰ ਦਾ ਕੰਮ ਸ਼ੁਰੂ ਹੁੰਦੇ ਹੀ ਦੁਕਾਨਦਾਰਾਂ ਨੇ ਮੌਕੇ ’ਤੇ ਪਹੁੰਚ ਕੇ ਪ੍ਰਦਰਸ਼ਨ ਕੀਤਾ ਅਤੇ ਕੰਮ ਨੂੰ ਵਿਚਕਾਰ ਹੀ ਰੁਕਵਾ ਦਿੱਤਾ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਇਸ ਇਲਾਕੇ ਵਿੱਚ ਫਲਾਈਓਵਰ ਦੀ ਕੋਈ ਲੋੜ ਨਹੀਂ ਹੈ ਅਤੇ ਇਸ ਦੇ ਨਿਰਮਾਣ ਨਾਲ ਉਨ੍ਹਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਦੁਕਾਨਦਾਰਾ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਚੰਦਨ ਕੁਮਾਰ ਨੇ ਕਿਹਾ ਕਿ ਭਾਜਪਾ ਨੂੰ ਲੋਕ ਵਿਰੋਧੀ ਪ੍ਰਾਜੈਕਟ ਨੂੰ ਵਾਪਸ ਲੈਣਾ ਚਾਹੀਦਾ ਹੈ। ਦੁਕਾਨਦਾਰਾਂ ਨੇ ਭਾਜਪਾ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇੱਥੇ ਫਲਾਈਓਵਰ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਟ੍ਰੈਫਿਕ ਦੀ ਸਮੱਸਿਆ ਹੈ ਤਾਂ ਇੱਥੇ ਪੁਲਿਸ ਮੁਲਾਜ਼ਮ ਤਾਇਨਾਤ ਕਰਕੇ ਵੀ ਟ੍ਰੈਫਿਕ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਪ੍ਰਧਾਨ ਚੰਦਨ ਕੁਮਾਰ ਨੇ ਕਿਹਾ ਕਿ ਪਿਛਲੇ ਕਰੀਬ 60 ਸਾਲਾਂ ਤੋਂ ਇਸ ਇਲਾਕੇ ਦੇ ਲਗਭਗ 1000 ਪਰਿਵਾਰ ਇੱਥੇ ਆਪਣੇ ਕਾਰੋਬਾਰ ਰਾਹੀਂ ਗੁਜ਼ਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲ ਬਣਾਉਣ ਵਿੱਚ ਲਗਭਗ ਦੋ ਸਾਲ ਲੱਗਦੇ ਹਨ ਤਾਂ ਇਸ ਸਮੇਂ ਦੌਰਾਨ 500 ਪਰਿਵਾਰ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਿਵੇਂ ਕਰਨਗੇ। ਉਨ੍ਹਾਂ ਦਾ ਦਾਅਵਾ ਹੈ ਕਿ ਗੜ੍ਹਾ ਰੋਡ ’ਤੇ ਫਲਾਈਓਵਰ ਬਣਨ ਨਾਲ ਟ੍ਰੈਫਿਕ ਘਟਣ ਦੀ ਬਜਾਏ ਹੋਰ ਵਧ ਸਕਦਾ ਹੈ। ਬਾਅਦ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਵਿਧਾਇਕ ਸਰਬਜੀਤ ਸਿੰਘ ਮੱਕੜ ਨੇ ਵੀ ਦੁਕਾਨਦਾਰਾਂ ਨਾਲ ਮੁਲਾਕਾਤ ਕਰਕੇ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ। ਇਨ੍ਹਾਂ ਪ੍ਰਾਜੈਕਟਾਂ ’ਤੇ ਕਰੀਬ 112.93 ਕਰੋੜ ਰੁਪਏ ਦੀ ਲਾਗਤ ਆਉਣੀ ਹੈ। ਇਸ ਦੌਰਾਨ ਗੁਰੂ ਨਾਨਕ ਪੁਰਾ ਅਤੇ ਬੱਸ ਸਟੈਂਡ ਫਾਟਕ ’ਤੇ ਆਰਓਬੀ ਬਣਾਉਣ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਸੀ। ਗੁਰੂ ਨਾਨਕ ਪੁਰਾ ’ਚ ਬਣਨ ਵਾਲੇ ਆਰਓਬੀ ਦਾ ਇਲਾਕਾ ਵਾਸੀਆਂ ਵਲੋਂ ਪਹਿਲਾਂ ਹੀ ਵਿਰੋਧ ਕੀਤਾ ਜਾ ਚੁੱਕਾ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਤੇ ਵੱਧ ਬਿੱਲਾਂ ਨੂੰ ਲੈ ਕੇ ਕਾਂਗਰਸ ਵਲੋਂ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਅਗਲੀ ਖ਼ਬਰ ਮਨਜ਼ੂਰੀ ਦੇ ਬਾਵਜੂਦ 6 ਕਾਲੋਨੀਆਂ ਨੂੰ ਨਿਗਮ ਦੇ ਅਧਿਕਾਰ ਖੇਤਰ ’ਚ ਲੈਣ ਦਾ ਮਾਮਲਾ ਲਟਕਿਆ
Ad Position 24