15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਜਲੰਧਰ ਹਾਈਵੇ ਤੇ ਸਰਵਿਸ ਰੋਡ ਦੀ ਬਦਹਾਲੀ ਕਾਰਨ ਜਾਮ ਤੋਂ ਲੋਕ ਬੇਹਾਲ

ਜਲੰਧਰ, 15 ਸਤੰਬਰ (ਸ਼ਿਵ)- ਜਲੰਧਰ ਸ਼ਹਿਰ ’ਚੋਂ ਲੰਘਦੇ ਹਾਈਵੇ ਅਤੇ ਇਸ ਨਾਲ ਜੁੜੀਆਂ ਸਰਵਿਸ ਰੋਡਾਂ ’ਤੇ ਟ੍ਰੈਫਿਕ ਜਾਮ ਦੀ ਸਮੱਸਿਆ ਲਗਾਤਾਰ ਗੰਭੀਰ ਬਣੀ ਹੋਈ ਹੈ। ਸਰਵਿਸ ਰੋਡ ਦੇ ਦੋਵੇਂ ਪਾਸੇ ਕੱਚੀ ਜ਼ਮੀਨ ਹੋਣ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਕਈ ਥਾਵਾਂ ’ਤੇ ਪਾਣੀ ਭਰਿਆ ਹੋਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਜਲੰਧਰ, 15 ਸਤੰਬਰ (ਸ਼ਿਵ)- ਜਲੰਧਰ ਸ਼ਹਿਰ ’ਚੋਂ ਲੰਘਦੇ ਹਾਈਵੇ ਅਤੇ ਇਸ ਨਾਲ ਜੁੜੀਆਂ ਸਰਵਿਸ ਰੋਡਾਂ ’ਤੇ ਟ੍ਰੈਫਿਕ ਜਾਮ ਦੀ ਸਮੱਸਿਆ ਲਗਾਤਾਰ ਗੰਭੀਰ ਬਣੀ ਹੋਈ ਹੈ। ਸਰਵਿਸ ਰੋਡ ਦੇ ਦੋਵੇਂ ਪਾਸੇ ਕੱਚੀ ਜ਼ਮੀਨ ਹੋਣ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਕਈ ਥਾਵਾਂ ’ਤੇ ਪਾਣੀ ਭਰਿਆ ਹੋਇਆ ਹੈ। ਇਸ ਕਾਰਨ ਵਾਹਨਾਂ ਨੂੰ ਸਰਵਿਸ ਰੋਡ ਤੋਂ ਲੰਘਣ ਵਿੱਚ ਭਾਰੀ ਦਿੱਕਤ ਆ ਰਹੀ ਹੈ ਅਤੇ ਵਾਹਨ ਚਾਲਕਾਂ ਨੂੰ ਮੁੱਖ ਹਾਈਵੇ ’ਤੇ ਆਉਣਾ ਪੈਂਦਾ ਹੈ। ਇਸ ਨਾਲ ਹਾਈਵੇ ’ਤੇ ਵੀ ਟ੍ਰੈਫਿਕ ਦਾ ਦਬਾਅ ਵਧ ਰਿਹਾ ਹੈ ਅਤੇ ਲਗਾਤਾਰ ਜਾਮ ਦੀ ਸਥਿਤੀ ਬਣ ਰਹੀ ਹੈ। ਅੱਜ ਵੀ ਸੰਤ ਵਾਲਵ ਦੇ ਨੇੜੇ ਲੰਮਾ ਜਾਮ ਦੇਖਣ ਨੂੰ ਮਿਲਿਆ। ਜਾਮ ਕਾਰਨ ਸੜਕ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ ਅਤੇ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਕਾਫੀ ਸਮਾਂ ਉਡੀਕ ਕਰਨੀ ਪਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਲੰਧਰ ’ਚੋਂ ਲੰਘਦੇ ਹਾਈਵੇ ਦੇ ਦੋਵੇਂ ਪਾਸੇ ਸਰਵਿਸ ਰੋਡਾਂ ਦੀ ਹਾਲਤ ਕਾਫੀ ਖਰਾਬ ਹੈ। ਕਈ ਥਾਵਾਂ ’ਤੇ ਸਰਵਿਸ ਰੋਡ ਪਾਣੀ ਨਾਲ ਭਰੀ ਹੋਈ ਹੈ, ਜਦਕਿ ਕਈ ਥਾਵਾਂ ’ਤੇ ਰਸਤਾ ਏਨਾ ਖਰਾਬ ਹੈ ਕਿ ਵਾਹਨ ਚਲਾਉਣਾ ਮੁਸ਼ਕਿਲ ਹੋ ਗਿਆ ਹੈ। ਲੋਕਾਂ ਮੁਤਾਬਕ ਸਰਵਿਸ ਰੋਡ ’ਤੇ ਵਾਹਨਾਂ ਦੀ ਆਵਾਜਾਈ ਲਈ ਲੋੜੀਂਦੀ ਜਗ੍ਹਾ ਨਾ ਹੋਣ ਕਾਰਨ ਜ਼ਿਆਦਾਤਰ ਵਾਹਨ ਹਾਈਵੇ ਵੱਲ ਆ ਜਾਂਦੇ ਹਨ। ਇਸ ਦੇ ਨਤੀਜੇ ਵਜੋਂ ਹਾਈਵੇ ’ਤੇ ਟ੍ਰੈਫਿਕ ਦਾ ਦਬਾਅ ਵਧ ਜਾਂਦਾ ਹੈ ਅਤੇ ਛੋਟੇ-ਛੋਟੇ ਟ੍ਰੈਫਿਕ ਜਾਮ ਵੀ ਵੱਡੇ ਜਾਮ ਦਾ ਰੂਪ ਧਾਰ ਲੈਂਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਫੋਕਲ ਪੁਆਇੰਟ ਤੋਂ ਆਉਂਦੇ ਹੋਏ ਪਠਾਨਕੋਟ ਵੱਲ ਜਾਣ ਵਾਲੇ ਰਸਤੇ ’ਤੇ ਵੀ ਅੱਜ ਲੰਬਾ ਜਾਮ ਲੱਗਾ ਰਿਹਾ, ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਾਬਕਾ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ ਵਲੋਂ ਵੀ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਮਾਮਲਾ ਉਠਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਵਲੋਂ ਵੇਰਕਾ ਮਿਲਕ ਪਲਾਂਟ ਦੇ ਅੰਡਰਪਾਸ ਅਤੇ ਫੋਕਲ ਪੁਆਇੰਟ ਦੇ ਅੰਡਰਪਾਸ ਨਾਲ ਸਬੰਧਤ ਸਮੱਸਿਆਵਾਂ ਬਾਰੇ ਵੀ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਮਾਮਲਾ ਲਿਆਂਦਾ ਸੀ। ਭੰਡਾਰੀ ਵੱਲੋਂ ਦੱਸਿਆ ਗਿਆ ਸੀ ਕਿ ਫੋਕਲ ਪੁਆਇੰਟ ਦਾ ਅੰਡਰਪਾਸ ਕਾਫੀ ਛੋਟਾ ਹੋਣ ਕਾਰਨ ਇੱਥੇ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਇਸੇ ਤਰ੍ਹਾਂ ਵੇਰਕਾ ਮਿਲਕ ਪਲਾਂਟ ਨਾਲ ਸਬੰਧਤ ਅੰਡਰਪਾਸ ਵੀ ਛੋਟਾ ਹੋਣ ਕਾਰਨ ਟ੍ਰੈਫਿਕ ਨੂੰ ਲੰਘਣ ਵਿੱਚ ਦਿੱਕਤ ਆਉਂਦੀ ਹੈ। ਉਨ੍ਹਾਂ ਨੇ ਇਨ੍ਹਾਂ ਅੰਡਰਪਾਸਾਂ ਨੂੰ ਵਧੇਰੇ ਖੁੱਲ੍ਹਾ ਕਰਨ ਦੀ ਮੰਗ ਕੀਤੀ ਸੀ ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਟ੍ਰੈਫਿਕ ਜਾਮ ਵਿੱਚ ਨਾ ਫਸਣਾ ਪਵੇ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਲੰਧਰ ਵਿੱਚੋਂ ਲੰਘਦੇ ਹਾਈਵੇ ਅਤੇ ਸਰਵਿਸ ਰੋਡ ਦੀ ਮੌਜੂਦਾ ਸਥਿਤੀ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਸਵੇਰੇ ਅਤੇ ਸ਼ਾਮ ਦੇ ਸਮੇਂ ਜਦੋਂ ਸੜਕਾਂ ’ਤੇ ਵਾਹਨਾਂ ਦੀ ਗਿਣਤੀ ਵਧ ਜਾਂਦੀ ਹੈ ਤਾਂ ਜਾਮ ਦੀ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਉਦੋਕੇ ਵਲੋਂ ਗੁਰਦੁਆਰਾ ਪਾਤਿਸ਼ਾਹੀ ਦਸਵੀਂ ’ਚ ਗੁਰਮਤਿ ਵਿਚਾਰ ਕੱਲ੍ਹ ਅਗਲੀ ਖ਼ਬਰ ਬਾਹਰਲੇ ਸੂਬਿਆਂ ਤੋਂ ਝੋਨਾ ਪੰਜਾਬ ਦੀਆਂ ਮੰਡੀਆਂ ਵਿਚ ਨਾ ਆਉਣ ਦਿੱਤਾ ਜਾਵੇ : ਲਾਲ ਚੰਦ ਕਟਾਰੂਚੱਕ
Ad Position 24