15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮਿੱਠੂ ਬਸਤੀ ’ਚ ਨਸ਼ਾ ਤਸਕਰ ਦੀ ਗ਼ੈਰ-ਕਾਨੂੰਨੀ ਉਸਾਰੀ ਢਾਹੀ, ਨਿਗਮ ਤੇ ਪੁਲਿਸ ਨੇ ਕੀਤੀ ਸਾਂਝੀ ਕਾਰਵਾਈ

ਜਲੰਧਰ, 15 ਸਤੰਬਰ (ਜਤਿੰਦਰ ਪੰਮੀ)-ਨਗਰ ਨਿਗਮ ਤੇ ਕਮਿਸ਼ਨਰੇਟ ਪੁਲਿਸ ਨੇ ਥਾਣਾ ਬਸਤੀ ਬਾਵਾ ਖੇਲ ਅਧੀਨ ਆਉਂਦੇ ਇਲਾਕੇ ਮਿੱਠੂ ਬਸਤੀ ਦੇ ਨਸ਼ਾ ਤਸਕਰ ਵਿਰੁੱਧ ਸਾਂਝੀ ਕਾਰਵਾਈ ਕਰਦਿਆਂ ਉਸ ਵਲੋਂ ਕੀਤੀ ਗਈ ਗੈਰ-ਕਾਨੂੰਨੀ ਉਸਾਰੀ ਢਾਹ ਦਿੱਤੀ। ਨਸ਼ਾ ਤਸਕਰ ਦੀ ਪਛਾਣ ਵਿਕਰਮਜੀਤ ਸਿੰਘ ਵਿੱਕੀ ਵਜੋਂ ਦੱਸੀ ਗਈ ਹੈ, ਜਿਸ ਖ਼ਿਲਾਫ਼ ਪਿਛਲੇ ਸਮੇਂ ਦੌਰਾਨ ਵੱਖ-ਵੱਖ ਮਾਮਲਿਆਂ ’ਚ 12 ਮੁਕੱਦਮੇ ਦਰਜ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਜਲੰਧਰ, 15 ਸਤੰਬਰ (ਜਤਿੰਦਰ ਪੰਮੀ)-ਨਗਰ ਨਿਗਮ ਤੇ ਕਮਿਸ਼ਨਰੇਟ ਪੁਲਿਸ ਨੇ ਥਾਣਾ ਬਸਤੀ ਬਾਵਾ ਖੇਲ ਅਧੀਨ ਆਉਂਦੇ ਇਲਾਕੇ ਮਿੱਠੂ ਬਸਤੀ ਦੇ ਨਸ਼ਾ ਤਸਕਰ ਵਿਰੁੱਧ ਸਾਂਝੀ ਕਾਰਵਾਈ ਕਰਦਿਆਂ ਉਸ ਵਲੋਂ ਕੀਤੀ ਗਈ ਗੈਰ-ਕਾਨੂੰਨੀ ਉਸਾਰੀ ਢਾਹ ਦਿੱਤੀ। ਨਸ਼ਾ ਤਸਕਰ ਦੀ ਪਛਾਣ ਵਿਕਰਮਜੀਤ ਸਿੰਘ ਵਿੱਕੀ ਵਜੋਂ ਦੱਸੀ ਗਈ ਹੈ, ਜਿਸ ਖ਼ਿਲਾਫ਼ ਪਿਛਲੇ ਸਮੇਂ ਦੌਰਾਨ ਵੱਖ-ਵੱਖ ਮਾਮਲਿਆਂ ’ਚ 12 ਮੁਕੱਦਮੇ ਦਰਜ ਹਨ। ਇਹ ਕਾਰਵਾਈ ਡੀ. ਸੀ. ਪੀ. ਅਦਿੱਤਿਆ ਵਾਰੀਅਰ, ਏ. ਡੀ. ਸੀ. ਪੀ.-1 ਮਾਧਵੀ ਸ਼ਰਮਾ ਤੇ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਦੀ ਅਗਵਾਈ ’ਚ ਕੀਤੀ ਗਈ। ਇਸ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਵੱਡੀ ਗਿਣਤੀ ਪੁਲਿਸ ਤਾਇਨਾਤ ਕੀਤੀ ਗਈ ਅਤੇ ਵਿਕਰਮਜੀਤ ਵਿੱਕੀ ਨੂੰ ਵੀ ਪੁਲਿਸ ਦੀ ਨਿਗਰਾਨੀ ਹੇਠ ਰੱਖਿਆ ਗਿਆ। ਇਸ ਸੰਬੰਧੀ ਏ. ਸੀ. ਪੀ. ਆਤਿਸ਼ ਭਾਟੀਆ ਨੇ ਦੱਸਿਆ ਕਿ ਵਿਕਰਮਜੀਤ ਵਿੱਕੀ ਵਿਰੁੱਧ ਕੁੱਲ 12 ਮੁਕੱਦਮੇ ਦਰਜ ਹਨ, ਜਿਨ੍ਹਾਂ ’ਚੋਂ ਕਈ ਮੁਕੱਦਮਿਆਂ ’ਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਉਸ ਵਿਰੁੱਧ ਆਖਰੀ ਮੁਕੱਦਮਾ ਇਸ ਸਾਲ ਜੁਲਾਈ ’ਚ ਦਰਜ ਹੋਇਆ ਸੀ। ਉਕਤ ਮਾਮਲੇ ’ਚ ਉਹ ਅਦਾਲਤ ਤੋਂ ਜ਼ਮਾਨਤ ਪ੍ਰਾਪਤ ਕਰਕੇ ਇਸ ਸਮੇਂ ਜ਼ਮਾਨਤ ’ਤੇ ਬਾਹਰ ਹੈ। ਏ. ਸੀ. ਪੀ. ਨੇ ਦੱਸਿਆ ਕਿ ਮੁਲਜ਼ਮ ਨਾ ਤਾਂ ਫਰਾਰ ਹੈ ਅਤੇ ਨਾ ਹੀ ਭਗੌੜਾ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਉਸਾਰੀ ਢਾਹੁਣ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਿਕਰਮਜੀਤ ਵਿੱਕੀ ਨੂੰ ਪੁਲਿਸ ਦੀ ਨਿਗਰਾਨੀ ਵਿੱਚ ਰੱਖਿਆ ਗਿਆ ਸੀ ਅਤੇ ਉਸ ਦੀ ਸਿਹਤ ਸੰਬੰਧੀ ਸਥਿਤੀ ਨੂੰ ਵੀ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਲਈ ਜ਼ਮੀਨਦੋਜ਼ ਪਾਈਪਾਂ ਪੁਆਉਣਾ ਹੋਇਆ ਸੌਖਾ, ਭੂਮੀ ਤੇ ਜਲ ਸੰਭਾਲ ਵਿਭਾਗ ਨੇ ਬਣਾਇਆ ਆਨਲਾਈਨ ਪੋਰਟਲ ਅਗਲੀ ਖ਼ਬਰ ਕੱਚੇ ਮਾਲ ਦੇ ਭਾਅ ਵਧਣ ਕਾਰਨ ਰਬੜ ਉਤਪਾਦਾਂ ਦੀਆਂ ਕੀਮਤਾਂ 5 ਤੋਂ 10 ਫ਼ੀਸਦੀ ਵਧਾਉਣ ਦਾ ਫ਼ੈਸਲਾ
Ad Position 24