ਕਿਸਾਨੀ ਮੰਗਾਂ ਸੰਬੰਧੀ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਅੱਗੇ ਦੂਸਰੇ ਦਿਨ ਵੀ ਜਾਰੀ ਰਿਹਾ ਧਰਨਾ
ਜਲੰਧਰ, 15 ਸਤੰਬਰ (ਜਸਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਬਾਹਰ ਲਗਾਇਆ ਗਿਆ ਧਰਨਾ-ਪ੍ਰਦਰਸ਼ਨ ਅੱਜ ਦੂਜੇ ਦਿਨ ਵੀ ਜਾਰੀ ਰਿਹਾ । ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ, ਸਕੱਤਰ ਸ਼ੇਰ ਸਿੰਘ ਮਹੀਂਵਾਲ ਅਤੇ ਜ਼ਿਲ੍ਹਾ ਜਲੰਧਰ ਤੋਂ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆ ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ।
ਜਲੰਧਰ, 15 ਸਤੰਬਰ (ਜਸਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਬਾਹਰ ਲਗਾਇਆ ਗਿਆ ਧਰਨਾ-ਪ੍ਰਦਰਸ਼ਨ ਅੱਜ ਦੂਜੇ ਦਿਨ ਵੀ ਜਾਰੀ ਰਿਹਾ । ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ, ਸਕੱਤਰ ਸ਼ੇਰ ਸਿੰਘ ਮਹੀਂਵਾਲ ਅਤੇ ਜ਼ਿਲ੍ਹਾ ਜਲੰਧਰ ਤੋਂ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆ ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਸਟੇਜ ਦਾ ਸੰਚਾਲਨ ਜੋਗਾ ਸਿੰਘ ਅਤੇ ਸਤਨਾਮ ਸਿੰਘ ਮੰਡੇਲਾ ਨੇ ਕੀਤਾ । ਧਰਨੇ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਬਾਊਪੁਰ , ਸ਼ੇਰ ਸਿੰਘ ਮਹੀਂਵਾਲ, ਸਲਵਿੰਦਰ ਸਿੰਘ ਜਾਣੀਆ, ਜਗਦੀਸ਼ਪਾਲ ਸਿੰਘ ਅਤੇ ਗੁਰਸੇਵਕ ਸਿੰਘ ਸ਼ਿਵਦਿਆਲ ਨੇ ਮੰਗ ਕੀਤੀ ਕਿ ਸਰਕਾਰ ਵਲੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਸਮੇਤ ਪੰਜ ਫ਼ਸਲਾਂ ਲਈ ਗਾਰੰਟੀ ਕਾਨੂੰਨ ਬਣਾਇਆ ਜਾਵੇ ਅਤੇ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੀ2+50 ਫ਼ਾਰਮੂਲੇ ਤਹਿਤ ਫ਼ਸਲਾਂ ਦੇ ਭਾਅ ਨਿਰਧਾਰਤ ਕੀਤੇ ਜਾਣ । ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਭਾਰਤ-ਅਮਰੀਕਾ ਟਰੇਡ ਡੀਲ ਨੂੰ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ। ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ ਜਾਣੀਆ, ਲਵਪ੍ਰੀਤ ਸਿੰਘ ਕੋਟਲੀ, ਸਤਨਾਮ ਸਿੰਘ ਮੰਡੇਲਾ, ਮਲਕੀਤ ਸਿੰਘ ਫੱਤੋਵਾਲ, ਬਲਜਿੰਦਰ ਸਿੰਘ ਸ਼ੇਰਪੁਰ, ਜਗਜੀਤ ਸਿੰਘ ਕੋਟ ਕਰਾਰ, ਹਰਵਿੰਦਰ ਸਿੰਘ ਉੱਚਾ, ਵੀਰ ਸਿੰਘ, ਰਜਿੰਦਰ ਸਿੰਘ ਰਾਜੂ, ਮਹਿੰਦਰ ਸਿੰਘ, ਮੇਜਰ ਸਿੰਘ, ਭਜਨ ਸਿੰਘ ਖਿਜਰਪੁਰ, ਹਰਦੀਪ ਸਿੰਘ ਬਾਊਪੁਰ, ਨਿਰਮਲ ਸਿੰਘ ਢੰਡੋਵਾਲ, ਜਗਦੀਸ਼ਪਾਲ ਸਿੰਘ ਬਹਮਣੀਆ, ਬਲਵਿੰਦਰ ਕੌਰ ਬਾਊਪੁਰ, ਬੀਬੀ ਨਿਰਮਲ ਕੌਰ ਬਾਮੂਵਾਲ, ਬੀਬੀ ਪਰਦੀਪ ਕੌਰ, ਹਰਜੀਤ ਕੌਰ, ਸੁਰਜੀਤ ਕੌਰ, ਨਿਰਮਲ ਕੌਰ, ਬਲਵਿੰਦਰ ਕੌਰ, ਸਲਵਿੰਦਰ ਕੌਰ, ਬੀਬੀ ਭਜਨ ਕੌਰ, ਗੁਰਮੀਤ ਕੌਰ, ਸਰਬਜੀਤ ਕੌਰ ਅਤੇ ਮਨਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।