ਵਾਰਡ ਨੰਬਰ 5 ਤੋਂ ਸ਼ਰਧਾਲੂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ
ਚੁਗਿੱਟੀ/ ਜੰਡੂ ਸਿੰਘਾ,15 ਸਤੰਬਰ (ਨਰਿੰਦਰ ਲਾਗੂ)-ਪੰਜਾਬ ਸਰਕਾਰ ਵਲੋਂ ਲੋਕ ਭਲਾਈ ਦੇ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਾਰੇ ਵਰਗਾਂ ਦੇ ਲੋਕਾਂ ਦੇ ਮਨਾਂ ਵਿੱਚ ਖੁਸ਼ੀ ਦੀ ਲਹਿਰ ਮਹਿਸੂਸ ਕੀਤੀ ਜਾ ਸਕਦੀ ਹੈ। ਇਸ ਦੇ ਨਾਲ -ਨਾਲ ਸੂਬਾ ਸਰਕਾਰ ਦੀ ਸਕੀਮ ‘ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ‘ ਨਾਲ ਵੀ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ।
ਚੁਗਿੱਟੀ/ ਜੰਡੂ ਸਿੰਘਾ,15 ਸਤੰਬਰ (ਨਰਿੰਦਰ ਲਾਗੂ)-ਪੰਜਾਬ ਸਰਕਾਰ ਵਲੋਂ ਲੋਕ ਭਲਾਈ ਦੇ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਾਰੇ ਵਰਗਾਂ ਦੇ ਲੋਕਾਂ ਦੇ ਮਨਾਂ ਵਿੱਚ ਖੁਸ਼ੀ ਦੀ ਲਹਿਰ ਮਹਿਸੂਸ ਕੀਤੀ ਜਾ ਸਕਦੀ ਹੈ। ਇਸ ਦੇ ਨਾਲ -ਨਾਲ ਸੂਬਾ ਸਰਕਾਰ ਦੀ ਸਕੀਮ ‘ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ‘ ਨਾਲ ਵੀ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਵਾਰਡ ਨੰਬਰ 5 ਤੋਂ ਉਕਤ ਯੋਜਨਾ ਰਾਹੀਂ ਹਰਿਦੁਆਰ ਅਤੇ ਰਿਸ਼ੀਕੇਸ਼ ਸਮੇਤ ਵੱਖ -ਵੱਖ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਕੌਂਸਲਰ ਪਤੀ ਸੀਨੀਅਰ ਆਗੂ ਆਮ ਆਦਮੀ ਪਾਰਟੀ ਲਗਨਦੀਪ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ਼ ਨਿਤਿਨ ਕੋਹਲੀ ਦੇ ਅਣਥੱਕ ਯਤਨਾਂ ਨਾਲ ਉਨ੍ਹਾਂ ਦੇ ਵਾਰਡ ਨੰਬਰ 5 ਵਿੱਚ ਇਸ ਸਮੇਂ ਵਿਕਾਸ ਕਾਰਜ ਜੰਗੀ ਪੱਧਰ ‘ਤੇ ਮੁਕੰਮਲ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਸਨੀਕ ਹਾਜ਼ਰ ਸਨ।