ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ
ਕੰਮਾਂ ਦੀ ਗੁਣਵੱਤਾ ਦਾ ਨਿਰੀਖਣ ਕਰ ਕੇ ਦਿੱਤੀਆਂ ਸਖ਼ਤ ਹਦਾਇਤਾਂ
ਜਲੰਧਰ, 15 ਸਤੰਬਰ (ਸ਼ਿਵ)- ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਅੱਜ ਜਲੰਧਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ, ਸਫ਼ਾਈ ਪ੍ਰਬੰਧਾਂ ਅਤੇ ਹੋਰ ਨਗਰ ਨਿਗਮ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਕਮਿਸ਼ਨਰ ਵਲੋਂ ਬਰਲਟਨ ਪਾਰਕ, ਵਡਾਲਾ ਚੌਕ ਤੋਂ ਸ੍ਰੀ ਗੁਰੂ ਰਵਿਦਾਸ ਚੌਕ ਤੱਕ ਚੱਲ ਰਹੇ ਇੰਟਰਲਾਕ ਟਾਈਲਾਂ ਦੇ ਕੰਮ ਦਾ ਵੀ ਨਿਰੀਖਣ ਕੀਤਾ ਗਿਆ।
ਇ
ਇੰਟਰਲਾਕ ਟਾਈਲਾਂ ਦਾ ਨਿਰੀਖਣ ਕਰਦੇ ਹੋਏ ਕਮਿਸ਼ਨਰ ਸੁਰਿੰਦਰ ਸਿੰਘ ਤੇ ਨਾਲ ਇੰਜ. ਰਜਨੀਸ਼ ਡੋਗਰਾ ਤੇ ਹੋਰ। ਤਸਵੀਰ. ਮੁਨੀਸ਼
16-09-2026
ਜਲੰਧਰ, 15 ਸਤੰਬਰ (ਸ਼ਿਵ)- ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਅੱਜ ਜਲੰਧਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ, ਸਫ਼ਾਈ ਪ੍ਰਬੰਧਾਂ ਅਤੇ ਹੋਰ ਨਗਰ ਨਿਗਮ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਕਮਿਸ਼ਨਰ ਵਲੋਂ ਬਰਲਟਨ ਪਾਰਕ, ਵਡਾਲਾ ਚੌਕ ਤੋਂ ਸ੍ਰੀ ਗੁਰੂ ਰਵਿਦਾਸ ਚੌਕ ਤੱਕ ਚੱਲ ਰਹੇ ਇੰਟਰਲਾਕ ਟਾਈਲਾਂ ਦੇ ਕੰਮ ਦਾ ਵੀ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਮਾਡਲ ਟਾਊਨ ਖੇਤਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਫ਼ਾਈ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਗਈ। ਮੌਕੇ ’ਤੇ ਮਾਡਲ ਟਾਊਨ ਦੀ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੀ ਆਗੂ ਸ੍ਰੀਮਤੀ ਅਰੁਣਾ ਅਰੋੜਾ ਸਮੇਤ ਨਗਰ ਨਿਗਮ ਦੀਆਂ ਵੱਖ-ਵੱਖ ਟੀਮਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। ਨਗਰ ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਕਾਰਜ ਬਹੁਤ ਹੌਲੀ ਰਫ਼ਤਾਰ ਨਾਲ ਚੱਲ ਰਹੇ ਹਨ, ਉਨ੍ਹਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਨੇ ਠੇਕੇਦਾਰਾਂ ਨੂੰ ਵੀ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦੇਣ ਲਈ ਕਿਹਾ। ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਰਫ਼ਤਾਰ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸੇ ਮਕਸਦ ਨਾਲ ਉਨ੍ਹਾਂ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਕੇ ਮੌਕੇ ’ਤੇ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।