ਗੁਰਦੁਆਰਾ ਦੀਵਾਨ ਅਸਥਾਨ ਵਿਖੇ ਮਨਾਇਆ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
ਇਸਤਰੀ ਸਤਿਸੰਗ ਸਭਾਵਾਂ ਦੇ 46 ਜਥਿਆਂ ਨੇ ਭਰੀ ਕੀਰਤਨ ਦੀ ਹਾਜ਼ਰੀ ਜਲੰਧਰ, 15 ਸਤੰਬਰ (ਐੱਮ. ਐੱਸ.
ਇਸਤਰੀ ਸਤਿਸੰਗ ਸਭਾਵਾਂ ਦੇ 46 ਜਥਿਆਂ ਨੇ ਭਰੀ ਕੀਰਤਨ ਦੀ ਹਾਜ਼ਰੀ ਜਲੰਧਰ, 15 ਸਤੰਬਰ (ਐੱਮ. ਐੱਸ. ਲੋਹੀਆ)-ਇਸਤਰੀ ਸਤਿਸੰਗ ਸਭਾ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਕਰੀਬ 46 ਇਸਤਰੀ ਸਤਿਸੰਗ ਜੱਥਿਆਂ ਨੇ ਹਾਜ਼ਰੀ ਭਰੀ ਅਤੇ ਹਰਿਜਸ ਗਾਇਨ ਕੀਤਾ। ਸਵੇਰੇ 8.30 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਅਰੰਭ ਹੋਏ ਇਸ ਸਮਾਗਮ ਦੀ ਸਮਾਪਤੀ ਸ਼ਾਮ 5.30 ਵਜੇ ਹੋਈ। ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਤਜਿੰਦਰ ਕੌਰ, ਪਰਮਿੰਦਰ ਕੌਰ, ਪ੍ਰਿਤਪਾਲ ਕੌਰ, ਜਸਬੀਰ ਕੌਰ ਅਤੇ ਇਕਬਾਲ ਕੌਰ ਨੇ ਆਏ ਹੋਏ ਜੱਥਿਆਂ ਨੂੰ ਸਨਮਾਨਿਤ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਪਦਾਰਥਾਂ ਦੇ ਲੰਗਰ ਨਿਰੰਤਰ ਚੱਲਦੇ ਰਹੇ। ਬੀਬੀ ਚਰਨਜੀਤ ਕੌਰ, ਅਵਿਨਾਸ਼ ਕੌਰ, ਕੰਵਲਜੀਤ ਕੌਰ, ਬਲਵਿੰਦਰ ਕੌਰ, ਗੁਰਵਿੰਦਰ ਕੌਰ, ਰਾਣੀ ਬਹਿਲ, ਹਰਭਜਨ ਕੌਰ ਅਤੇ ਹੋਰ ਮੈਂਬਰਾਂ ਨੇ ਸਮਾਗਮ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਸਹਿਯੋਗ ਦਿੱਤਾ।