16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 15 ਸਤੰਬਰ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਐਮ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਜਲੰਧਰ, 15 ਸਤੰਬਰ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਐਮ.ਏ. (ਮਿਊਜ਼ਿਕ ਵੋਕਲ) ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ । ਵਿਦਿਆਰਥਣ ਰਵਲੀਨ ਕੌਰ ਨੇ 10 ਐਸ.ਜੀ.ਪੀ.ਏ. ਵਿਚੋਂ 9.70 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ, ਅਮਰਜੀਤ ਸਿੰਘ ਨੇ 9.57 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ, ਗੁਰਬਖਸ਼ ਕੌਰ ਨੇ 9.27 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਛੇਵਾਂ ਸਥਾਨ, ਨੇਹਾ ਅਤੇ ਸ਼ਾਲੂ ਨੇ 9.21 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਸੱਤਵਾਂ ਸਥਾਨ ਅਤੇ ਪਰਮੀਤ ਸਿੰਘ ਨੇ 9.12 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਿਲ ਕੀਤਾ । ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ । ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ ਅਤੇ ਪ੍ਰੋ. ਕਿਰਨ ਅਮਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅਗਲੀ ਖ਼ਬਰ ਆਦਰਸ਼ ਨਗਰ ਪਾਰਕ ਨੂੰ ਛੋਟਾ ਕਰਨ ਦਾ ਵਿਰੋਧ ਜਾਰੀ-ਡੀ. ਸੀ. ਨੂੰ ਸ਼ਿਕਾਇਤ
Ad Position 24