ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ
ਜਲੰਧਰ, 15 ਸਤੰਬਰ (ਐੱਮ. ਐੱਸ.
ਜਲੰਧਰ, 15 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਏ ਗਏ। ਇਸ ਮੌਕੇ ਸੰਗਤੀ ਰੂਪ ’ਚ ਸਹਿਜ ਪਾਠ ਦੇ ਭੋਗ ਪਾਏ ਗਏ। ਭਾਈ ਰਣਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਕੈਪਟਨ ਗੁਰਬਚਨ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਮੁੱਖ ਸੇਵਾਦਾਰ ਭੁਪਿੰਦਰ ਪਾਲ ਸਿੰਘ ਖ਼ਾਲਸਾ ਨੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਬਲਵਿੰਦਰ ਸਿੰਘ, ਦਲਜੀਤ ਸਿੰਘ ਵਾਲੀਆ, ਗੁਰਸੇਵਕ ਸਿੰਘ, ਹਰਜਿੰਦਰ ਸਿੰਘ, ਡਾ. ਪ੍ਰਿਤਪਾਲ ਸਿੰਘ, ਹਰਵਿੰਦਰ ਸਿੰਘ, ਸਤਪਾਲ ਸਿੰਘ ਅਤੇ ਹੋਰ ਹਾਜ਼ਰ ਸਨ।