15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਇੰਗਲੈਂਡ ਤੋਂ ਵਾਪਸ ਪਿੰਡ ਸੀਚੇਵਾਲ ਪਹੁੰਚਣ ’ਤੇ ਸੰਤ ਸੀਚੇਵਾਲ ਦਾ ਵੱਖ-ਵੱਖ ਆਗੂਆਂ ਵਲੋਂ ਭਰਵਾਂ ਸਵਾਗਤ

ਸ਼ਾਹਕੋਟ, 15 ਸਤੰਬਰ (ਨਗਿੰਦਰ ਸਿੰਘ ਬਾਂਸਲ)- ਉੱਘੇ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਇਗਲੈਂਡ ਦੌਰੇ ਤੋਂ ਵਾਪਸ ਪਿੰਡ ਸੀਚੇਵਾਲ ਪਹੁੰਚਣ ‘ਤੇ ਵੱਖ ਵੱਖ ਆਗੂਆਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸੰਤ ਸੀਚੇਵਾਲ ਦਾ ਸਵਾਗਤ ਕਰਨ ਵਾਲਿਆਂ ਵਿਚ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੇ ਸੂਬਾ ਮੀਤ ਪ੍ਰਧਾਨ ਤੇ ਇਨਫੋਟੈੱਕ ਪੰਜਾਬ ਦੇ ਡਾਇਰੈਕਟਰ ਬੀਬੀ ਰਣਜੀਤ ਕੌਰ ਕਾਕੜ ਕਲਾਂ, ੴ ਚੈਰੀਟੇਬਲ ਟਰੱਸਟ ਨਿਰਮਲ ਕੁੱਟੀਆ ਸੀਚੇਵਾਲ ਦੇ ਵਿੱਤ ਸਕੱਤਰ ਬਾਬਾ ਸੁਰਜੀਤ ਸਿੰਘ ਸ਼ੰਟੀ, ਬੈਕਫਿੰਕੋ ਪੰਜਾਬ ਦੇ ਵਾਈਸ ਚੇਅਰਮੈਨ ਤੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਜੋਗਾ ਸਿੰਘ ਸਰਪੰਚ ਚੱਕ ਚੇਲਾ, ਮਨਦੀਪ ਸਿੰਘ ਝੀਤਾ ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸ਼ਾਹਕੋਟ, 15 ਸਤੰਬਰ (ਨਗਿੰਦਰ ਸਿੰਘ ਬਾਂਸਲ)- ਉੱਘੇ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਇਗਲੈਂਡ ਦੌਰੇ ਤੋਂ ਵਾਪਸ ਪਿੰਡ ਸੀਚੇਵਾਲ ਪਹੁੰਚਣ ‘ਤੇ ਵੱਖ ਵੱਖ ਆਗੂਆਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸੰਤ ਸੀਚੇਵਾਲ ਦਾ ਸਵਾਗਤ ਕਰਨ ਵਾਲਿਆਂ ਵਿਚ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੇ ਸੂਬਾ ਮੀਤ ਪ੍ਰਧਾਨ ਤੇ ਇਨਫੋਟੈੱਕ ਪੰਜਾਬ ਦੇ ਡਾਇਰੈਕਟਰ ਬੀਬੀ ਰਣਜੀਤ ਕੌਰ ਕਾਕੜ ਕਲਾਂ, ੴ ਚੈਰੀਟੇਬਲ ਟਰੱਸਟ ਨਿਰਮਲ ਕੁੱਟੀਆ ਸੀਚੇਵਾਲ ਦੇ ਵਿੱਤ ਸਕੱਤਰ ਬਾਬਾ ਸੁਰਜੀਤ ਸਿੰਘ ਸ਼ੰਟੀ, ਬੈਕਫਿੰਕੋ ਪੰਜਾਬ ਦੇ ਵਾਈਸ ਚੇਅਰਮੈਨ ਤੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਜੋਗਾ ਸਿੰਘ ਸਰਪੰਚ ਚੱਕ ਚੇਲਾ, ਮਨਦੀਪ ਸਿੰਘ ਝੀਤਾ ਪੀ.ਏ. ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਸਨ। ਸਾਰਿਆਂ ਵੱਲੋਂ ਸੰਤ ਸੀਚੇਵਾਲ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਗਏ ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਬੀਬੀ ਰਣਜੀਤ ਕੌਰ ਕਾਕੜ ਕਲਾਂ ਵਲੋਂ ਸੰਤ ਸੀਚੇਵਾਲ ਨਾਲ ਹਲਕਾ ਸ਼ਾਹਕੋਟ ਦੇ ਵੱਖ ਵੱਖ ਮੁੱਦਿਆਂ’ਤੇ ਚਰਚਾ ਕੀਤੀ ਗਈ। ਸੰਤ ਸੀਚੇਵਾਲ ਨੇ ਹਾਜ਼ਰ ਆਗੂਆਂ ਪਾਸੋਂ ਲੋਹੀਆਂ ਖੇਤਰ ਵਿਚ ਦਰਿਆ ਸਤਲੁਜ ਦੇ ਬੰਨ੍ਹ ਉੱਪਰ ਬਣ ਰਹੀ ਸੜਕ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸੰਤ ਸੀਚੇਵਾਲ ਵੱਲੋਂ ਨਿਰਮਲ ਕੁਟੀਆ ਵਿਖੇ ਸ਼ੁਕਰਾਨੇ ਵਜੋਂ ਅਤੇ ਹਲਕਾ ਸ਼ਾਹਕੋਟ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ’ਚ ਹਿੰਦੀ ਦਿਵਸ ਮਨਾਇਆ ਅਗਲੀ ਖ਼ਬਰ ਮੁਫ਼ਤ ਅੱਖਾਂ ਦੇ ਕੈਂਪ ਲਈ ਕੈਨੇਡਾ ਵਾਸੀ ਹਰਪ੍ਰੀਤ ਕੌਰ ਵਲੋਂ 1 ਲੱਖ ਦਾ ਦਾਨ
Ad Position 24