15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਪਰਵਾਦੀ ਤਾਕਤਾਂ ਵਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ਵਿੱਚੋਂ ਕੱਢਣ ਦੀ ਕੋਝੀ ਸਾਜਿਸ਼-ਜਥੇਦਾਰ ਜੋਧਪੁਰੀ

ਸ਼ਾਹਕੋਟ, 15 ਸਤੰਬਰ (ਨਗਿੰਦਰ ਸਿੰਘ ਬਾਂਸਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਮੀਤ ਪ੍ਰਧਾਨ ਜਥੇਦਾਰ ਕਰਨੈਲ ਸਿੰਘ ਜੋਧਪੁਰੀ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਯੂਨੀਵਰਸਟੀ ਵਿਚ ਬਿਪਰਵਾਦੀ ਤਾਕਤਾਂ ਦੇ ਪੈਰ ਪਸਾਰਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਇਤਿਹਾਸ ਦੇ ਪੋਸਟ-ਗ੍ਰੈਜੂਏਸ਼ਨ ਸਿਲੇਬਸ ’ਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਚਾਰ ਅਹਿਮ ਲੇਖ ਹਟਾ ਦਿੱਤੇ ਗਏ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸ਼ਾਹਕੋਟ, 15 ਸਤੰਬਰ (ਨਗਿੰਦਰ ਸਿੰਘ ਬਾਂਸਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਮੀਤ ਪ੍ਰਧਾਨ ਜਥੇਦਾਰ ਕਰਨੈਲ ਸਿੰਘ ਜੋਧਪੁਰੀ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਯੂਨੀਵਰਸਟੀ ਵਿਚ ਬਿਪਰਵਾਦੀ ਤਾਕਤਾਂ ਦੇ ਪੈਰ ਪਸਾਰਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਇਤਿਹਾਸ ਦੇ ਪੋਸਟ-ਗ੍ਰੈਜੂਏਸ਼ਨ ਸਿਲੇਬਸ ’ਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਚਾਰ ਅਹਿਮ ਲੇਖ ਹਟਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਯੂਨੀਵਰਸਟੀ ਵਿਚ ਇਤਿਹਾਸ ਵਿਸ਼ੇ ਵਿਚ ਸਿੱਖ ਇਤਿਹਾਸ ਪੜ੍ਹਨਾ ਹੁਣ ਲਾਜ਼ਮੀ ਨਹੀਂ ਰਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਯੂਨੀਵਰਸਟੀ ਦੇ ਵਿਦਿਆਰਥੀਆਂ ਕੋਲੋਂ ਜਾਣਕਾਰੀ ਮਿਲੀ ਹੈ ਕਿ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਨਾਲੋਂ ਤੋੜਨ ਦੀ ਇਹ ਕੋਝੀ ਸਾਜਿਸ਼ ਬਿਪਰਵਾਦੀ ਤਾਕਤਾਂ ਵਲੋਂ ਰਚੀ ਗਈ ਹੈ। ਜਥੇਦਾਰ ਜੋਧਪੁਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਟੀ ਦੇ ਨਾਲ ਨਾਲ ਇਸ ਨਾਲ ਜੁੜੇ ਕਰੀਬ 200 ਕਾਲਜਾਂ ਦੇ ਵਿਦਿਆਰਥੀਆਂ ‘ਤੇ ਵੀ ਇਸ ਫੈਸਲੇ ਦਾ ਪ੍ਰਭਾਵ ਪਵੇਗਾ। ਜਥੇਦਾਰ ਜੋਧਪੁਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਪਾਠਕ੍ਰਮ ਨੂੰ ਮੁੜ ਇਤਿਹਾਸ ਦੇ ਸਿਲੇਬਸ ਵਿਚ ਯੋਗ ਸਥਾਨ ਦੇੇਵੇ। ਇਸ ਮੌਕੇ ਜਥੇਦਾਰ ਕਰਨੈਲ ਸਿੰਘ ਜੋਧਪੁਰੀ, ਜਸਵੀਰ ਸਿੰਘ, ਮੁਖਤਿਆਰ ਸਿੰਘ, ਮੌੜਾ ਸਿੰਘ, ਹਰਭਜਨ ਸਿੰਘ ਬਾਜਵਾ, ਮੱਖਣ ਸਿੰਘ ਬਾਜਵਾ, ਸਰਤਾਜ ਸਿੰਘ, ਕੁਲਬੀਰ ਸਿੰਘ, ਰਵਿੰਦਰ ਸਿੰਘ ਖਾਲਸਾ, ਗੁਰਮੇਲ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿਤਪੁਰ ਛਿੰਝ ਮੇਲੇ ’ਚ ਪਟਕੇ ਦੀਆਂ ਕੁਸ਼ਤੀਆਂ ਦਿਨੇਸ਼ ਗੋਲੀਆ ਜੇਤੂ, ਪ੍ਰਿੰਸ ਕੋਹਾਲੀ ਤੇ ਵਿਸ਼ਾਲ ਭੁੰਡੂ ਨੇ ਜਿੱਤੀਆਂ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ’ਚ ਹਿੰਦੀ ਦਿਵਸ ਮਨਾਇਆ
Ad Position 24