15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਯੂਥ ਅਕਾਲੀ ਦਲ (ਪੁਨਰ ਸੁਰਜੀਤ) ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ’ਚ ਐਡਵੋਕੇਟ ਜੋਧ ਸਿੰਘ ਲਈ ਪ੍ਰਚਾਰ ’ਚ ਜੁਟਿਆ

ਆਦਮਪੁਰ, 15 ਸਤੰਬਰ (ਹਰਪ੍ਰੀਤ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 20 ਸਤੰਬਰ 2026 ਨੂੰ ਹੋਣ ਜਾ ਰਹੀਆਂ ਸੈਨੇਟ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ‘ਸੱਥ’ ਗੱਠਜੋੜ ਦੇ ਸਾਂਝੇ ਉਮੀਦਵਾਰ ਐਡਵੋਕੇਟ ਜੋਧ ਸਿੰਘ ਨੇ ਯੂਥ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਕਪੂਰ ਪਿੰਡ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਚੋਣਾਂ ਵਿੱਚ ਸਹਿਯੋਗ ਦੀ ਮੰਗ ਕੀਤੀ।

Ad Position 21
repet_subhas-goyals [Copy P29]
ਐਡਵੋਕੇਟ ਜੋਧ ਸਿੰਘ ਨਾਲ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਕਪੂਰ ਪਿੰਡ। ਤਸਵੀਰ ਹਰਪ੍ਰੀਤ 16-09-2026
ਆਦਮਪੁਰ, 15 ਸਤੰਬਰ (ਹਰਪ੍ਰੀਤ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 20 ਸਤੰਬਰ 2026 ਨੂੰ ਹੋਣ ਜਾ ਰਹੀਆਂ ਸੈਨੇਟ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ‘ਸੱਥ’ ਗੱਠਜੋੜ ਦੇ ਸਾਂਝੇ ਉਮੀਦਵਾਰ ਐਡਵੋਕੇਟ ਜੋਧ ਸਿੰਘ ਨੇ ਯੂਥ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਕਪੂਰ ਪਿੰਡ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਚੋਣਾਂ ਵਿੱਚ ਸਹਿਯੋਗ ਦੀ ਮੰਗ ਕੀਤੀ। ਇਸ ਅਹਿਮ ਬੈਠਕ ਤੋਂ ਬਾਅਦ ਪ੍ਰਧਾਨ ਜਸਪ੍ਰੀਤ ਸਿੰਘ ਕਪੂਰ ਪਿੰਡ ਨੇ ਐਡਵੋਕੇਟ ਜੋਧ ਸਿੰਘ ਨੂੰ ਹਰ ਪੱਧਰ ’ਤੇ ਪੂਰਨ ਸਮਰਥਨ ਦੇਣ ਦਾ ਅਧਿਕਾਰਤ ਵਾਅਦਾ ਕੀਤਾ। ਜਸਪ੍ਰੀਤ ਸਿੰਘ ਕਪੂਰ ਪਿੰਡ ਨੇ ਆਪਣਾ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ, “ਪੰਜਾਬ ਯੂਨੀਵਰਸਿਟੀ ਸਾਡੇ ਬਜ਼ੁਰਗਾਂ ਦੀ ਦੂਰਅੰਦੇਸ਼ੀ ਅਤੇ ਕੁਰਬਾਨੀਆਂ ਸਦਕਾ ਖੜ੍ਹੀ ਹੋਈ ਪੰਜਾਬ ਦੇ ਬੌਧਿਕ ਸਰਮਾਏ ਦਾ ਤਾਜ ਹੈ। ਅੱਜ ਬਾਹਰੀ ਸ਼ਕਤੀਆਂ ਵਲੋਂ ਯੂਨੀਵਰਸਿਟੀ ਦੇ ਪੰਜਾਬ-ਪੱਖੀ ਚਰਿੱਤਰ ਨੂੰ ਖ਼ਤਮ ਕਰਨ ਅਤੇ ਇਸ ਦੇ ਲੋਕਤੰਤਰ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਇਨ੍ਹਾਂ ਪੰਜਾਬ-ਵਿਰੋਧੀ ਸਾਜ਼ਿਸ਼ਾਂ ਨੂੰ ਠੱਲ੍ਹ ਪਾਉਣ ਲਈ ਸੈਨੇਟ ਵ’ਚ ਐਡਵੋਕੇਟ ਜੋਧ ਸਿੰਘ ਵਰਗੀਆਂ ਮਜ਼ਬੂਤ ਅਤੇ ਕਾਨੂੰਨੀ ਮਾਹਿਰ ਆਵਾਜ਼ਾਂ ਦੀ ਲੋੜ ਹੈ, ਜੋ ਪੰਥ ਅਤੇ ਪੰਜਾਬੀਅਤ ਦੇ ਪਹਿਰੇਦਾਰ ਬਣ ਸਕਣ। ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ (ਪੁਨਰ ਸੁਰਜੀਤ) ਸਰਦਾਰ ਜਸਪ੍ਰੀਤ ਸਿੰਘ ਕਪੂਰ ਪਿੰਡ ਨੇ ਜਲੰਧਰ ਖੇਤਰ ਦੇ ਸਮੂਹ ਰਜਿਸਟਰਡ ਗ੍ਰੈਜੂਏਟ ਵੋਟਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਮਾਂ-ਬੋਲੀ ਪੰਜਾਬੀ ਦੇ ਸਤਿਕਾਰ ਅਤੇ ਸੂਬੇ ਦੇ ਹੱਕਾਂ ਦੀ ਰਾਖੀ ਲਈ 20 ਸਤੰਬਰ ਨੂੰ ਐਡਵੋਕੇਟ ਜੋਧ ਸਿੰਘ ਦੇ ਹੱਕ ਵਿੱਚ ਸੀਰੀਅਲ ਨੰਬਰ 21 ‘ਤੇ ਆਪਣੀ ਪਹਿਲੀ ਪਸੰਦ ਦੀ ਕੀਮਤੀ ਵੋਟ ਪਾ ਕੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜੇਤੂ ਬਣਾਉਣ। ਇਸ ਫੈਸਲੇ ਤੋਂ ਬਾਅਦ ਯੂਥ ਲੀਡਰਸ਼ਿਪ ਨੇ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਤਿਆਰੀ ਖਿੱਚ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਐਚ.ਆਈ.ਵੀ. ਜਾਗਰੂਕਤਾ ਅਤੇ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਰਸੂਲਪੁਰੀ ਵਲੋਂ ਬਾੜੀਆਂ ਕਲਾਂ ’ਚ ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਨਿਖੇਧੀ
Ad Position 24