15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਦੂਨ ਵਰਲਡ ਸਕੂਲ ’ਚ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

ਮਲਸੀਆਂ, 15 ਸਤੰਬਰ (ਦਲਜੀਤ ਸਿੰਘ ਸਚਦੇਵਾ)-ਦੂਨ ਵਰਲਡ ਸਕੂਲ ਮਲਸੀਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ ਉਪਰੰਤ ਵਿਦਿਆਰਥੀਆਂ ਵਲੋਂ ਸਿਮਰਨ ਕੀਤਾ ਗਿਆ ਤੇ ਬੱਚਿਆਂ ਨੇ ਮਿਲ ਕੇ ਗੁਰਬਾਣੀ ਕੀਰਤਨ ਵੀ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਮਲਸੀਆਂ, 15 ਸਤੰਬਰ (ਦਲਜੀਤ ਸਿੰਘ ਸਚਦੇਵਾ)-ਦੂਨ ਵਰਲਡ ਸਕੂਲ ਮਲਸੀਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ ਉਪਰੰਤ ਵਿਦਿਆਰਥੀਆਂ ਵਲੋਂ ਸਿਮਰਨ ਕੀਤਾ ਗਿਆ ਤੇ ਬੱਚਿਆਂ ਨੇ ਮਿਲ ਕੇ ਗੁਰਬਾਣੀ ਕੀਰਤਨ ਵੀ ਕੀਤਾ। ਸਕੂਲ ਦੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਗੁਰਬਾਣੀ ਤੇ ਪਹਿਲੇ ਪ੍ਰਕਾਸ਼ ਪੁਰਬ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਤੇ ਇਸ ਪਵਿੱਤਰ ਦਿਹਾੜੇ ਨਾਲ ਜੁੜੇ ਇਤਿਹਾਸਕ ਪੱਖਾਂ ਤੋਂ ਜਾਣੂ ਕਰਵਾਇਆ ਗਿਆ। ਡਾਇਰੈਕਟਰ ਜਸਵੰਤ ਸਿੰਘ ਦਾਨੀਆਂ ਨੇ ਕਿਹਾ ਕਿ ਬੱਚਿਆਂ ਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨਾ ਸਿੱਖਿਆ ਦਾ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਅੰਦਰ ਨੈਤਿਕ ਕਦਰਾਂ-ਕੀਮਤਾਂ, ਸੇਵਾ ਭਾਵਨਾ ਅਤੇ ਆਤਮਿਕਤਾ ਨੂੰ ਮਜ਼ਬੂਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਲੰਮੇ ਬਿਜਲੀ ਕੱਟਾਂ ਵਿਰੁੱਧ ਵਡਾਲਾ ਦੀ ਅਗਵਾਈ ਹੇਠ ਧਰਨਾ ਅਗਲੀ ਖ਼ਬਰ ਐਚ.ਆਈ.ਵੀ. ਜਾਗਰੂਕਤਾ ਅਤੇ ਸਿਹਤ ਜਾਂਚ ਕੈਂਪ ਲਗਾਇਆ
Ad Position 24