18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਿਦੇਸ਼ ਪ੍ਰਚਾਰ ਲਈ ਗਏ ਬਾਬਾ ਭਗਵਾਨ ਸਿੰਘ ਦਾ ਸੰਗਤ ਵਲੋਂ ਸਨਮਾਨ

ਜਲੰਧਰ, 17 ਸਤੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 18-09-2026
ਜਲੰਧਰ, 17 ਸਤੰਬਰ (ਐੱਮ. ਐੱਸ. ਲੋਹੀਆ)-ਗੁਰੂ ਨਾਨਕ ਗੁਰਦੁਆਰਾ ਵਰਿਸਟਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਿੱਖੀ ਪ੍ਰਚਾਰ ਲਈ ਪਹੁੰਚੇ ਹਰਖੋਵਾਲੀਏ ਸੰਪ੍ਰਦਾਇ ਦੇ ਮੁਖੀ ਬਾਬਾ ਭਗਵਾਨ ਸਿੰਘ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗਿਆਨੀ ਭਾਗ ਸਿੰਘ, ਬਾਬਾ ਗੁਰਮੇਲ ਸਿੰਘ, ਸੁਖਬੀਰ ਸਿੰਘ, ਸਟੇਜ ਸਕੱਤਰ ਅਰਵਿੰਦਰ ਸਿੰਘ ਅਤੇ ਸਮੂਹ ਪ੍ਰਬੰਧਕਾਂ ਵਲੋਂ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਦਾ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਮਤੀ ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਲੋਕ ਮਿਲਣੀ ਦੌਰਾਨ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਅਤੇ ਵਪਾਰੀ ਵਰਗ ਵਲੋਂ ਸਨਮਾਨ
Ad Position 24