18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰਦੁਆਰਾ ਸ਼ਹੀਦ ਬਾਬਾ ਮਤੀ ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਆਦਮਪੁਰ, 17 ਸਤੰਬਰ (ਹਰਪ੍ਰੀਤ ਸਿੰਘ)-ਇਤਿਹਾਸਿਕ ਗੁਰਦੁਆਰਾ ਸ਼ਹੀਦ ਬਾਬਾ ਮਤੀ ਡਰੋਲੀ ਕਲਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ। ਸਜਾਏ ਗਏ ਵਿਸ਼ੇਸ਼ ਦੀਵਾਨ ’ਚ ਭਾਈ ਜੈਦੇਵ ਸਿੰਘ ਤਲਵੰਡੀ ਸਾਬੋ, ਕਥਾ ਵਾਚਕ ਗਿਆਨੀ ਗੁਰਦਿੱਤ ਸਿੰਘ, ਢਾਡੀ ਜੱਥਾ ਗਿਆਨੀ ਗੁਰਭੇਜ ਸਿੰਘ ਗਾਫਿਲ ਫਰੀਦਕੋਟ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਗੁਰਬਾਣੀ ਕੀਰਤਨ ਅਤੇ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-09-2026
ਆਦਮਪੁਰ, 17 ਸਤੰਬਰ (ਹਰਪ੍ਰੀਤ ਸਿੰਘ)-ਇਤਿਹਾਸਿਕ ਗੁਰਦੁਆਰਾ ਸ਼ਹੀਦ ਬਾਬਾ ਮਤੀ ਡਰੋਲੀ ਕਲਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ। ਸਜਾਏ ਗਏ ਵਿਸ਼ੇਸ਼ ਦੀਵਾਨ ’ਚ ਭਾਈ ਜੈਦੇਵ ਸਿੰਘ ਤਲਵੰਡੀ ਸਾਬੋ, ਕਥਾ ਵਾਚਕ ਗਿਆਨੀ ਗੁਰਦਿੱਤ ਸਿੰਘ, ਢਾਡੀ ਜੱਥਾ ਗਿਆਨੀ ਗੁਰਭੇਜ ਸਿੰਘ ਗਾਫਿਲ ਫਰੀਦਕੋਟ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਗੁਰਬਾਣੀ ਕੀਰਤਨ ਅਤੇ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ। ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਨੂੰ ਦੇਸੀ ਮਹੀਨੇ ਦੀ ਸੰਗਰਾਂਦ ਦੀ ਵਧਾਈ ਦਿੰਦਿਆਂ ਗੁਰੂ ਸਾਹਿਬਾਨ ਦੁਆਰਾ ਦਰਸਾਏ ਗਏ ਸੱਚ ਅਤੇ ਸਮਰਪਣ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਮੈਂਬਰ ਸਮੇਤ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਵੱਡੀ ਗਿਣਤੀ ’ਚ ਹਾਜ਼ਰ ਹੋਈਆਂ ।
Ad Position 22
No active advertisement
ਪਿਛਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਵਿਦੇਸ਼ ਪ੍ਰਚਾਰ ਲਈ ਗਏ ਬਾਬਾ ਭਗਵਾਨ ਸਿੰਘ ਦਾ ਸੰਗਤ ਵਲੋਂ ਸਨਮਾਨ
Ad Position 24