18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਿਧਾਨ ਸਭਾ ਹਲਕਿਆਂ ਦੇ ਨਸ਼ਾ ਮੁਕਤ ਮੋਰਚਾ ਦੇ ਮੈਂਬਰਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਦੇ ਅੰਤਿਮ ਪੜਾਅ ਬਾਰੇ ਦਿੱਤੀ ਜਾਣਕਾਰੀ

ਜਲੰਧਰ, 17 ਸਤੰਬਰ (ਜਤਿੰਦਰ ਪੰਮੀ)-ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ, ਜਲੰਧਰ ਕੈਂਟ, ਜਲੰਧਰ ਪੱਛਮੀ ਅਤੇ ਜਲੰਧਰ ਉੱਤਰੀ ਦੇ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹੇਠਲੇ ਪੱਧਰ ਤੱਕ ਸਾਂਝੀ ਭਾਗੀਦਾਰੀ ਨੂੰ ਹੋਰ ਮਜਬੂਤ ਕਰਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਨੂੰ ਹੋਰ ਤੇਜ਼ ਕਰਨ ਵੱਲ ਖਾਸ ਤਵੱਜੋਂ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 18-09-2026
ਜਲੰਧਰ, 17 ਸਤੰਬਰ (ਜਤਿੰਦਰ ਪੰਮੀ)-ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ, ਜਲੰਧਰ ਕੈਂਟ, ਜਲੰਧਰ ਪੱਛਮੀ ਅਤੇ ਜਲੰਧਰ ਉੱਤਰੀ ਦੇ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹੇਠਲੇ ਪੱਧਰ ਤੱਕ ਸਾਂਝੀ ਭਾਗੀਦਾਰੀ ਨੂੰ ਹੋਰ ਮਜਬੂਤ ਕਰਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਨੂੰ ਹੋਰ ਤੇਜ਼ ਕਰਨ ਵੱਲ ਖਾਸ ਤਵੱਜੋਂ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਮੇਅਰ ਵਨੀਤ ਧੀਰ , ਨਸ਼ਾ ਮੁਕਤੀ ਮੋਰਚਾ ਦੇ ਦੋਆਬਾ ਕੋਆਰਡੀਨੇਟਰ ਅਤਿਨ ਅਗਨੀਹੋਤਰੀ ਅਤੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਵਲੋਂ ਵਿਲੇਜ਼ ਅਤੇ ਵਾਰਡ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਆਪਣੇ-ਆਪਣੇ ਪਿੰਡਾਂ ਤੇ ਵਾਰਡਾਂ ਵਿੱਚ ਸਰਗਰਮ ਰਹਿ ਕੇ ਲੋਕਾਂ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਅਤੇ ਨੌਜਵਾਨਾਂ ਦੀ ਅਥਾਹ ਊਰਜਾ ਸ਼ਕਤੀ ਨੂੰ ਉਸਾਰੂ ਪਾਸੇ ਲਗਾਉਣ ਲਈ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੇਠਲੇ ਪੱਧਰ ਤੱਕ ਇਸ ਸਮੱਸਿਆ ਨੂੰ ਖ਼ਤਮ ਕਰਨ ਲਈ ਮੁੜ ਵਸੇਬੇ ਦੇ ਨਾਲ ਨਾਲ ਲੋਕਾਂ ਦੀ ਸਾਂਝੀ ਸਮੂਲੀਅਤ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਚਲਾਈ ਗਈ 551 ਦਿਨਾਂ ਦੀ ਇਸ ਮੁਹਿੰਮ ਦੌਰਾਨ 76000 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਅਗਲੇ ਪੜਾਅ ਦੌਰਾਨ ਨਸ਼ਾ ਮੁਕਤੀ ਮੋਰਚਾ ਮੈਂਬਰਾਂ ਵਲੋਂ ਹਰੇਕ ਪਿੰਡ ਅਤੇ ਵਾਰਡ ਵਿੱਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਜਾਗਰੂਕਤਾ ਫੈਲਾਈ ਜਾਵੇਗੀ ਅਤੇ ਨਸ਼ਿਆਂ ਖਿਲਾਫ਼ ਜੰਗ ਦੀ ਪ੍ਰਗਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ- ਨਾਲ ਮੁੜ ਵਸੇਬਾ ਉਪਾਵਾਂ ਸਮੇਤ ਬਹੁ-ਮੰਤਵੀ ਪਹੁੰਚ ਨੂੰ ਅਪਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਇਸ ਲਈ ਪਿੰਡਾਂ ਵਿੱਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ ਖੇਡਾਂ ਵਤਨ ਪੰਜਾਬ ਵਰਗੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਜੋ ਨੌਜਵਾਨਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਿੱਚ ਮਹੱਤਪੂਰਨ ਭੂਮਿਕਾ ਨਿਭਾ ਰਹੀ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਪਿਛਲੇ 16 ਦਿਨਾਂ ਦੌਰਾਨ 127 ਐਫ.ਆਈ.ਆਰ.ਦਰਜ ਕਰਕੇ 150 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੁਲਿਸ ਦੀ ਇਸ ਕਾਰਵਾਈ ਦਾ ਮੰਤਵ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨਾ ਅਤੇ ਜੋ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਿਲ ਹਨ ਵਿਰੁੱਧ ਸਖ਼ਤ ਕਾਰਵਾਈ ਕਰਨਾ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਵਲੋਂ ਕੀਤੀਆਂ ਗਈਆਂ ਗੈਰ-ਕਾਨੂੰਨੀ ਉਸਾਰੀਆਂ ਵੀ ਢਾਹੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਨੌਰਥ ’ਚ ਵਨੀਤ ਧੀਰ ਨੇ ਖੋਲ੍ਹਿਆ ਨਵਾਂ ਦਫ਼ਤਰ ਕਿਹਾ : ਹਲਕਾ ਵਾਸੀਆਂ ਨਾਲ ਸਿੱਧਾ ਰਾਬਤਾ ਵਧਾਉਣ ਤੇ ਸਮੱਸਿਆਵਾਂ... ਅਗਲੀ ਖ਼ਬਰ ਚੋਰਾਂ ਵਲੋਂ ਕਰਿਆਨੇ ਦੀ ਦੁਕਾਨ ਦਾ ਸ਼ਟਰ ਪੁੱਟ ਕੇ ਨਕਦੀ ਤੇ ਸਾਮਾਨ ਚੋਰੀ ਖਿੰਗਰਾ ਗੇਟ ’ਚ ਦੇਰ ਰਾਤ 2.30 ਵਜੇ ਦੇ ਕਰੀਬ...
Ad Position 24