ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ
ਚੁਗਿੱਟੀ/ ਜੰਡੂ ਸਿੰਘਾ, 17 ਸਤੰਬਰ (ਨਰਿੰਦਰ ਲਾਗੂ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ’ਚ ਗੁਰਮਤਿ ਸਮਾਗਮ 18 ਸਤੰਬਰ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਭਾਈ ਜੋਗਾ ਸਿੰਘ ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਮੌਕੇ ਅੰਮ੍ਰਿਤ ਵੇਲੇ ਸੁਖਮਨੀ ਸਾਹਿਬ ਦਾ ਪਾਠ ਸੰਗਤੀ ਰੂਪ ਵਿੱਚ ਕੀਤਾ ਜਾਵੇਗਾ ਉਪਰੰਤ ਹਜ਼ੂਰੀ ਰਾਗੀ ਭਾਈ ਤਜਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਅਜੀਤ ਡੈਸਕ
18-09-2026