17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰਦੁਆਰਾ ਮਾਡਲ ਟਾਊਨ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ

ਜਲੰਧਰ, 17 ਸਤੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 18-09-2026
ਜਲੰਧਰ, 17 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਜਲੰਧਰ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਮੌਕੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ‘ਰਾਜਪੁਰਾ’ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ। ਸਮਾਗਮ ਦੌਰਾਨ ਭਾਈ ਗੁਰਦੇਵ ਸਿੰਘ ਅਤੇ ਭਾਈ ਆਤਮਾ ਸਿੰਘ (ਹਜ਼ੂਰੀ ਰਾਗੀ, ਗੁਰਦੁਆਰਾ ਸਾਹਿਬ) ਦੇ ਜੱਥਿਆਂ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ। ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਅੱਸੂ ਮਹੀਨੇ ਸੰਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤ ਨੂੰ ਗੁਰੂ ਘਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ. ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਕੈਪਟਨ ਸਤਿੰਦਰਪਾਲ ਸਿੰਘ, ਪੀ. ਐੱਸ. ਓਬਰਾਏ, ਲਖਬੀਰ ਸਿੰਘ ਛਾਬੜਾ, ਡਾ. ਅਮਨਦੀਪ ਸਿੰਘ ਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ।
Ad Position 22
No active advertisement
ਪਿਛਲੀ ਖ਼ਬਰ ਕੋਲਕਾਤਾ ਦੇ ਆਏ ਕਾਰੀਗਰਾਂ ਵਲੋਂ ਕੀਤਾ ਜਾ ਰਿਹਾ ਹੈ ਬਾਬਾ ਸੋਢਲ ਦੇ ਸੁੰਦਰੀਕਰਨ ਦਾ ਕੰਮ ਅਗਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਨੌਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਭਲਕੇ
Ad Position 24