17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਨੇ ਜਗਾਏ 21 ਹਜ਼ਾਰ ‘ਆਸ਼ੀਰਵਾਦ ਦੇ ਦੀਵੇ’

ਜਲੰਧਰ, 17 ਸਤੰਬਰ (ਸ਼ਿਵ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 77ਵੇਂ ਜਨਮ ਦਿਨ ਅਤੇ ਉਨ੍ਹਾਂ ਦੇ 25 ਸਾਲਾਂ ਦੇ ਜਨਸੇਵਾ ਕਾਲ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵਲੋਂ ਸੇਵਾ, ਸਮਰਪਣ ਅਤੇ ਜਨਕਲਿਆਣ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਤਿੰਨਾਂ ਵਿਧਾਨ ਸਭਾ ਹਲਕਿਆਂ ਅਤੇ ਸਾਰੇ 14 ਮੰਡਲਾਂ ਵਿੱਚ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 18-09-2026
ਜਲੰਧਰ, 17 ਸਤੰਬਰ (ਸ਼ਿਵ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 77ਵੇਂ ਜਨਮ ਦਿਨ ਅਤੇ ਉਨ੍ਹਾਂ ਦੇ 25 ਸਾਲਾਂ ਦੇ ਜਨਸੇਵਾ ਕਾਲ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵਲੋਂ ਸੇਵਾ, ਸਮਰਪਣ ਅਤੇ ਜਨਕਲਿਆਣ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਤਿੰਨਾਂ ਵਿਧਾਨ ਸਭਾ ਹਲਕਿਆਂ ਅਤੇ ਸਾਰੇ 14 ਮੰਡਲਾਂ ਵਿੱਚ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਕਰੀਬ 21 ਹਜ਼ਾਰ ‘ਆਸ਼ੀਰਵਾਦ ਦੇ ਦੀਵੇ’ ਜਗਾਏ ਗਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸੀਨੀਅਰ ਆਗੂ ਤਜਿੰਦਰ ਸਿੰਘ ਬਿੱਟੂ, ਸੂਬਾ ਉਪ ਪ੍ਰਧਾਨ ਰਾਕੇਸ਼ ਰਾਠੌਰ, ਸਾਬਕਾ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ, ਸੀਨੀਅਰ ਭਾਜਪਾ ਆਗੂ ਦਿਨੇਸ਼ ਢੱਲ, ਸੂਬਾ ਅਨੁਸੂਚਿਤ ਜਾਤੀ ਮੋਰਚਾ ਦੇ ਪ੍ਰਧਾਨ ਸ਼ੀਤਲ ਅੰਗੁਰਾਲ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ, ਅਹੁਦੇਦਾਰ, ਮੰਡਲ ਪ੍ਰਧਾਨ ਅਤੇ ਵਰਕਰ ਹਾਜ਼ਰ ਸਨ। ਅਸ਼ੋਕ ਸਰੀਨ ਹਿੱਕੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਭਾਜਪਾ ਵਰਕਰਾਂ ਵੱਲੋਂ ਸਿਰਫ਼ ਉਤਸਵ ਵਜੋਂ ਨਹੀਂ, ਸਗੋਂ ‘ਸੇਵਾ ਦਿਵਸ’ ਵਜੋਂ ਮਨਾਇਆ ਗਿਆ। ਇਸ ਮੌਕੇ ਕੁਸ਼ਠ ਆਸ਼ਰਮ, ਅਪਾਹਜ ਆਸ਼ਰਮ, ਗਊਸ਼ਾਲਾਵਾਂ, ਅਨਾਥ ਆਸ਼ਰਮਾਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਵਿਚ ਸੇਵਾ ਕਾਰਜ ਕੀਤੇ ਗਏ। ਲੋੜਵੰਦ ਬੱਚਿਆਂ ਨੂੰ ਸਕੂਲ ਬੈਗ ਅਤੇ ਪੜ੍ਹਾਈ ਦਾ ਸਮਾਨ ਵੀ ਵੰਡਿਆ ਗਿਆ। ਇਸ ਤੋਂ ਇਲਾਵਾ ਮੰਦਰਾਂ ਵਿਚ ਹਵਨ-ਯੱਗ, ਗੁਰਦੁਆਰਿਆਂ ਵਿਚ ਅਰਦਾਸ ਅਤੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਪ੍ਰਧਾਨ ਮੰਤਰੀ ਮੋਦੀ ਦੀ ਤੰਦਰੁਸਤੀ, ਲੰਬੀ ਉਮਰ ਅਤੇ ਨਿਰੰਤਰ ਰਾਸ਼ਟਰ ਸੇਵਾ ਲਈ ਅਰਦਾਸ ਕੀਤੀ ਗਈ। ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਆਸ਼ੀਰਵਾਦ ਦੇ ਦੀਵੇ ਜਗਾਏ ਗਏ। ਉੱਤਰੀ ਵਿਧਾਨ ਸਭਾ ਹਲਕੇ ਵਿੱਚ ਬਰਲਟਨ ਪਾਰਕ ਸਥਿਤ ਸਮਾਰਟ ਸਿਟੀ ਸਪੋਰਟਸ ਹੱਬ ਅਤੇ ਸਰਫੇਸ ਵਾਟਰ ਪ੍ਰੋਜੈਕਟ ਸਥਾਨ ’ਤੇ ਦੀਵੇ ਜਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸੇ ਤਰ੍ਹਾਂ ਪੱਛਮੀ ਵਿਧਾਨ ਸਭਾ ਹਲਕੇ ਵਿਚ ਬਾਬੂ ਜਗਜੀਵਨ ਰਾਮ ਚੌਕ ਸਥਿਤ ਸਮਾਰਟ ਸਿਟੀ ਰੇਨ ਵਾਟਰ ਹਾਰਵੈਸਟਿੰਗ ਪ੍ਰਾਜੈਕਟ ਦੇ ਨੇੜੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਦੀਵੇ ਜਗਾਏ। ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਵਰਕਰ ਤੇ ਲੋਕ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਲੋਂ ਈਰਾਨੀ ਆਗੂਆਂ ਦੇ ਵੀਜ਼ੇ ਮਨਜ਼ੂਰ ਅਗਲੀ ਖ਼ਬਰ ਇਟਲੀ ਦਾ ਸੁਪਨਾ ਦਿਖਾ ਕੀਨੀਆ ’ਚ ਬਣਾਇਆ ਬੰਧਕ, ਹੁਣ ਤਿੰਨੇ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਨਾਲ ਪਰਿਵਾਰਾਂ...
Ad Position 24