19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਿਤਿਨ ਨਬੀਨ, ਤਰੁਣ ਚੁਘ ਤੇ ਕੇਵਲ ਸਿੰਘ ਢਿੱਲੋਂ ਨੇ ਅਮਰੀ ਦੀ ਪਿੱਠ ਥਾਪੜੀ

ਜਲੰਧਰ, 18 ਸਤੰਬਰ (ਸ਼ਿਵ)- ਭਾਜਪਾ ਵਲੋਂ ਪਠਾਨਕੋਟ ਦੇ ਮਾਧੋਪੁਰ ਤੋਂ ਪੰਜਾਬ ਨਸ਼ਾਮੁਕਤ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਯਾਤਰਾ ਨੂੰ ਹਰੀ ਝੰਡੀ ਦਿਖਾਈ।

Ad Position 21
No active advertisement
ਅਜੀਤ ਡੈਸਕ 19-09-2026
ਜਲੰਧਰ, 18 ਸਤੰਬਰ (ਸ਼ਿਵ)- ਭਾਜਪਾ ਵਲੋਂ ਪਠਾਨਕੋਟ ਦੇ ਮਾਧੋਪੁਰ ਤੋਂ ਪੰਜਾਬ ਨਸ਼ਾਮੁਕਤ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਯਾਤਰਾ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਪੰਜਾਬ ਭਾਜਪਾ ਦੇ ਸਕੱਤਰ ਅਮਰਜੀਤ ਸਿੰਘ ਅਮਰੀ ਨੇ ਨਿਤਿਨ ਨਬੀਨ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਅਮਰੀ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਨਸ਼ੇ ਤੋਂ ਮੁਕਤ ਕਰਵਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਦੌਰਾਨ ਭਾਜਪਾ ਆਗੂ ਤਰੁਣ ਚੁਘ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੀ ਅਮਰਜੀਤ ਅਮਰੀ ਦੀ ਪਿੱਠ ਥਾਪੜਦਿਆਂ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਅਮਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਉਹ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਵਿਅਕਤੀ ਕੋਲੋਂ ਲੁਟੇਰਿਆਂ ਵਲੋਂ ਨਕਦੀ ਖੋਹੀ ਅਗਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਤੋਂ ਨਾਰਾਜ਼ ਯੂਨੀਅਨਾਂ ਵਲੋਂ ਨਿਗਮ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ
Ad Position 24