19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੁਰਦੁਆਰਾ ਅਰਬਨ ਅਸਟੇਟ-1 ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਅਤੇ ਸੰਗਰਾਂਦ ਦਾ ਦਿਹਾੜਾ ਮਨਾਇਆ

ਜਲੰਧਰ, 18 ਸਤੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 19-09-2026
ਜਲੰਧਰ, 18 ਸਤੰਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਸਮਾਗਮ ਅਤੇ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵਿਆਹ ਪੁਰਬ ਸੰਬੰਧੀ ਸਮਾਗਮ ਦੌਰਾਨ ਭਾਈ ਅਵਤਾਰ ਸਿੰਘ ‘ਖੋਜੀ’ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ ਵਿਚਾਰਾਂ ਦੁਆਰਾ ਸੰਗਤ ਨੂੰ ਗੁਰ ਇਤਿਹਾਸ ਤੋਂ ਜਾਣੂੰ ਕਰਵਾਇਆ। ਭਾਈ ਸਰਬਜੀਤ ਸਿੰਘ ਨੇ ਲਾਵਾਂ ਦਾ ਕੀਰਤਨ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਉਪਰੰਤ ਮਠਿਆਈ ਅਤੇ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਵਲੋਂ ਬੀਤੇ ਦਿਨ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਵੀ ਬੜੀ ਸ਼ਰਧਾ ਨਾਲ ਮਨਾਇਆ ਗਿਆ, ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਨੇ ਗੁਰਬਾਣੀ ਕੀਰਤਨ ਦੁਆਰਾ ਅੰਮ੍ਰਿਤ ਵਰਖਾ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਨ੍ਹਾਂ ਸਮਾਗਮਾਂ ‘ਚ ਪ੍ਰਧਾਨ ਹਰਮਿੰਦਰ ਸਿੰਘ, ਮਨਪ੍ਰੀਤ ਸਿੰਘ ਸਚਦੇਵਾ, ਬਚਨ ਸਿੰਘ, ਕੈਪਟਨ ਪੀ. ਐੱਸ. ਭੱਲਾ, ਜੇ. ਐੱਸ. ਵਾਲੀਆ, ਸੁਖਪ੍ਰੀਤ ਸਿੰਘ, ਡਾ. ਪ੍ਰਿਤਪਾਲ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ, ਰਵਿੰਦਰ ਸਿੰਘ, ਨਿਰਮਲ ਸਿੰਘ ਅਤੇ ਮੈਨੇਜਰ ਨਰਿੰਦਰਪਾਲ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਮੁਹੱਲਾ ਗੋਬਿੰਦਗੜ੍ਹ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅੱਜ ਅਗਲੀ ਖ਼ਬਰ ਚੋਣਾਂ ਤੋਂ ਪਹਿਲਾਂ ਨਗਰ ਨਿਗਮ ਲਈ ਕਰੋੜਾਂ ਰੁਪਏ ਦੀਆਂ ਅਦਾਇਗੀਆਂ ਬਣੀਆਂ ਚੁਣੌਤੀ
Ad Position 24