19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅਮਿਤ ਸ਼ਾਹ ਦੀ 30 ਦੀ ਰੈਲੀ ਲਈ ਭਾਜਪਾ ਦੇ ਸੈੱਲਾਂ ਤੇ ਮੋਰਚਿਆਂ ਦੇ ਪ੍ਰਧਾਨਾਂ ਨੇ ਸੰਭਾਲੀ ਕਮਾਨ

ਜਲੰਧਰ, 18 ਸਤੰਬਰ (ਸ਼ਿਵ ) ਪੰਜਾਬ ਭਾਜਪਾ ਵਲੋਂ 30 ਸਤੰਬਰ ਨੂੰ ਜਲੰਧਰ ਵਿਚ ਨਸ਼ਿਆਂ ਦੇ ਖ਼ਿਲਾਫ਼ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਭਾਜਪਾ ਦੇ ਸੈੱਲਾਂ ਅਤੇ ਮੋਰਚਿਆਂ ਦੇ ਪ੍ਰਧਾਨਾਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਰੈਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼ਾਮਲ ਹੋਣ ਦੇ ਮੱਦੇਨਜ਼ਰ ਭਾਜਪਾ ਜਲੰਧਰ ਸ਼ਹਿਰੀ ਦੇ ਸੈੱਲ ਅਤੇ ਮੋਰਚਾ ਪ੍ਰਧਾਨਾਂ ਦੀ ਇਕ ਵਿਸ਼ੇਸ਼ ਮੀਟਿੰਗ ਭਾਜਪਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਅਤੇ ਸੈੱਲ-ਮੋਰਚਾ ਪ੍ਰਭਾਰੀ ਸੰਜੀਵ ਮਨੀ ਦੀ ਅਗਵਾਈ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 19-09-2026
ਜਲੰਧਰ, 18 ਸਤੰਬਰ (ਸ਼ਿਵ ) ਪੰਜਾਬ ਭਾਜਪਾ ਵਲੋਂ 30 ਸਤੰਬਰ ਨੂੰ ਜਲੰਧਰ ਵਿਚ ਨਸ਼ਿਆਂ ਦੇ ਖ਼ਿਲਾਫ਼ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਭਾਜਪਾ ਦੇ ਸੈੱਲਾਂ ਅਤੇ ਮੋਰਚਿਆਂ ਦੇ ਪ੍ਰਧਾਨਾਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਰੈਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼ਾਮਲ ਹੋਣ ਦੇ ਮੱਦੇਨਜ਼ਰ ਭਾਜਪਾ ਜਲੰਧਰ ਸ਼ਹਿਰੀ ਦੇ ਸੈੱਲ ਅਤੇ ਮੋਰਚਾ ਪ੍ਰਧਾਨਾਂ ਦੀ ਇਕ ਵਿਸ਼ੇਸ਼ ਮੀਟਿੰਗ ਭਾਜਪਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਅਤੇ ਸੈੱਲ-ਮੋਰਚਾ ਪ੍ਰਭਾਰੀ ਸੰਜੀਵ ਮਨੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ, ਕਾਰਕੁਨਾਂ ਦੀਆਂ ਜ਼ਿੰਮੇਵਾਰੀਆਂ ਅਤੇ ਵੱਧ ਤੋਂ ਵੱਧ ਜਨਭਾਗੀਦਾਰੀ ਨੂੰ ਯਕੀਨੀ ਬਣਾਉਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਸੈੱਲਾਂ ਅਤੇ ਮੋਰਚਿਆਂ ਦੇ ਪ੍ਰਧਾਨਾਂ ਨੇ ਆਪਣੇ-ਆਪਣੇ ਖੇਤਰਾਂ ਵਿਚ ਵਿਆਪਕ ਜਨ ਸੰਪਰਕ ਮੁਹਿੰਮ ਚਲਾਉਣ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਰੈਲੀ ਨਾਲ ਜੋੜਨ ਲਈ ਸੁਝਾਅ ਦਿੱਤੇ। ਆਗੂਆਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਹਰ ਮੁਹੱਲੇ, ਹਰ ਪਰਿਵਾਰ ਅਤੇ ਸਮਾਜ ਦੇ ਹਰ ਵਰਗ ਤੱਕ ਪਹੁੰਚਾਇਆ ਜਾਵੇਗਾ। ਭਾਜਪਾ ਦੇ ਵੱਖ-ਵੱਖ ਸੈੱਲ ਅਤੇ ਮੋਰਚੇ ਆਪਣੇ ਸਮਾਜਿਕ ਅਤੇ ਸੰਗਠਨਾਤਮਕ ਸੰਪਰਕਾਂ ਰਾਹੀਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। ਇਸ ਮੀਟਿੰਗ ਵਿਚ ਵਿਸ਼ਨੂ ਜੋਸ਼ੀ, ਅਸ਼ਵਨੀ ਦੀਵਾਨ, ਭਗਤ ਜੀ ਸ਼ਾਲੂ, ਪੰਕਜ ਜੁਲਕਾ, ਮੰਗਾ ਪਹਿਲਵਾਨ, ਸੂਰਿਆ ਮਿਸ਼ਰਾ, ਅਜਮੇਰ ਬਾਦਲ, ਪ੍ਰਮੋਦ ਕਸ਼ਯਪ, ਸੋਨੂ ਹੰਸ, ਵਰੁਣ ਤਨੇਜਾ, ਬਾਵਾ , ਰਵੀ ਵਿਨਾਇਕ, ਸੰਜੇ ਭਗਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਟੀ ਰੇਲਵੇ ਸਟੇਸ਼ਨ ਜਲੰਧਰ ਵਿਖੇ ਚਲਾਇਆ ਯਾਤਰੀ ਜਾਗਰੂਕਤਾ ਤੇ ਖੋਜ ਅਭਿਆਨ ਅਗਲੀ ਖ਼ਬਰ ਗੁਰਦੁਆਰਾ ਮੁਹੱਲਾ ਗੋਬਿੰਦਗੜ੍ਹ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅੱਜ
Ad Position 24