19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੰਦਰ ਤੋਂ ਇਕ ਕਿੱਲੋਮੀਟਰ ਦੇ ਘੇਰੇ ’ਚ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

ਜਲੰਧਰ, 18 ਸਤੰਬਰ (ਜਤਿੰਦਰ ਪੰਮੀ)–ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ 25 ਸਤੰਬਰ ਨੂੰ ਮਨਾਏ ਜਾ ਰਹੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਤਿਆਰੀਆਂ ਵਿੱਢ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਮੇਲੇ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਮੇਲੇ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

Ad Position 21
No active advertisement
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰ ਕੇ ਤਿਆਰੀਆਂ ਦਾ ਲਿਆ ਜਾਇਜ਼ਾ 19-09-2026
ਜਲੰਧਰ, 18 ਸਤੰਬਰ (ਜਤਿੰਦਰ ਪੰਮੀ)–ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ 25 ਸਤੰਬਰ ਨੂੰ ਮਨਾਏ ਜਾ ਰਹੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਤਿਆਰੀਆਂ ਵਿੱਢ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਮੇਲੇ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਮੇਲੇ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲੇ ਦੀ ਖੇਤਰ ਵਿੱਚ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਰਧਾਲੂ ਬਿਨਾਂ ਕਿਸੇ ਦਿੱਕਤ ਦੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਵਿੱਚ ਸ਼ਾਮਲ ਹੋ ਕੇ ਸ਼ਰਧਾ ਭੇਟ ਕਰ ਸਕਣ। ਡੀ. ਸੀ. ਵਾਲੀਆ ਨੇ ਸੁਰੱਖਿਆ, ਆਵਾਜਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀ ਗਿਣਤੀ ਵਿੱਚ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ, ਮਹਿਲਾ ਪੁਲਿਸ, ਸੁਚੱਜੀ ਨਿਗਰਾਨੀ, ਆਵਾਜਾਈ ਦੇ ਬਦਲਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੰਦਿਰ, ਮੰਦਿਰ ਨੂੰ ਜਾਣ ਵਾਲੇ ਮੁੱਖ ਮਾਰਗ, ਨਾਲ ਲੱਗਦੀਆਂ ਸੜਕਾਂ ਅਤੇ ਮੇਲੇ ਵਾਲੇ ਸਥਾਨ ਦੀ ਢੁੱਕਵੀਂ ਸਾਫ-ਸਫਾਈ, ਸਜਾਵਟ, ਮੈਡੀਕਲ ਟੀਮਾਂ ਸਮੇਤ ਐਂਬੂਲੈਂਸਾਂ ਦੀ ਤਾਇਨਾਤੀ, ਪੀਣ ਵਾਲੇ ਪਾਣੀ ਦੇ ਇੰਤਜ਼ਾਮ, ਫਾਇਰ ਬ੍ਰਿਗੇਡ ਅਤੇ ਆਰਜੀ ਪਖਾਨਿਆਂ ਸਮੇਤ ਹੋਰ ਲੋੜੀਂਦੇ ਬੰਦੋਬਸਤ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲੋਕ ਨਿਰਮਾਣ ਵਿਭਾਗ ਨੂੰ ਮੇਲੇ ਵਿੱਚ ਲੱਗਣ ਵਾਲੀਆਂ ਸਟੇਜਾਂ ਅਤੇ ਝੂਲਿਆਂ ਦੀ ਲੋੜੀਂਦੀ ਜਾਂਚ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ। ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਨਿਰਦੇਸ਼ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕਿਤੇ ਤਾਰਾ ਂ ਢਿੱਲੀਆਂ ਜਾਂ ਨੀਵੀਂਆਂ ਹਨ ਤਾਂ ਉਨ੍ਹਾਂ ਨੂੰ ਜਲਦ ਤੋਂ ਜਲਦ ਠੀਕ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਬਿਹਤਰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ, ਡੀ.ਸੀ.ਪੀ. ਪਰਮਿੰਦਰ ਸਿੰਘ, ਡੀ. ਸੀ. ਪੀ. ਅਦਿੱਤਿਆ ਵਾਰੀਅਰ, ਐੱਸ.ਡੀ.ਐੱਮ. ਸ਼ੁਭੀ ਆਂਗਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਿਗਮ ਮੁਲਾਜ਼ਮਾਂ ਦੇ ਆਈ. ਐਚ. ਆਰ. ਐਮ. ਐਸ. ਤੇ ਐਨ. ਪੀ. ਐਸ. ਖਾਤੇ ਜਲਦ ਖੋਲ੍ਹਣ ਦੀ ਮੰਗ ਅਗਲੀ ਖ਼ਬਰ ਪੰਜ ਦਿਨਾਂ ਦਾ ਹਫ਼ਤਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਵਕੀਲਾਂ ਵੱਲੋਂ ਅੱਜ ‘ਨੋ ਵਰਕ ਡੇ’
Ad Position 24