18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ

ਗੁਰਾਇਆ, 18 ਸਤੰਬਰ (ਚਰਨਜੀਤ ਸਿੰਘ ਦੁਸਾਂਝ)-ਪਿੰਡਾਂ ਦੇ ਨਾਲ ਨਾਲ ਸ਼ਹਿਰ ਗੁਰਾਇਆ ਨੂੰ ਵੀ ਹੁਣ ਚੋਰਾਂ ਨੇ ਨਿਸ਼ਾਨਾ ਬਣਾ ਲਿਆ ਹੈ । ਗੁਰਾਇਆ ਦੇ ਵਾਰਡ ਨੰਬਰ 12 ਤੋਂ ਵਾਰਦਾਤ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਪਹਿਲਾ ਮੁਹੱਲੇ ’ਚ ਦੋ ਧਿਰਾਂ ਵਿਚਕਾਰ ਲੜਾਈ ਹੋਈ ਸੀ ਅਤੇ ਮੌਕੇ ਤੇ ਪੁਲਿਸ ਪਾਰਟੀ ਵੀ ਪਹੁੰਚੀ ਸੀ।

Ad Position 21
No active advertisement
ਆਪਣੀ ਦੁਕਾਨ ’ਤੇ ਹੋਈ ਚੋਰੀ ਬਾਰੇ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ । ਤਸਵੀਰ-ਚਰਨਜੀਤ ਸਿੰਘ ਦੁਸਾਂਝ 19-09-2026
ਗੁਰਾਇਆ, 18 ਸਤੰਬਰ (ਚਰਨਜੀਤ ਸਿੰਘ ਦੁਸਾਂਝ)-ਪਿੰਡਾਂ ਦੇ ਨਾਲ ਨਾਲ ਸ਼ਹਿਰ ਗੁਰਾਇਆ ਨੂੰ ਵੀ ਹੁਣ ਚੋਰਾਂ ਨੇ ਨਿਸ਼ਾਨਾ ਬਣਾ ਲਿਆ ਹੈ । ਗੁਰਾਇਆ ਦੇ ਵਾਰਡ ਨੰਬਰ 12 ਤੋਂ ਵਾਰਦਾਤ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਪਹਿਲਾ ਮੁਹੱਲੇ ’ਚ ਦੋ ਧਿਰਾਂ ਵਿਚਕਾਰ ਲੜਾਈ ਹੋਈ ਸੀ ਅਤੇ ਮੌਕੇ ਤੇ ਪੁਲਿਸ ਪਾਰਟੀ ਵੀ ਪਹੁੰਚੀ ਸੀ। ਪਰ ਉਹ ਮਾਮਲਾ ਸ਼ਾਂਤ ਹੁੰਦੇ ਹੀ ਬੀਤੀ ਰਾਤ 1:30 ਵਜੇ ਦੇ ਕਰੀਬ ਇਕ ਵਿਅਕਤੀ ਨੇ ਪਹਿਲਾ ਤਾਂ ਦੁਕਾਨ ਦੇ ਜਿੰਦੇ ਤੋੜੇ ਜਾਦੇ ਉਸ ਤੋਂ ਬਾਅਦ ਸ਼ੀਸ਼ਾ ਤੋੜ ਕੇ ਦੁਕਾਨ ਅੰਦਰੋਂ ਨਕਦੀ ਚੋਰੀ ਕਰਕੇ ਫਰਾਰ ਹੋ ਗਿਆ। ਇਸ ਸਾਰੀ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ ਜਿਸ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਕਿੰਨੀ ਤਸੱਲੀ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਜਿਵੇ ਉਸ ਵਿਅਕਤੀ ਨੂੰ ਪੁਲਿਸ ਦਾ ਕੋਈ ਡਰ ਹੀ ਨਾ ਹੋਵੇ। ਦੁਕਾਨ ਮਾਲਕ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਮੰਗ ਕੀਤੀ ਕਿ ਚੋਰ ਨੂੰ ਜਲਦ ਤੋਂ ਜਲਦ ਫੜ ਕੇ ਕਾਬੂ ਕੀਤਾ ਤਾਂ ਜੋ ਕਿਸੇ ਹੋਰ ਨਾਲ ਇਹ ਘਟਨਾ ਨਾ ਵਾਪਰ ਸਕੇ।
Ad Position 22
No active advertisement
ਪਿਛਲੀ ਖ਼ਬਰ ਤਿੰਨ ਤੋਲੇ ਸੋਨਾ ਤੇ 20 ਹਜ਼ਾਰ ਰੁਪਏ ਨਕਦੀ ਲੈ ਕੇ ਚੋਰ ਫ਼ਰਾਰ ਅਗਲੀ ਖ਼ਬਰ ਮਾਮਲਾ ਨਗਰ ਪੰਚਾਇਤ ਦੇ ਕਾਮਿਆਂ ਦੀਆਂ ਮੰਗਾਂ ਦਾ ਨਗਰ ਪੰਚਾਇਤ ਮਹਿਤਪੁਰ ਅਤੇ ਸਫ਼ਾਈ ਕਾਮਿਆਂ ਆਦਿ ਨਾਲ ਸਹਿਮਤੀ ਬਾਅਦ ਧਰਨ...
Ad Position 24