ਸ. ਸੁਰਜੀਤ ਸਿੰਘ ਖਾਲਿਸਤਾਨੀ ਨੂੰ ਫਿਲੌਰ ਹਲਕਾ ਇੰਚਾਰਜ ਵਜੋਂ ਸੇਵਾ ਜਾਰੀ ਰੱਖਣ ਲਈ ਜ਼ਿਲ੍ਹਾ ਜਥੇਬੰਦੀ ਵਲੋਂ ਹੌਂਸਲਾ ਅਫ਼ਜ਼ਾਈ
ਫਿਲੌਰ, 18 ਸਤੰਬਰ (ਵਿਪਨ ਗੈਰੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਜਲੰਧਰ ਦੀ ਜਥੇਬੰਦਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ. ਸੁਖਜੀਤ ਸਿੰਘ ਡਰੋਲੀ ਦੀ ਅਗਵਾਈ ਹੇਠ ਹੋਈ।
ਫਿਲੌਰ, 18 ਸਤੰਬਰ (ਵਿਪਨ ਗੈਰੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਜਲੰਧਰ ਦੀ ਜਥੇਬੰਦਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ.ਸੁਖਜੀਤ ਸਿੰਘ ਡਰੋਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ, ਹਲਕਾ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਅਤੇ ਭਵਿੱਖ ਦੀਆਂ ਜ਼ਿੰਮੇਵਾਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਜਥੇਬੰਦੀ ਵੱਲੋਂ ਫਿਲੌਰ ਹਲਕਾ ਇੰਚਾਰਜ ਸ.ਸੁਰਜੀਤ ਸਿੰਘ ਖਾਲਸਤਾਨੀ ਵੱਲੋਂ ਪਿਛਲੇ ਕਈ ਸਾਲਾਂ ਤੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਜਥੇਬੰਦਕ ਸਰਗਰਮੀਆਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਅੱਗੇ ਵੀ ਫਿਲੌਰ ਹਲਕੇ ’ਚ ਸੇਵਾ ਜਾਰੀ ਰੱਖਣ ਲਈ ਹੌਂਸਲਾ ਤੇ ਵਿਸ਼ਵਾਸ ਦਿੱਤਾ ਗਿਆ। ਸ.ਖਾਲਸਤਾਨੀ ਵੱਲੋਂ ਪਿਛਲੇ ਸਮੇਂ ਦੌਰਾਨ ਹਲਕੇ ਵਿੱਚ ਘਰ-ਘਰ ਲੋਕ ਸੰਪਰਕ, ਪਾਰਟੀ ਦੀ ਵਿਚਾਰਧਾਰਾ ਸਬੰਧੀ ਪ੍ਰਚਾਰ, ਜਨਤਕ ਪ੍ਰੋਗਰਾਮਾਂ ਦਾ ਆਯੋਜਨ ਅਤੇ ਪਾਰਟੀ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਕੀਤੀ ਜਾਂਦੀ ਰਹੀ ਹੈ।ਮੀਟਿੰਗ ਦੌਰਾਨ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਸ.ਬਘੇਲ ਸਿੰਘ ਭਾਟੀਆ ਨੇ ਜਥੇਬੰਦਕ ਮਾਮਲਿਆਂ ਅਤੇ ਹਲਕਾ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਅੱਗੇ ਵਧਾਉਣ ਸਬੰਧੀ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦੀ ਸਰਗਰਮ ਭੂਮਿਕਾ ਮਹੱਤਵਪੂਰਨ ਹੈ।ਜ਼ਿਲ੍ਹਾ ਜਥੇਬੰਦੀ ਵੱਲੋਂ ਆਉਣ ਵਾਲੇ ਸਮੇਂ ‘ਚ ਫਿਲੌਰ ਹਲਕੇ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਜਥੇਬੰਦਕ ਸਰਗਰਮੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਅਤੇ ਵਰਕਰਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ’ਤੇ ਵੀ ਜ਼ੋਰ ਦਿੱਤਾ ਗਿਆ। ਇਸ ਮੌਕੇ ਸ.ਸੁਲੱਖਣ ਸਿੰਘ ਹਲਕਾ ਇੰਚਾਰਜ ਸ਼ਾਹਕੋਟ, ਸ.ਗੁਰਪ੍ਰਤਾਪ ਸਿੰਘ ਜਲੰਧਰ ਨਾਰਥ, ਸੀਨੀਅਰ ਮੀਤ ਪ੍ਰਧਾਨ ਸ.ਮਨਜੀਤ ਸਿੰਘ ਵਿਰਦੀ, ਸੀਨੀਅਰ ਮੀਤ ਪ੍ਰਧਾਨ ਸ. ਕਰਤਾਰ ਸਿੰਘ ਡਰੋਲੀ ਤੋਂ ਇਲਾਵਾ ਹੋਰ ਹਾਜ਼ਰ ਸਨ।